Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

March 14, 2026 11:52 PM
SehajTimes

ਚੰਡੀਗੜ੍ਹ : ਮੋਹਾਲੀ ਨੂੰ ਇੱਕ ਤਰਜੀਹੀ ਜੀਸੀਸੀ ਸਥਾਨ ਵਜੋਂ ਸਥਾਪਤ ਕਰਨ ਲਈ ਪੰਜਾਬ ਦੇ ਦ੍ਰਿਸ਼ਟੀਕੋਣ, ਨੀਤੀਗਤ ਢਾਂਚੇ ਅਤੇ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਜੀਸੀਸੀ ਰਾਊਂਡ ਟੇਬਲ ਕਾਨਫਰੰਸ ਵਿੱਚ ਦੱਸਿਆ ਕਿ ਸੂਚਨਾ ਤਕਨਾਲੋਜੀ (ਆਈ.ਟੀ.) ਸੈਕਟਰ ਵਿਸ਼ਵ ਭਰ ਵਿੱਚ ਆਰਥਿਕ ਵਿਕਾਸ, ਨਵੀਨਤਾ ਅਤੇ ਗਿਆਨ-ਅਧਾਰਿਤ ਵਿਕਾਸ ਲਈ ਇੱਕ ਸ਼ਕਤੀਸ਼ਾਲੀ ਸਾਧਨ ਬਣ ਗਿਆ ਹੈ। ਤਕਨਾਲੋਜੀ ਅਧਾਰਤ ਨਿਵੇਸ਼ਾਂ ਲਈ ਮੋਹਾਲੀ ਤੇਜ਼ੀ ਨਾਲ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ, ਜਿੱਥੇ ਡਿਜੀਟਲ ਨਵੀਨਤਾ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਜ਼ਬੂਤ ਪ੍ਰਤਿਭਾ ਪੂਲ, ਆਧੁਨਿਕ ਬੁਨਿਆਦੀ ਢਾਂਚਾ ਅਤੇ ਇੱਕ ਪ੍ਰਗਤੀਸ਼ੀਲ ਨੀਤੀ ਹੈ।

ਆਈਟੀ ਸੈਕਟਰ ਦੀਆਂ ਅਥਾਹ ਸੰਭਾਵਨਾਵਾਂ ਨੂੰ ਮਾਨਤਾ ਦਿੰਦਿਆਂ ਪੰਜਾਬ ਸਰਕਾਰ ਇੱਕ ਜੀਵੰਤ ਮਾਹੌਲ ਸਿਰਜਣ ਲਈ ਵਚਨਬੱਧ ਹੈ ਜੋ ਸਾਫਟਵੇਅਰ ਡਿਵੈਲਪਮੈਂਟ, ਡਿਜੀਟਲ ਸੇਵਾਵਾਂ, ਆਰਟੀਫੀਸ਼ੀਅਲ ਇੰਟੈਲੀਜੈਂਸ, ਡਾਟਾ ਵਿਸ਼ਲੇਸ਼ਣ, ਫਿਨਟੈਕ, ਸਾਈਬਰ ਸੁਰੱਖਿਆ ਅਤੇ ਉੱਭਰ ਰਹੇ ਤਕਨਾਲੋਜੀ ਹੱਲਾਂ ਲਈ ਅਨੁਕੂਲ ਹੋਵੇ। ਰਾਜ ਗਲੋਬਲ ਸਮਰੱਥਾ ਕੇਂਦਰਾਂ (ਜੀਸੀਸੀਜ਼), ਟੈਕਨਾਲੋਜੀ ਵਿਕਾਸ ਹੱਬ ਅਤੇ ਇਨੋਵੇਸ਼ਨ-ਅਧਾਰਿਤ ਸਟਾਰਟਅੱਪਸ ਦੀ ਸਥਾਪਨਾ ਨੂੰ ਵੀ ਉਤਸ਼ਾਹਿਤ ਕਰ ਰਿਹਾ ਹੈ ਜੋ ਪੰਜਾਬ ਦੇ ਆਲਮੀ ਬਾਜ਼ਾਰਾਂ ਵਜੋਂ ਭੂਮਿਕਾ ਨਿਭਾ ਸਕਦੇ ਹਨ।

ਮੋਹਾਲੀ-ਚੰਡੀਗੜ੍ਹ ਟੈਕਨਾਲੋਜੀ ਕੋਰੀਡੋਰ ਪਹਿਲਾਂ ਹੀ ਆਈਟੀ ਅਤੇ ਆਈਟੀ -ਸਮਰੱਥ ਸੇਵਾਵਾਂ ਲਈ ਇੱਕ ਪ੍ਰਮੁੱਖ ਹੱਬ ਵਜੋਂ ਵਿਕਸਤ ਹੈ, ਜੋ ਪ੍ਰਮੁੱਖ ਕੰਪਨੀਆਂ ਨੂੰ ਆਕਰਸ਼ਿਤ ਕਰਨ ਦੇ ਨਾਲ-ਨਾਲ ਸਟਾਰਟਅੱਪਸ, ਖੋਜ ਸੰਸਥਾਵਾਂ ਅਤੇ ਪੇਸ਼ੇਵਰ ਤਕਨਾਲੋਜੀ ਨਾਲ ਲੈੱਸ ਇੱਕ ਮਜ਼ਬੂਤ ਈਕੋਸਿਸਟਮ ਤਿਆਰ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਵਿਦਿਅਕ ਸੰਸਥਾਵਾਂ ਹਰ ਸਾਲ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਤਿਆਰ ਕਰ ਰਹੀਆਂ ਹਨ, ਜਿਸ ਨਾਲ ਪੰਜਾਬ ਟੈਕਨਾਲੋਜੀ ਅਧਾਰਤ ਉਦਯੋਗਾਂ ਲਈ ਮਜ਼ਬੂਤ ਹੁਨਰਮੰਦ ਮਨੁੱਖੀ ਸ਼ਕਤੀ ਦੇ ਪੂਲ ਦੀ ਪੇਸ਼ਕਸ਼ ਕਰਦਾ ਹੈ।

ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਦੱਸਿਆ ਕਿ ਨਵੀਂ ਸ਼ੁਰੂ ਕੀਤੀ ਉਦਯੋਗਿਕ ਨੀਤੀ ਇੱਕ ਪ੍ਰਤੀਯੋਗੀ ਪ੍ਰੋਤਸਾਹਨ ਢਾਂਚਾ ਪ੍ਰਦਾਨ ਕਰਦਿਆਂ ਆਈਟੀ ਪਾਰਕਾਂ, ਟੈਕਨਾਲੋਜੀ ਕੈਂਪਸਾਂ, ਖੋਜ ਅਤੇ ਵਿਕਾਸ ਸਹੂਲਤਾਂ ਅਤੇ ਨਵੀਨਤਾ ਕੇਂਦਰਾਂ ਵਿੱਚ ਨਿਵੇਸ਼ ਦਾ ਸਮਰਥਨ ਕਰਦੀ ਹੈ। ਇਸ ਤਹਿਤ ਦਿੱਤੇ ਜਾਣ ਵਾਲੇ ਮੁੱਖ ਪ੍ਰੋਤਸਾਹਨ ਵਿੱਚ ਪੂੰਜੀ ਸਬਸਿਡੀਆਂ, ਰੁਜ਼ਗਾਰ ਉਤਪੱਤੀ ਪ੍ਰੋਤਸਾਹਨ, ਐਸਜੀਐਸਟੀ ਅਦਾਇਗੀ ਅਤੇ ਬੁਨਿਆਦੀ ਢਾਂਚਾ ਸਹਾਇਤਾ ਸ਼ਾਮਲ ਹੈ, ਜੋ ਕੰਪਨੀਆਂ ਨੂੰ ਆਪਣਾ ਕੰਮ-ਕਾਜ ਕੁਸ਼ਲਤਾ ਨਾਲ ਚਲਾਉਣ ਦੇ ਯੋਗ ਬਣਾਉਂਦਾ ਹੈ।

ਇਸ ਤੋਂ ਇਲਾਵਾ ਉਸਨੇ ਇਹ ਵੀ ਦੱਸਿਆ ਕਿ ਪੰਜਾਬ ਦੀ ਰਣਨੀਤਕ ਸਥਿਤੀ, ਮਜ਼ਬੂਤ ਸੰਪਰਕ ਅਤੇ ਮਿਆਰੀ ਜੀਵਨ ਸ਼ੈਲੀ ਇਸ ਨੂੰ ਤਕਨਾਲੋਜੀ ਪੇਸ਼ੇਵਰਾਂ ਅਤੇ ਆਲਮੀ ਕੰਪਨੀਆਂ ਲਈ ਇੱਕ ਆਕਰਸ਼ਕ ਸਥਾਨ ਬਣਾਉਂਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਿਵੇਸ਼ਾਂ ਦੀ ਸਹੂਲਤ ਲਈ ਲਚਕਦਾਰ ਪ੍ਰੋਤਸਾਹਨ ਢਾਂਚਾ ਅਪਣਾਇਆ ਹੈ। ਹੁਣ ਨਿਵੇਸ਼ਕ 10 ਤੋਂ 15 ਸਾਲਾਂ ਲਈ ਪ੍ਰੋਤਸਾਹਨ ਮਿਆਦ ਚੁਣ ਸਕਦੇ ਹਨ। ਆਈਟੀ/ਆਈਟੀਈਐਸ ਯੂਨਿਟਾਂ ਅਤੇ ਜੀਸੀਸੀ ਲਈ ਐਫਸੀਆਈ ਦਾ ਕੁੱਲ 125% ਤੱਕ ਪ੍ਰੋਤਸਾਹਨ; ਡੇਟਾ ਸੈਂਟਰਾਂ ਲਈ ਐਫਸੀਆਈ ਦਾ 80% ਪ੍ਰੋਤਸਾਹਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਤਸਾਹਨ ਸਾਲਾਨਾ ਬਰਾਬਰ ਕਿਸ਼ਤਾਂ ਵਿੱਚ ਵੰਡੇ ਜਾਣਗੇ।

ਇਸ ਗੋਲਮੇਜ਼ ਕਾਨਫਰੰਸ ਵਿੱਚ ਸ਼੍ਰੀਮਤੀ ਸ੍ਰੇਸ਼ਾ ਜਾਰਜ ਮੈਨੇਜਿੰਗ ਡਾਇਰੈਕਟਰ ਅਤੇ ਪਾਰਟਨਰ, ਬੀਸੀਜੀ, ਸ਼੍ਰੀਮਤੀ ਸ਼ਾਲਿਨੀ ਪਿੱਲੇ ਇੰਡੀਆ ਲੀਡਰ - ਜੀਸੀਸੀ, ਕੇਪੀਐਮਜੀ ਇੰਡੀਆ, ਸ਼੍ਰੀ ਸ਼ਿਵਰਾਜ ਪਲਟਾ ਚੀਫ ਸਟ੍ਰੈਟਜੀ ਅਫਸਰ, ਐਵਰਾਈਜ਼, ਸ਼੍ਰੀ ਗੌਤਮ ਝਾਅ ਲੀਡ ਏਆਈ/ਐਮਐਲ ਪਾਰਟਨਰ ਸਪੈਸ਼ਲਿਸਟ, ਏਡਬਲਯੂਐਸ, ਸ਼੍ਰੀ ਅਚੁਤਿਆ ਘੋਸ਼ ਐਗਜ਼ੀਕਿਊਟਿਵ ਰਿਸਰਚ ਲੀਡਰ, ਐਚਐਫਐਸ ਰਿਸਰਚ, ਡਾ. ਬਿਮਲ ਦੀਪ ਸਿੰਘ ਇਨਫੋਸਿਸ, ਸ਼੍ਰੀ ਦੁਸ਼ਯੰਤ ਠਾਕੋਰ ਡਿਪਟੀ ਐਗਜ਼ੀਕਿਊਟਿਵ ਡਾਇਰੈਕਟਰ, ਡਬਲਯੂਏਆਈਪੀਏ, ਕਾਰਤੀਕੇਯੇਨ ਕੁਲਥੁਮਾਨੀ ਵਾਈਸ ਪ੍ਰੈਜ਼ੀਡੈਂਟ, ਇਨਵੈਸਟ ਇੰਡੀਆ ਸ਼੍ਰੀ ਸੰਜੀਵ ਪਾਹਵਾ ਕੋਟੀਵਿਟੀ ਜੀਸੀਸੀ ਮੌਜੂਦ ਸਨ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ