Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

March 14, 2026 11:32 PM
SehajTimes

ਵਿਦੇਸ਼ੀ ਹੈਂਡਲਰਾਂ ਵੱਲੋਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਪਾਕਿਸਤਾਨ ਦੇ ਰਸਤਿਓਂ ਭੇਜੀ ਗਈ ਸੀ ਹਥਿਆਰਾਂ ਦੀ ਖੇਪ: ਐਸਐਸਪੀ ਸੁਹੇਲ ਕਾਸਿਮ ਮੀਰ

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਾਲੇ ਅਤੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਮੁਲਜ਼ਮਾਂ ਕੋਲੋਂ ਚਾਰ ਅਤਿ-ਆਧੁਨਿਕ ਹਥਿਆਰ, ਜਿਨ੍ਹਾਂ ਵਿੱਚ ਦੋ ਮੈਗਜ਼ੀਨਾਂ ਅਤੇ 36 ਜ਼ਿੰਦਾ ਕਾਰਤੂਸਾਂ ਸਮੇਤ ਏ.ਕੇ.-47 ਰਾਈਫ਼ਲ ਸ਼ਾਮਲ ਹੈ, ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਸੇਵਕ ਸਿੰਘ ਉਰਫ਼ ਸੂਰਜ ਵਾਸੀ ਨਵੀਂ ਆਬਾਦੀ ਅਟਾਰੀ, ਅੰਮ੍ਰਿਤਸਰ ਅਤੇ ਅਮਰਜੀਤ ਸਿੰਘ ਉਰਫ ਰੋਹਿਤ ਵਾਸੀ ਸੁਭਾਸ਼ ਰੋਡ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਏਕੇ-47 ਰਾਈਫਲ ਬਰਾਮਦ ਕਰਨ ਤੋਂ ਇਲਾਵਾ ਤਿੰਨ ਅਤਿ-ਆਧੁਨਿਕ 9 ਐਮਐਮ ਗਲੋਕ ਪਿਸਤੌਲ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਇਹ ਮਾਡਿਊਲ ਕੱਟੜਪੰਥੀ ਗਤੀਵਿਧੀਆਂ ਅਤੇ ਭਾਰਤ ਵਿਰੋਧੀ ਤੇ ਪੁਲਿਸ ਵਿਰੋਧੀ ਬਿਰਤਾਂਤ ਫੈਲਾਉਣ ਵਰਗੀਆਂ ਗਤੀਵਿਧੀਆਂ ਵਿਚ ਵੀ ਸ਼ਾਮਲ ਰਿਹਾ ਹੈ।

ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈਟਵਰਕ ਦਾ ਪਰਦਾਫ਼ਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀਆਂ ਟੀਮਾਂ ਨੇ ਪਿੰਡ ਮੁਹਾਵਾ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਹਥਿਆਰਾਂ ਦੀ ਖੇਪ, ਜਿਸ ਵਿੱਚ ਏ.ਕੇ.-47 ਸਮੇਤ ਗੋਲੀ-ਸਿੱਕਾ ਅਤੇ ਤਿੰਨ ਗਲੌਕ ਪਿਸਤੌਲ ਸ਼ਾਮਲ ਹਨ, ਬਰਾਮਦ ਕੀਤੇ।

ਐਸਐਸਪੀ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਥਿਆਰਾਂ ਦੀ ਇਹ ਖੇਪ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਉਦੇਸ਼ ਨਾਲ ਮਾਡਿਊਲ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਪਾਕਿਸਤਾਨ ਦੇ ਰਸਤਿਓਂ ਭੇਜੀ ਗਈ ਸੀ।

ਇਸ ਸਬੰਧੀ ਥਾਣਾ ਘਰਿੰਡਾ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(1)(ਏ), 25(6), 25(7), 25(8) ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਧਾਰਾਵਾਂ 13, 16, 18 ਤਹਿਤ ਐਫ.ਆਈ.ਆਰ. ਨੰ. 80 ਮਿਤੀ 12.03.2026 ਦਰਜ ਕੀਤੀ ਗਈ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ