ਸੁਨਾਮ : ਸ੍ਰੀ ਹਰੀਦਾਸ ਨਿਕੁੰਜ ਬਿਹਾਰੀ ਸੰਮਤੀ ਵੱਲੋਂ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਚੱਲ ਰਹੇ ਸਪਤਾਹ ਵਿੱਚ ਵ੍ਰਿੰਦਾਵਨ ਤੋਂ ਵਿਸ਼ੇਸ਼ ਤੌਰ ਤੇ ਆਏ ਕਥਾ ਵਾਚਕ ਗੌਰਵ ਕ੍ਰਿਸ਼ਨ ਸ਼ਾਸਤਰੀ ਵੱਲੋਂ ਅੱਜ ਦੀ ਕਥਾ ਤੋਂ ਪਹਿਲਾਂ ਉਨ੍ਹਾਂ ਨੇ ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਪੁਹੰਚੇ ਅਤੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਮੌਕੇ ਉਹਨਾਂ ਕਿਹਾ ਕਿ ਉਹ ਭਾਗਸ਼ਾਲੀ ਹਨ ਕਿ ਉਨ੍ਹਾਂ ਨੂੰ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਅਤੇ ਭਾਰਤ ਮਾਤਾ ਦੀ ਇਜ਼ਤ ਨੂੰ ਮੁੜ ਤੋਂ ਸਥਾਪਿਤ ਕਰਨ ਦਾ ਕੰਮ ਦੁਸ਼ਮਣ ਦੇ ਮੁਲਕ ਵਿੱਚ ਜਾਕੇ ਕੀਤਾ ਸੀ। ਅੱਜ ਉਹਨਾਂ ਸ਼ਹੀਦਾਂ ਦੇ ਸ਼ਹੀਦੀ ਸਮਾਰਕ ਤੇ ਪਹੁੰਚ ਕੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਦਾ ਮੌਕਾ ਮਿਲਿਆ ਹੈ।ਇਸ ਮੌਕੇ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਕਮੇਟੀਆਂ ਜਿਨ੍ਹਾਂ ਵਿੱਚ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ, ਮਾਸਟਰ ਕੇਹਰ ਸਿੰਘ ਜੋਸ਼ਨ,ਬਾਵਾ ਹਾਂਡਾ, ਸੋਨੂੰ ਵਰਮਾ,ਰਜਿੰਦਰ ਸਿੰਘ ਕੈਫੀ,ਜੰਗੀਰ ਸਿੰਘ ਰਤਨ ਅਤੇ ਬਲਜੀਤ ਸਿੰਘ ਆਦਿ ਵੱਲੋਂ ਗੌਰਵ ਕਿ੍ਸ਼ਨ ਸ਼ਾਸਤਰੀ ਦਾ ਸ਼ਹੀਦੀ ਸਮਾਰਕ ਪਹੁੰਚਣ ਤੇ ਸਨਮਾਨ ਕੀਤਾ ਗਿਆ।