Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ

March 14, 2026 11:22 PM
SehajTimes

ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

ਯੁੱਧ ਨਸ਼ਿਆਂ ਵਿਰੁੱਧ ਦੇ 378ਵੇਂ ਦਿਨ 92 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 53ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 581 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

53ਵੇਂ ਦਿਨ, ਪੁਲਿਸ ਟੀਮਾਂ ਨੇ 186 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,526 ਹੋ ਗਈ ਹੈ।

ਇਸ ਤੋਂ ਇਲਾਵਾ 82 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 73 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 378ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 92 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 526 ਗ੍ਰਾਮ ਹੈਰੋਇਨ, 515 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9540 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 378 ਦਿਨਾਂ 'ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 53,562 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ