Sunday, March 15, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ

March 14, 2026 11:26 PM
SehajTimes

ਪੰਜਾਬ ਸਰਕਾਰ ਸਿਹਤ ਸੰਭਾਲ ਖੇਤਰ ਚ ਨਿਵੇਸ਼ ਲਈ ਜ਼ਮੀਨ, ਪ੍ਰੋਤਸਾਹਨ ਅਤੇ ਨੀਤੀ ਸਹਾਇਤਾ ਦੀ ਪੇਸ਼ਕਸ਼ ਕਰਦੀ ਹੈ

ਚੰਡੀਗੜ੍ਹ/ਮੋਹਾਲੀ : ਸਿਹਤ ਨੂੰ ਮੌਲਿਕ ਅਧਿਕਾਰ ਦੱਸਦੇ ਹੋਏ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਰਿਆਂ ਲਈ ਮਿਆਰੀ ਸਿਹਤ ਸੰਭਾਲ ਪਹੁੰਚਯੋਗ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਿੱਜੀ ਹਸਪਤਾਲਾਂ ਨੂੰ ਸਰਕਾਰੀ ਯੋਜਨਾਵਾਂ ਤਹਿਤ ਮਰੀਜ਼ਾਂ ਲਈ ਕਿਫਾਇਤੀ ਸਿਹਤ ਸੰਭਾਲ ਯਕੀਨਾ ਬਣਾਉਣ ਲਈ ਘੱਟੋ-ਘੱਟ 20 ਫੀਸਦ ਬੈੱਡ ਰਾਖਵੇਂ ਰੱਖਣ ਦੀ ਅਪੀਲ ਕੀਤੀ ਹੈ।
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਦੂਜੇ ਦਿਨ ਹਸਪਤਾਲ ਅਤੇ ਸਿਹਤ ਸੇਵਾਵਾਂ ਵਿਸ਼ੇ ਤੇ ਹੋਏ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਕਾਰਪੋਰੇਟ ਖੇਤਰ ਦੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲਿਆਂ ਵਿਚਕਾਰ ਮਜ਼ਬੂਤ ਸਹਿਯੋਗ ਇਕਸਾਰ ਅਤੇ ਬਰਾਬਰ ਅਧਾਰ ਤੇ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਬਹੁਤ ਲਾਜ਼ਮੀ ਹੈ।
ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕਾਂ ਦੇ ਵਿਸਥਾਰ ਰਾਹੀਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਿਹਤ ਸੰਭਾਲ ਉਪਲਬਧਤਾ ਵਿਚਲੀਆਂ ਅਸਮਾਨਤਾਵਾਂ ਨੂੰ ਘਟਾਉਣ ਲਈ ਰਾਜ ਸਰਕਾਰ ਦੇ ਯਤਨਾਂ ਦਾ ਜਿਕਰ ਕੀਤਾ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਪਿੰਡਾਂ ਵਿੱਚ 565 ਅਤੇ ਸ਼ਹਿਰੀ ਖੇਤਰਾਂ ਵਿੱਚ 318 ਕਲੀਨਿਕ ਸਥਾਪਤ ਕੀਤੇ ਹਨ। ਇਹ ਵਿਸ਼ੇਸ਼ ਤੌਰ ਤੇ ਅਜਿਹੀਆਂ ਸਹੂਲਤਾਂ ਪੱਖੋਂ ਪਛੜੇ ਇਲਾਕਿਆਂ ਵਿਚ ਸਥਾਪਤ ਕੀਤੇ ਗਏ ਹਨ। ਸਾਡਾ ਉਦੇਸ਼ ਸੂਬੇ ਦੇ ਦੂਰ-ਦੁਰਾਡੇ ਖੇਤਰਾਂ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨਾ ਹੈ।”
ਕਾਰਪੋਰੇਟ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਮੰਤਵਾਂ ਦੀ ਪੂਰਤੀ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੰਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ ਕਿ "ਨਿੱਜੀ ਹਸਪਤਾਲਾਂ ਵਿੱਚ ਘੱਟੋ-ਘੱਟ 20 ਫੀਸਦ ਬਿਸਤਰੇ ਉਨ੍ਹਾਂ ਮਰੀਜ਼ਾਂ ਲਈ ਰਾਖਵੇਂ ਰੱਖੇ ਜਾਣੇ ਚਾਹੀਦੇ ਹਨ ਜੋ ਇਲਾਜ ਦਾ ਖਰਚਾ ਨਹੀਂ ਝੱਲ ਸਕਦੇ। ਇਹ ਸੇਵਾਵਾਂ ਹਮੇਸ਼ਾ ਮੁਫ਼ਤ ਹੋਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਹਸਪਤਾਲ ਸਰਕਾਰੀ ਸਿਹਤ ਯੋਜਨਾਵਾਂ ਰਾਹੀਂ ਮੁਆਵਜ਼ਾ ਪ੍ਰਾਪਤ ਕਰ ਸਕਦੇ ਹਨ, ਇਹ ਯਕੀਨੀ ਬਣਾਉਂਦੇ ਹੋਏ ਕਿ ਲੋੜਵੰਦਾਂ ਦੀ ਸਹਾਇਤਾ ਕਰਦੇ ਹੋਏ ਉਨ੍ਹਾਂ ਨੂੰ ਨੁਕਸਾਨ ਨਾ ਹੋਵੇ।"
ਸਿਹਤ ਖੇਤਰ ਵਿੱਚ ਮੌਕੇ ਤਲਾਸ਼ ਕਰਨ ਲਈ ਨਿਵੇਸ਼ਕਾਂ ਨੂੰ ਸੱਦਾ ਦਿੰਦੇ ਹੋਏ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ, ਸ੍ਰੀ ਕੁਮਾਰ ਰਾਹੁਲ ਨੇ ਕਿਹਾ ਕਿ ਪੰਜਾਬ ਸਿਹਤ ਸੰਭਾਲ ਨਿਵੇਸ਼ਾਂ ਲਈ ਇੱਕ ਅਨੁਕੂਲ ਵਾਤਾਵਰਣ ਪ੍ਰਣਾਲੀ ਦੀ ਪੇਸ਼ਕਸ਼ ਕਰਦਾ ਹੈ, ਜਿਸ ਵਿੱਚ ਸਰਕਾਰ ਜ਼ਮੀਨ, ਨੀਤੀ ਸਹਾਇਤਾ, ਪ੍ਰੋਤਸਾਹਨ ਅਤੇ ਦੇਰੀ ਰਹਿਤ ਪ੍ਰਵਾਨਗੀਆਂ ਪ੍ਰਦਾਨ ਕਰ ਰਹੀ ਹੈ।
ਇਸ ਸੈਸ਼ਨ ਵਿੱਚ ਡਾਇਰੈਕਟਰ ਹੋਮੀ ਭਾਭਾ ਡਾ. ਆਸ਼ੀਸ਼ ਗੁਲੀਆ, ਸੀ.ਈ.ਓ ਲਿਵਾਸਾ ਹਸਪਤਾਲ ਅਨੁਰਾਗ ਯਾਦਵ, ਮੈਡੀਕਲ ਡਾਇਰੈਕਟਰ ਫੋਰਟਿਸ ਹੈਲਥਕੇਅਰ ਡਾ. ਵਿਕਰਮਜੀਤ ਸਿੰਘ ਧਾਲੀਵਾਲ ਅਤੇ ਅਪੋਲੋ ਹਸਪਤਾਲ ਨਵੀਂ ਦਿੱਲੀ ਦੇ ਸੀਨੀਅਰ ਇੰਟਰਵੈਂਸ਼ਨਲ ਕਾਰਡੀਓਲੋਜਿਸਟ ਪ੍ਰੋਫੈਸਰ ਡਾ. ਵਿਵੇਕ ਗੁਪਤਾ ਸਮੇਤ ਪ੍ਰਮੁੱਖ ਪੈਨਲਿਸਟ ਸ਼ਾਮਲ ਸਨ। ਇਸ ਸੈਸ਼ਨ ਦਾ ਸੰਚਾਲਨ ਕੇ.ਪੀ.ਐਮ.ਜੀ ਤੋਂ ਸੰਦੀਪ ਝਾਅ ਸੈਸ਼ਨ ਦੁਆਰਾ ਕੀਤਾ ਗਿਆ।

Have something to say? Post your comment

 

More in Chandigarh

ਨਿਵੇਸ਼ ਸੰਮੇਲਨ ਦੌਰਾਨ ਵੇਰਕਾ ਦੇ ਪ੍ਰੋਡਕਟ ਰਹੇ ਖਿੱਚ ਦਾ ਕੇਂਦਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਦਸਤੀ ਅਤੇ ਮਸ਼ੀਨੀ ਔਜ਼ਾਰ, ਬਿਜਲਈ ਉਪਕਰਨ ਬਾਰੇ ਸੈਸ਼ਨ

ਪੰਜਾਬ ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ - 2026, ਸੈਸ਼ਨ: ਸਟੀਲ ਅਤੇ ਰੋਲਿੰਗ ਮਿੱਲਾਂ

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਿਵੇਸ਼ ਪੰਜਾਬ ਸੰਮੇਲਨ: 'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ

ਭਗਵੰਤ ਸਿੰਘ ਮਾਨ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਵਿੱਚ ਸਫ਼ਲ ਰਹੀ: ਹਰਭਜਨ ਸਿੰਘ ਈ. ਟੀ. ਓ.

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਪੁਰਜਿਆਂ ਤੋਂ ਪਲੈਟਫਾਰਮਾਂ ਤੱਕ" ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ"

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ