Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼

March 13, 2026 10:05 PM
SehajTimes

ਕੈਬਨਿਟ ਮੰਤਰੀ ਬੈਂਸ ਨੇ ਕੈਂਬ੍ਰਿਜ ਅਤੇ ਆਕਸਫੋਰਡ ਵਰਗੀਆਂ ਯੂਕੇ ਦੀਆਂ ਪ੍ਰਮੁੱਖ ਸੰਸਥਾਵਾਂ ਨਾਲ ਅਕਾਦਮਿਕ ਸਹਿਯੋਗ ਦੀ ਇੱਛਾ ਪ੍ਰਗਟਾਈ

ਚੰਡੀਗੜ੍ਹ : ਪੰਜਾਬ ਵਿੱਚ ਨਿਵੇਸ਼ ਲਈ ਬਣੇ ਪ੍ਰੋ-ਇੰਡਸਟਰੀ ਮਾਹੌਲ 'ਤੇ ਵਿਸ਼ਵ ਪੱਧਰ 'ਤੇ ਵਧਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਯੂ.ਕੇ. ਅਧਾਰਿਤ ਕੰਪਨੀ “3 ਐਸੋਸੀਏਟਸ” ਨੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਤਹਿਤ ਸੂਬੇ ਵਿੱਚ 1,407 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ ਹੈ। ਇਹ ਵੱਡਾ ਨਿਵੇਸ਼ ਐਲਾਨ ਪੰਜਾਬ ਦੇ ਉਦਯੋਗ ਅਤੇ ਵਪਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਕੀਤੀਆਂ ਲਗਾਤਾਰ ਨਿਵੇਸ਼ਕ ਸੰਪਰਕ ਮੁਹਿੰਮਾਂ ਅਤੇ ਨੀਤੀਗਤ ਸੁਧਾਰਾਂ ਦਾ ਨਤੀਜਾ ਹੈ, ਜਿਨ੍ਹਾਂ ਨੇ ਪੰਜਾਬ ਨੂੰ ਨਿਵੇਸ਼ ਲਈ ਇੱਕ ਪਸੰਦੀਦਾ ਮੰਜ਼ਿਲ ਵਜੋਂ ਉਭਾਰਿਆ ਹੈ।

ਇਸ ਨਿਵੇਸ਼ ਦਾ ਐਲਾਨ “3 ਐਸੋਸੀਏਟਸ” ਦੇ ਸੀਈਓ ਸ੍ਰੀ ਜਸਦੇਵ ਸੱਗਰ ਵੱਲੋਂ ਪਲਕਸ਼ਾ ਯੂਨੀਵਰਸਿਟੀ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਆਯੋਜਿਤ ਇੱਕ ਉੱਚ ਪੱਧਰੀ ਸੈਸ਼ਨ ਸੈਸ਼ਨ "ਅਨਲੋਕਿੰਗ ਆਪਰਚੁਨਿਟੀਜ਼ ਅੰਡਰ ਸੀ.ਈ.ਟੀ.ਏ.: ਸਟਰੈਂਥਨਿੰਗ ਯੂਕੇ ਪੰਜਾਬ ਟਰੇਡ ਇਨਵੈਸਟਮੈਂਟ ਪਾਰਟਨਰਸ਼ਿਪਸ" ਦੌਰਾਨ ਕੀਤਾ ਗਿਆ। ਇਸ ਮੌਕੇ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੀ ਹਾਜ਼ਰ ਸਨ। ਪ੍ਰਸਤਾਵਿਤ ਪ੍ਰੋਜੈਕਟ, ਜਿਸ ਦੀ ਅਨੁਮਾਨਿਤ ਗ੍ਰੋਸ ਡਿਵੈਲਪਮੈਂਟ ਵੈਲਯੂ (GDV) 4,700 ਕਰੋੜ ਰੁਪਏ ਹੈ, ਨਾਲ ਵੱਡੇ ਪੱਧਰ 'ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ ਅਤੇ ਇਸ ਨਾਲ ਗਿਆਨ-ਅਧਾਰਿਤ ਅਤੇ ਡਿਜ਼ੀਟਲ ਅਰਥਵਿਵਸਥਾ ਦੇ ਖੇਤਰਾਂ ਵਿੱਚ ਪੰਜਾਬ ਦੀ ਅਗਵਾਈ ਹੋਰ ਮਜ਼ਬੂਤ ਹੋਵੇਗੀ।

ਇਸ ਮੌਕੇ ਬੋਲਦਿਆਂ ਉਦਯੋਗ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ “3 ਐਸੋਸੀਏਟਸ” ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਪੰਜਾਬ 'ਤੇ ਭਰੋਸਾ ਜਤਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨਿਵੇਸ਼ਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪ੍ਰੋ-ਐਕਟਿਵ ਗਵਰਨੈਂਸ, ਨੀਤੀਗਤ ਸਥਿਰਤਾ ਅਤੇ ਨਿਵੇਸ਼ਕ ਸਹਾਇਤਾ ਪ੍ਰਣਾਲੀਆਂ ਰਾਹੀਂ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸ਼੍ਰੀ ਅਰੋੜਾ ਨੇ ਦੱਸਿਆ ਕਿ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਕਈ ਮਹੀਨਿਆਂ ਤੋਂ ਚੱਲ ਰਹੀਆਂ ਵਿਸ਼ਵ ਪੱਧਰੀ ਪਹੁੰਚ ਮੁਹਿੰਮਾਂ, ਉਦਯੋਗਿਕ ਆਗੂਆਂ ਨਾਲ ਰਣਨੀਤਿਕ ਮੁਲਾਕਾਤਾਂ ਅਤੇ ਨਿਵੇਸ਼ ਇਰਾਦਿਆਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਕੀਤੇ ਲਗਾਤਾਰ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗ ਨੀਤੀਆਂ, ਕਾਰੋਬਾਰ ਕਰਨ ਦੀ ਪ੍ਰਕਿਰਿਆ ਵਿੱਚ ਸੁਧਾਰ, ਮਜ਼ਬੂਤ ਬੁਨਿਆਦੀ ਢਾਂਚਾ ਅਤੇ ਹੁਨਰਮੰਦ ਮਾਨਵ ਸੰਸਾਧਨ ਸੂਬੇ ਵਿੱਚ ਉਦਯੋਗਿਕ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਰਹੇ ਹਨ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵੀ ਉਦਯੋਗ ਮੰਤਰੀ ਵੱਲੋਂ ਪਿਛਲੇ ਕਈ ਮਹੀਨਿਆਂ ਦੌਰਾਨ ਇਤਿਹਾਸਕ ਨਿਵੇਸ਼ ਖਿੱਚਣ ਲਈ ਕੀਤੀਆਂ ਲਗਾਤਾਰ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਇਸ ਨਾਲ ਪੰਜਾਬ ਦੀ ਅਰਥਵਿਵਸਥਾ ਬਾਰੇ ਸਕਾਰਾਤਮਕ ਨਵਾਂ ਦ੍ਰਿਸ਼ਟੀਕੋਣ ਸਾਹਮਣੇ ਆ ਰਿਹਾ ਹੈ। ਉਨ੍ਹਾਂ ਨੇ ਖੁਰਾਕ ਪ੍ਰੋਸੈਸਿੰਗ ਅਤੇ ਐਡਵਾਂਸਡ ਮੈਨੂਫੈਕਚਰਿੰਗ ਵਰਗੇ ਖੇਤਰਾਂ ਵਿੱਚ ਸਹਿਯੋਗ ਦੀਆਂ ਵੱਡੀਆਂ ਸੰਭਾਵਨਾਵਾਂ 'ਤੇ ਜ਼ੋਰ ਦਿੰਦਿਆਂ ਯੂਕੇ ਦੀਆਂ ਆਧੁਨਿਕ ਸਿੱਖਿਆ ਸੰਸਥਾਵਾਂ ਜਿਵੇਂ ਕਿ ਕੈਂਬ੍ਰਿਜ ਅਤੇ ਆਕਸਫੋਰਡ ਨਾਲ ਅਕਾਦਮਿਕ ਸਾਂਝ ਬਣਾਉਣ ਦੀ ਵੀ ਪੇਸ਼ਕਸ਼ ਕੀਤੀ।

ਪੰਜਾਬ ਦੀਆਂ ਖਾਸੀਅਤਾਂ ਬਾਰੇ ਗੱਲ ਕਰਦਿਆਂ ਸ੍ਰੀ ਜਸਦੇਵ ਸੱਗਰ ਨੇ ਕਿਹਾ ਕਿ ਸੂਬੇ ਦੀ ਨੌਜਵਾਨ ਅਤੇ ਗਤੀਸ਼ੀਲ ਆਬਾਦੀ, ਮਜ਼ਬੂਤ ਸੰਸਥਾਗਤ ਢਾਂਚਾ ਅਤੇ ਪ੍ਰਗਤੀਸ਼ੀਲ ਨੀਤੀਗਤ ਮਾਹੌਲ ਕੰਪਨੀ ਦੇ ਪੰਜਾਬ ਵਿੱਚ ਨਿਵੇਸ਼ ਕਰਨ ਦੇ ਫੈਸਲੇ ਲਈ ਮਹੱਤਵਪੂਰਨ ਕਾਰਕ ਰਹੇ ਹਨ। ਉਨ੍ਹਾਂ ਪੰਜਾਬ ਨੂੰ ਲੰਬੇ ਸਮੇਂ ਦੇ ਵਿਕਾਸ ਅਤੇ ਨਵੀਨਤਾ-ਅਧਾਰਿਤ ਤਰੱਕੀ ਲਈ ਇੱਕ ਉਮੀਦਭਰੀ ਮੰਜ਼ਿਲ ਕਰਾਰ ਦਿੱਤਾ।

ਵਧੀਕ ਮੁੱਖ ਸਕੱਤਰ (ਤਕਨੀਕੀ ਸਿੱਖਿਆ) ਸ਼੍ਰੀ ਤੇਜਵੀਰ ਸਿੰਘ ਨੇ ਸੂਬੇ ਦੀ ਅਗਾਂਹ ਵਧੂ ਸੋਚ ਵਾਲੀ ਉਦਯੋਗ ਨੀਤੀ ਅਤੇ ਮੋਹਾਲੀ ਸਮੇਤ ਆਲੇ-ਦੁਆਲੇ ਦੇ ਖੇਤਰਾਂ ਵਿੱਚ ਉੱਚ ਸਿੱਖਿਆ ਸੰਸਥਾਵਾਂ, ਗਲੋਬਲ ਕੈਪੇਬਿਲਿਟੀ ਸੈਂਟਰਾਂ ਅਤੇ ਗਿਆਨ-ਅਧਾਰਿਤ ਉਦਯੋਗਾਂ ਦੀ ਸਥਾਪਨਾ ਲਈ ਮੌਜੂਦ ਰਣਨੀਤਿਕ ਫਾਇਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਯੂਕੇ ਦੀ ਡਿਪਟੀ ਹਾਈ ਕਮਿਸ਼ਨਰ ਮਿਸ ਅਲਬਾ ਸਮੇਰਿਗਲਿਓ ਨੇ ਕਿਹਾ ਕਿ ਪੰਜਾਬ–ਯੂਕੇ ਭਾਗੀਦਾਰੀ ਸਾਂਝੀਆਂ ਮਹੱਤਵਾਕਾਂਸ਼ਾਵਾਂ ਅਤੇ ਆਪਸੀ ਭਰੋਸੇ 'ਤੇ ਆਧਾਰਿਤ ਲੰਬੇ ਸਮੇਂ ਦੀ ਯਾਤਰਾ ਹੈ। ਉਨ੍ਹਾਂ ਦੱਸਿਆ ਕਿ ਭਾਰਤ–ਯੂਕੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤਾ (CETA) ਨਾਲ ਦੋਵੇਂ ਦੇਸ਼ਾਂ ਵਿਚਕਾਰ ਵਪਾਰਕ ਸੰਬੰਧ ਹੋਰ ਮਜ਼ਬੂਤ ਹੋਣਗੇ ਅਤੇ ਨਿਵੇਸ਼ ਤੇ ਸਹਿਯੋਗ ਲਈ ਨਵੇਂ ਮੌਕੇ ਖੁਲ੍ਹਣਗੇ।

ਯੂਕੇ ਦੇ ਡਿਪਾਰਟਮੈਂਟ ਫਾਰ ਬਿਜ਼ਨਸ ਐਂਡ ਟਰੇਡ ਤੋਂ ਸ਼੍ਰੀ ਹਰਜਿੰਦਰ ਕੰਗ ਨੇ ਹਿੱਸੇਦਾਰਾਂ ਨੂੰ ਭਾਰਤ ਅਤੇ ਯੂਕੇ ਵਿਚਕਾਰ ਸਾਂਝੀ ਖੁਸ਼ਹਾਲੀ ਲਈ ਉਭਰ ਰਹੇ ਮੌਕਿਆਂ ਦਾ ਲਾਭ ਲੈਣ ਦੀ ਅਪੀਲ ਕੀਤੀ। ਪੰਜਾਬ ਡਿਵੈਲਪਮੈਂਟ ਕਮਿਸ਼ਨ ਦੀ ਵਾਈਸ-ਚੇਅਰਪਰਸਨ ਮਿਸ ਸੀਮਾ ਬੰਸਲ ਵੀ ਇਸ ਸੈਸ਼ਨ ਦੌਰਾਨ ਮੌਜੂਦ ਸਨ। ਇਹ ਤਾਜ਼ਾ ਨਿਵੇਸ਼ ਐਲਾਨ ਉਦਯੋਗ ਮੰਤਰੀ ਸ਼੍ਰੀ ਸੰਜੀਵ ਅਰੋੜਾ ਦੇ ਲਗਾਤਾਰ ਯਤਨਾਂ ਨਾਲ ਹਾਸਲ ਕੀਤੀਆਂ ਵੱਡੀਆਂ ਉਦਯੋਗਿਕ ਵਚਨਬੱਧਤਾਵਾਂ ਦੀ ਲੜੀ ਵਿੱਚ ਇੱਕ ਹੋਰ ਮਹੱਤਵਪੂਰਨ ਕੜੀ ਹੈ, ਜਿਸ ਨਾਲ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਨੂੰ ਸੂਬੇ ਦੀ ਆਰਥਿਕ ਤਬਦੀਲੀ ਦੀ ਯਾਤਰਾ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਬਣਾਉਣ ਵੱਲ ਮਜ਼ਬੂਤੀ ਮਿਲ ਰਹੀ ਹੈ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ