Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਰੋਜ਼ ਲੱਗ ਰਹੇ ਹਨ ਵਿਸ਼ੇਸ਼ ਕੈੰਪ

March 15, 2026 06:32 PM
SehajTimes
 
ਮੋਹਾਲੀ  : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ "ਚ ਵੱਖ-ਵੱਖ ਥਾਵਾਂ 'ਤੇ ਰੋਜ਼ਾਨਾ ਵਿਸ਼ੇਸ਼ ਕੈੰਪ ਲੱਗ ਰਹੇ ਹਨ, ਜਿੱਥੇ ਲੋਕ ਭਾਰੀ ਗਿਣਤੀ ਵਿਚ ਆ ਕੇ 10 ਲੱਖ ਰੁਪਏ ਦੇ ਮੁਫ਼ਤ ਸਿਹਤ ਬੀਮੇ ਦੇ ਕਾਰਡ ਬਣਾ ਰਹੇ ਹਨ l ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਅਧੀਨ ਆਸ਼ਾ ਵਰਕਰਾਂ ਸਮੇਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਇਸ ਵੱਕਾਰੀ ਯੋਜਨਾ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਜ਼ੋਰ-ਸ਼ੋਰ ਨਾਲ ਚਲਾਈ ਜਾ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ ਕੈੰਪ ਲਗਾ ਕੇ ਲੋਕਾਂ ਦੇ ਕਾਰਡ ਬਣਾਏ ਜਾ ਰਹੇ ਹਨ l ਇਸ ਤੋਂ ਇਲਾਵਾ ਜ਼ਿਲ੍ਹੇ ’ਚ ਵੱਖ-ਵੱਖ ਸਰਕਾਰੀ ਸਿਹਤ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ ਵਿਚ ਵੀ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ। ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਿਵਾਰ ਦੀ ਤੰਦਰੁਸਤੀ ਅਤੇ ਖ਼ੁਸ਼ਹਾਲੀ ਲਈ ਇਹ ਯੋਜਨਾ ਕਾਫ਼ੀ ਫ਼ਾਇਦੇਮੰਦ ਹੈ। ਸਿਵਲ ਸਰਜਨ ਨੇ ਦਸਿਆ ਕਿ ਕਾਰਡ ਬਣਵਾਉਣ ਲਈ ਜ਼ਰੂਰੀ ਦਸਤਾਵੇਜ਼ ਨਾਲ ਲਿਜਾਏ ਜਾਣ, ਜਿਵੇਂ ਆਧਾਰ ਕਾਰਡ ਅਤੇ ਵੋਟਰ ਕਾਰਡ। ਡਾ. ਜੈਨ ਨੇ ਅੱਗੇ ਕਿਹਾ ਕਿ ਕਾਰਡ ਬਣਵਾਉਣ ਦੀ ਕਵਾਇਦ ਕਾਫ਼ੀ ਸੌਖੀ ਹੈ, ਇਸ ਲਈ ਹਰ ਕਿਸੇ ਨੂੰ ਇਸ ਵੱਕਾਰੀ ਯੋਜਨਾ ਦਾ ਲਾਭ ਲੈ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਤੰਦਰੁਸਤੀ ਯਕੀਨੀ ਬਣਾਉਣੀ ਚਾਹੀਦੀ ਹੈ।
 

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ