Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਗਵੰਤ ਸਿੰਘ ਮਾਨ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਵਿੱਚ ਸਫ਼ਲ ਰਹੀ: ਹਰਭਜਨ ਸਿੰਘ ਈ. ਟੀ. ਓ.

March 14, 2026 11:40 PM
SehajTimes

ਪੰਜਾਬ ਦੀਆਂ ਉਦਯੋਗ ਪੱਖੀ ਨੀਤੀਆਂ ਨੇ ਨਿਵੇਸ਼ਕਾਂ ਵਿੱਚ ਕੀਤਾ ਨਵੀਂ ਊਰਜਾ ਦਾ ਸੰਚਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਵਿੱਚ ਸਫ਼ਲ ਰਹੀ ਉਕਤ ਪ੍ਰਗਟਾਵਾ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਅੱਜ ਇੱਥੇ ਪਲਾਕਸਾ਼ ਯੂਨੀਵਰਸਿਟੀ ਵਿਖੇ ਕਰਵਾਏ ਜਾ ਗਏ ਭਾਰੀ ਮਸ਼ੀਨਰੀ ਅਤੇ ਖੇਤੀਬਾੜੀ ਮਸ਼ੀਨਰੀ ਸਬੰਧੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਉਦਯੋਗਿਕ ਨੀਤੀ ਬਨਾਉਣ ਲਈ 25 ਸੈਕਟੋਰਲ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ ਜਿਸ ਦੀਆਂ ਸਿਫ਼ਾਰਸ਼ਾਂ ਤੇ ਅਧਾਰਤ ਉਦਯੋਗ ਨੀਤੀ ਸੂਬੇ ਵਿੱਚ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਹਤਰ ਰੋਡ ਕੂਨੈਕਟਿਵਟੀ ਮੁੱਹਈਆ ਕਰਵਾਉਣ ਲਈ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ 16209 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ ਇਸ ਤੋਂ 4700 ਕਿਲੋਮੀਟਰ ਗ੍ਰੀਨ ਫੀਲਡ ਸੜਕਾਂ ਦਾ ਵੀ ਨਿਰਮਾਣ ਕਰਵਾ ਰਹੀ ਹੈ।
ਇਸ ਸੈਸ਼ਨ ਦੌਰਾਨ ਮਾਹਰਾਂ ਨੇ ਕਿਹਾ ਕਿ ਜਿਵੇਂ ਪੰਜਾਬ ਨੇ ਪਹਿਲਾਂ ਹੋਜ਼ਰੀ ਅਤੇ ਖੇਤੀਬਾੜੀ ਦੇ ਖੇਤਰ ਵਿੱਚ ਪੂਰੀ ਦੁਨੀਆ ਵਿੱਚ ਨਾਮ ਬਣਾਇਆ ਹੈ ਉਸੇ ਤਰ੍ਹਾਂ ਹੁਣ ਭਾਰੀ ਮਸ਼ੀਨਰੀ ਅਤੇ ਖੇਤੀਬਾੜੀ ਮਸ਼ੀਨਰੀ ਦੇ ਨਿਰਮਾਣ ਖੇਤਰ ਵਿੱਚ ਨਾਮ ਬਣਾ ਰਿਹਾ ਹੈ।
ਇਸ ਸੈਸ਼ਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਣਜ ਅਤੇ ਉਦਯੋਗ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਉਦਯੋਗਿਕ ਖੇਤਰ ਦੀਆਂ ਜ਼ਰੂਰਤਾਂ ਅਨੁਸਾਰ ਉਦਯੋਗਿਕ ਮਾਹਰਾਂ ਦੀ ਸਲਾਹ ਅਨੁਸਾਰ ਹੀ ਉਦਯੋਗ ਨੀਤੀ ਤਿਆਰ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਕੰਪਨੀਆਂ ਨੂੰ ਬਿਹਤਰ ਉਦਯੋਗ ਪੱਖੀ ਹਾਲਤਾਂ ਦੇਣ ਲਈ ਕਈ ਲਾਭ ਦਿੱਤੇ ਗਏ ਹਨ।
ਸੈਸ਼ਨ ਨੂੰ ਸੰਬੋਧਨ ਕਰਦਿਆਂ ਸੀ.ਆਈ.ਆਈ.ਦੇ ਲੁਧਿਆਣਾ ਚੈਪਟਰ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਜਿਵੇਂ 1960 ਵਿਚ ਪੰਜਾਬ ਰਾਜ ਅਤੇ ਵਿਸ਼ੇਸ਼ ਕਰਕੇ ਲੁਧਿਆਣਾ ਹੋਜ਼ਰੀ ਸਨਅਤ ਦਾ ਗੜ੍ਹ ਸੀ ਜਿਸ ਦਾ ਸਿੱਕਾ ਪੂਰੀ ਦੁਨੀਆ ਵਿੱਚ ਚਲਦਾ ਸੀ ਉਸੇ ਤਰ੍ਹਾਂ ਹੁਣ ਪੰਜਾਬ ਰਾਜ ਭਾਰੀ ਮਸ਼ੀਨਰੀ ਅਤੇ ਖੇਤੀਬਾੜੀ ਮਸ਼ੀਨਰੀ ਬਨਾਉਣ ਦੇ ਖੇਤਰ ਵਿੱਚ ਵੀ ਦੇਸ਼ ਦਾ ਮੋਹਰੀ ਸੂਬਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜ਼ੋ ਖੇਤੀਬਾੜੀ ਨਾਲ ਸਬੰਧਤ ਉਦਯੋਗਾਂ ਨੂੰ ਵਿਸ਼ੇਸ਼ ਸਹਿਯੋਗ ਦੇਣ ਦਾ ਫੈਸਲਾ ਕੀਤਾ ਹੈ ਉਸ ਨਾਲ ਪੰਜਾਬ ਦੀ ਖੇਤੀਬਾੜੀ ਨਾਲ ਸਬੰਧਤ ਉਦਯੋਗਾਂ ਨੂੰ ਬਹੁਤ ਹੁਲਾਰਾ ਮਿਲੇਗਾ।
ਉਨ੍ਹਾਂ ਕਿਹਾ ਕਿ ਸਾਨੂੰ ਟੂਲ ਇੰਡਸਟਰੀ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਜਿਸ ਨਾਲ ਸਾਡਾ ਉਦਯੋਗੀਕਰਨ ਹੋਰ ਮਜ਼ਬੂਤ ਹੋਵੇਗਾ।

ਸੋਨਾਲਿਕਾ ਟ੍ਰੈਕਟਰ ਤੋਂ ਅਕਸ਼ੈ ਸਾਂਗਵਾਨ ਨੇ ਕਿਹਾ ਕਿ ਟ੍ਰੈਕਟਰ ਨਿਰਮਾਣ ਦੇ ਖੇਤਰ ਵਿੱਚ ਪੰਜਾਬ ਪੂਰੀ ਦੁਨੀਆ ਵਿੱਚ ਤੀਸਰੀ ਵੱਡੀ ਸ਼ਕਤੀ ਹੈ ਪ੍ਰੰਤੂ ਹੁਣ ਸਾਨੂੰ ਦੁਨੀਆ ਦੀ ਮੰਗ ਅਨੁਸਾਰ ਨਵੀਂ ਤੋਂ ਨਵੀਂ ਤਕਨੀਕ ਅਧਾਰਤ ਖੇਤੀਬਾੜੀ ਮਸ਼ੀਨਰੀ ਬਨਾਉਣ ਦੀ ਲੋੜ ਹੈ ਜਿਸ ਨਾਲ ਖ਼ਰਚ ਅਤੇ ਲੇਬਰ ਤੇ ਨਿਰਭਰਤਾ ਘਟੇ।
ਇਸ ਮੌਕੇ ਐਮ.ਐਸ.ਐਮ.ਈ.ਬਾਰੇ ਬੋਲਦਿਆਂ ਅਨਿਲ ਚੋਧਰੀ ਨੇ ਕਿਹਾ ਕਿ ਸਾਨੂੰ ਟਾਟਾ ਅਤੇ ਰਿਲਾਇੰਸ ਵਰਗੀਆਂ ਵੱਡੀਆਂ ਕੰਪਨੀਆਂ ਨੂੰ ਸੂਬੇ ਵਿੱਚ ਲਿਆਉਣ ਦੀ ਲੋੜ ਹੈ ਜਿਸ ਨਾਲ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਬਹੁਤ ਉਤਸ਼ਾਹ ਮਿਲੇਗਾ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ