Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਦਸਤੀ ਅਤੇ ਮਸ਼ੀਨੀ ਔਜ਼ਾਰ, ਬਿਜਲਈ ਉਪਕਰਨ ਬਾਰੇ ਸੈਸ਼ਨ

March 14, 2026 11:54 PM
SehajTimes

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਨਿਵੇਸ਼ਕ ਸੰਮੇਲਨ ਦੌਰਾਨ ਤਕਨਾਲੋਜੀ ਆਧਾਰਿਤ ਉਦਯੋਗਿਕ ਵਿਕਾਸ ਦਾ ਸੱਦਾ


ਚੰਡੀਗੜ੍ਹ/ਮੋਹਾਲੀ : ਪੰਜਾਬ ਦੇ ਮਾਲ, ਮੁੜ ਵਸੇਬਾ, ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪਲਾਕਸ਼ਾ ਯੂਨੀਵਰਸਿਟੀ ਵਿੱਚ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ “ਦਸਤੀ ਅਤੇ ਮਸ਼ੀਨੀ ਔਜ਼ਾਰ, ਬਿਜਲਈ ਉਪਕਰਣ ਵਿਸ਼ੇ ‘ਤੇ ਹੋਏ ਸੈਸ਼ਨ ਵਿੱਚ ਹਿੱਸਾ ਲੈਂਦਿਆਂ ਔਜ਼ਾਰ ਨਿਰਮਾਣ ਖੇਤਰ ਵਿੱਚ ਉਤਪਾਦਕਤਾ, ਗੁਣਵੱਤਾ ਅਤੇ ਲਾਗਤ ਨਿਯੰਤਰਣ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ, ਮਾਹਿਰਾਂ ਅਤੇ ਪੈਨਲ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਉਦਯੋਗਿਕ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਨੇ ਸੰਵਾਦ ਦਾ ਮੰਚ ਮੁਹਈਆ ਕਰਵਾਉਣ ਲਈ ਇਸ ਸੰਮੇਲਨ ਨੂੰ ਉਲੀਕਣ ਵਾਸਤੇ ਉਦਯੋਗ ਵਿਭਾਗ ਦੀ ਵੀ ਪ੍ਰਸ਼ੰਸਾ ਕੀਤੀ।

ਉਨ੍ਹਾਂ ਕਿਹਾ ਕਿ ਦਸਤੀ ਔਜ਼ਾਰ, ਮਸ਼ੀਨ ਔਜ਼ਾਰ ਤੇ ਬਿਜਲਈ ਉਪਕਰਨ ਖੇਤਰ ਭਾਰਤ ਦੇ ਨਿਰਮਾਣ ਅਰਥਚਾਰੇ ਦਾ ਮਜ਼ਬੂਤ ਥੰਮ ਹੈ, ਜੋ ਆਟੋਮੋਟਿਵ, ਨਿਰਮਾਣ ਤੇ ਬੁਨਿਆਦੀ ਢਾਂਚਾ ਖੇਤਰਾਂ ਨੂੰ ਸਮਰਥਨ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਜਲੰਧਰ ਅਤੇ ਲੁਧਿਆਣਾ ਦੇ ਉਦਯੋਗਿਕ ਕਲੱਸਟਰਾਂ ਰਾਹੀਂ ਭਾਰਤ ਦੇ ਲਗਭਗ 80 ਫੀਸਦੀ ਦਸਤੀ ਔਜ਼ਾਰ ਨਿਰਯਾਤ ਵਿੱਚ ਯੋਗਦਾਨ ਪਾਉਂਦਾ ਹੈ, ਜਿੱਥੇ ਕਰੀਬ 1200 ਉਦਯੋਗਿਕ ਇਕਾਈਆਂ ਕਾਰਜਸ਼ੀਲ ਹਨ ਅਤੇ ਸੂਬੇ ਦੇ ਉਦਯੋਗਿਕ ਮਾਹੌਲ ਨੂੰ ਸਾਜ਼ਗਾਰ ਬਣਾ ਰਹੀਆਂ ਹਨ।

ਓਹਨਾਂ ਕਿਹਾ ਕਿ ਘੜਨਾ, ਮਸ਼ੀਨਿੰਗ, ਹੀਟ ਟ੍ਰੀਟਮੈਂਟ ਅਤੇ ਪ੍ਰਸੀਜ਼ਨ ਇੰਜਨੀਰਿੰਗ ਵਿੱਚ ਪੰਜਾਬ ਦੀ ਮੁਹਾਰਤ, ਮੰਡੀ ਗੋਬਿੰਦਗੜ੍ਹ ਦਾ ਸਟੀਲ ਕਲੱਸਟਰ, ਹੁਨਰਮੰਦ ਮਨੁੱਖੀ ਸ਼ਕਤੀ ਅਤੇ ਮਜ਼ਬੂਤ ਐਮਐਸਐਮਈ ਨੈੱਟਵਰਕ ਇਸ ਖੇਤਰ ਦੀ ਮਜ਼ਬੂਤ ਬੁਨਿਆਦ ਰੱਖਦੇ ਹਨ। ਉਨ੍ਹਾਂ ਨੇ ਵਿਸ਼ਵ ਪੱਧਰ ‘ਤੇ ਮੁਕਾਬਲੇ ਵਿੱਚ ਬਣੇ ਰਹਿਣ ਲਈ ਆਟੋਮੇਸ਼ਨ, ਸੀਐਨਸੀ ਮਸ਼ੀਨਿੰਗ, ਡਿਜੀਟਲ ਮਾਨੀਟਰਿੰਗ ਅਤੇ ਇੰਡਸਟਰੀ 4.0 ਹੱਲਾਂ ਵਰਗੀਆਂ ਆਧੁਨਿਕ ਤਕਨਾਲੋਜੀਆਂ ਅਪਣਾਉਣ ਦਾ ਸੱਦਾ ਦਿੱਤਾ।

ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਪੰਜਾਬ ਸਰਕਾਰ ਦੀਆਂ ਸਹਾਇਕ ਨੀਤੀਆਂ ਉਦਯੋਗਾਂ ਨੂੰ ਤਕਨੀਕੀ ਤੌਰ 'ਤੇ ਹੁਲਾਰਾ ਦੇਣ, ਆਲਮੀ ਬਾਜ਼ਾਰਾਂ ਵਿੱਚ ਵਾਧਾ-ਵਿਸਥਾਰ ਕਰਨ ਤੇ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਨੇ ਸਾਰੀਆਂ ਸਬੰਧਤ ਧਿਰਾਂ ਨੂੰ ਸਾਂਝਾ ਹੰਭਲਾ ਮਾਰ ਕੇ ਪੰਜਾਬ ਨੂੰ ਔਜ਼ਾਰ ਨਿਰਮਾਣ ਵਿੱਚ ਵਿਸ਼ਵ ਪੱਧਰ ਦਾ ਕੇਂਦਰ ਬਣਾਉਣ ਲਈ ਅਪੀਲ ਕੀਤੀ।

ਡਾਇਰੈਕਟਰ (ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ) ਮਨੀਸ਼ ਕੁਮਾਰ ਨੇ ਉਦਯੋਗ ਅਤੇ ਅਕਾਦਮਿਕ ਸੰਸਥਾਵਾਂ ਵਿਚਕਾਰ ਸਹਿਯੋਗ ਦੀ ਮਹੱਤਤਾ ਉਜਾਗਰ ਕੀਤੀ। ਉਨ੍ਹਾਂ ਕਿਹਾ ਕਿ ਹੁਨਰ ਆਧਾਰਿਤ ਸਿਖਲਾਈ, ਇੰਟਰਨਸ਼ਿਪ ਅਤੇ ਤਕਨੀਕੀ ਸੰਸਥਾਵਾਂ ਵਿੱਚ ਰੋਬੋਟਿਕਸ ਅਤੇ ਸੀਐਨਸੀ ਸਿਸਟਮ ਸਮੇਤ ਆਧੁਨਿਕ ਮਸ਼ੀਨਰੀ ਦੀ ਸ਼ੁਰੂਆਤ ਨਾਲ ਨੌਜਵਾਨਾਂ ਦੀ ਰੋਜ਼ਗਾਰ ਕੁਸ਼ਲਤਾ ਵਧੇਗੀ।

ਇਸ ਮੌਕੇ ਸਨਅਤੀ ਨੁਮਾਇੰਦਿਆਂ ਸ੍ਰੀ ਅਸ਼ਵਨੀ ਕੁਮਾਰ, ਸ੍ਰੀ ਬਿੰਨੀ ਗੁਪਤਾ ਅਤੇ ਸ. ਮੇਜਰ ਸਿੰਘ ਨੇ ਵੀ ਨਵੀਨਤਾ, ਲਾਗਤ ਘਟਾਉਣ, ਨਵਿਆਉਣਯੋਗ ਊਰਜਾ ਦੀ ਵਰਤੋਂ, ਗੁਣਵੱਤਾ ਯਕੀਨੀ ਬਣਾਉਣ ਅਤੇ ਹੋਰ ਨੁਕਤਿਆਂ ਨੂੰ ਆਪਣਾ ਕੇ ਨਿਰਮਾਣ ਕਾਰਗੁਜ਼ਾਰੀ ਵਧਾਉਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ