Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

March 15, 2026 10:01 PM
SehajTimes

ਕੇਂਦਰ ਵਿੱਚ ਸਿਰਫ ਦੋ ਜਾਂ ਤਿੰਨ ਲੀਡਰਾਂ ਦੇ ਹੱਥਾਂ ਵਿੱਚ ਸੱਤਾ ਦਾ ਵਾਗਡੋਰ ਜਮਹੂਰੀਅਤ ਲਈ ਘਾਤਕ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰੀ ਗ੍ਰਹਿ ਮੰਤਰੀ ਸਪੱਸ਼ਟ ਕਰਨ ਕਿ ਕੇਂਦਰ ਦੀਆਂ ਏਜੰਸੀਆਂ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਰੋਕਣ ਵਿੱਚ ਨਾਕਾਮ ਕਿਉਂ ਰਹੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰੀਕਾ ਨਾਲ ਵਪਾਰ ਸਮਝੌਤਾ ਕਰਕੇ ਕੇਂਦਰ ਨੇ ਕਿਸਾਨਾਂ ਦੇ ਹਿੱਤ ਦਾਅ ’ਤੇ ਲਾਏ-ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਐਸ.ਏ.ਐਸ. ਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਵਿਦੇਸ਼ ਨੀਤੀ ਦੇ ਨਾਕਾਮ ਰਹਿਣ ਕਾਰਨ ਅੱਜ ਸਾਰਾ ਦੇਸ਼ ਤੇਲ ਤੇ ਐਲ.ਪੀ.ਜੀ. ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵਿੱਚ ਸਿਰਫ ਚੰਦ ਨੇਤਾਵਾਂ ਦੇ ਹੱਥਾਂ ਵਿੱਚ ਸੱਤਾ ਦੀ ਵਾਗਡੋਰ ਹੋਣ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਅਜਿਹਾ ਰੁਝਾਨ ਜਮਹੂਰੀਅਤ ਲਈ ਬੇਹੱਦ ਘਾਤਕ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਰਹੱਦ ਪਾਰੋਂ ਹੋ ਰਹੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਬਾਰੇ ਸਵਾਲ ਕਰਦਿਆਂ ਕੇਂਦਰੀ ਏਜੰਸੀਆਂ ਦੀ ਅਸਫਲਤਾ ਬਾਰੇ ਸਪੱਸ਼ਟੀਕਰਨ ਦੇਣ ਲਈ ਆਖਿਆ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਕੇਂਦਰ ਦੀ ਅਮਰੀਕਾ ਨਾਲ ਸੰਧੀ ਕਿਸਾਨਾਂ ਦੇ ਹਿੱਤਾਂ ਨੂੰ ਖਤਰੇ ਵਿੱਚ ਪਾ ਸਕਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਦੇ ਲਗਾਤਾਰ ਵਿਦੇਸ਼ੀ ਦੌਰਿਆਂ ਦੇ ਬਾਵਜੂਦ ਦੇਸ਼ ਕੂਟਨੀਤਕ ਸਬੰਧਾਂ ਅਤੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ।
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਕਾਰਨ ਦੇਸ਼ ਤੇਲ ਅਤੇ ਐਲਪੀਜੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ।"
ਉਨ੍ਹਾਂ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ ਕਰੀਬੀ ਦੋਸਤ ਦੱਸਦੇ ਹਨ, ਨੂੰ ਈਰਾਨ ਵਿਰੁੱਧ ਜੰਗ ਛੇੜਨ ਤੋਂ ਪਹਿਲਾਂ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ,"ਹਾਲਾਂਕਿ, ਕੇਂਦਰ ਸਰਕਾਰ ਇਸ ਜੰਗ ਤੋਂ ਉੱਭਰ ਰਹੇ ਸਥਿਤੀ ਤੋਂ ਬੇਪਰਵਾਹ ਰਹੀ, ਜਿਸ ਕਾਰਨ ਅੱਜ ਦੇਸ਼ ਦੇ ਲੋਕ ਇਸ ਸੰਕਟ ਦਾ ਸਾਹਮਣਾ ਕਰ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਹਾਲਾਤ ਦੇਸ਼ ਦੀ ਵਿਦੇਸ਼ ਨੀਤੀ ਵਿੱਚ ਵੱਡੀ ਕਮੀ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ, "ਇਹ ਦੇਸ਼ ਦੀ ਵਿਦੇਸ਼ ਨੀਤੀ ਦੀ ਅਸਫਲਤਾ ਹੈ ਅਤੇ ਅਜਿਹਾ ਲੱਗਦਾ ਹੈ ਕਿ ਮੌਜੂਦਾ ਸਮੇਂ ਵਿੱਚ ਅਜਿਹੀ ਕੋਈ ਨੀਤੀ ਹੈ ਹੀ ਨਹੀਂ।"
ਪ੍ਰਧਾਨ ਮੰਤਰੀ ਦੇ ਲਗਾਤਾਰ ਵਿਦੇਸ਼ ਦੌਰਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਯਾਤਰਾਵਾਂ ਨੇ ਪ੍ਰਧਾਨ ਮੰਤਰੀ ਨੂੰ ਜ਼ਮੀਨੀ ਹਕੀਕਤਾਂ ਤੋਂ ਦੂਰ ਕਰ ਦਿੱਤਾ। ਉਨ੍ਹਾਂ ਕਿਹਾ, "ਪ੍ਰਧਾਨ ਮੰਤਰੀ ਜ਼ਿਆਦਾਤਰ ਵਿਦੇਸ਼ੀ ਦੌਰਿਆਂ 'ਤੇ ਹੁੰਦੇ ਹਨ, ਜਿਸ ਕਾਰਨ ਉਹ ਦੇਸ਼ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਨਹੀਂ ਹਨ।" ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਅਜਿਹੀ ਸਥਿਤੀ ਪਹਿਲਾਂ ਕਦੇ ਨਹੀਂ ਦੇਖੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ,"ਇੱਕ ਮਹੀਨੇ ਵਿੱਚ ਪ੍ਰਧਾਨ ਮੰਤਰੀ 15 ਦਿਨ ਵਿਦੇਸ਼ਾਂ ਵਿੱਚ ਬਿਤਾਉਂਦੇ ਹਨ, ਪਰ ਦੂਜੇ ਦੇਸ਼ਾਂ ਨਾਲ ਉਨ੍ਹਾਂ ਦੇ ਸਬੰਧ ਸੁਖਾਵੇਂ ਨਹੀਂ ਹਨ।”
ਮੁੱਖ ਮੰਤਰੀ ਨੇ ਕਿਹਾ, "ਦੇਸ਼ ਨੂੰ ਐਲਪੀਜੀ ਅਤੇ ਤੇਲ ਸੰਕਟ ਦਾ ਪਹਿਲਾਂ ਹੀ ਅੰਦਾਜ਼ਾ ਹੋਣਾ ਚਾਹੀਦਾ ਸੀ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਲਈ ਢੁਕਵੇਂ ਪ੍ਰਬੰਧ ਸਮੇਂ ਸਿਰ ਕੀਤੇ ਜਾਣੇ ਚਾਹੀਦੇ ਸਨ।"
ਸਪਲਾਈ ਦੀ ਘਾਟ ਬਾਰੇ ਚਿੰਤਾਵਾਂ ਨੂੰ ਸੰਬੋਧਨ ਕਰਦਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਖਾੜੀ ਵਿੱਚ ਜੰਗ ਕਾਰਨ ਐਲਪੀਜੀ ਸਿਲੰਡਰਾਂ ਦੀ ਘਾਟ ਬਾਰੇ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਪਰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਾ ਹੋਵੇ।
ਉਨ੍ਹਾਂ ਅੱਗੇ ਕਿਹਾ ਕਿ ਸਥਿਤੀ ਦਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਕਿਹਾ ਕਿ ਜੇਕਰ ਕੋਈ ਵਿਅਕਤੀ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਮਿਸਾਲੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮੈਂ ਇਹ ਮੁੱਦਾ ਕੇਂਦਰ ਸਰਕਾਰ ਕੋਲ ਵੀ ਉਠਾਇਆ ਹੈ ਤਾਂ ਜੋ ਆਮ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ ਅਤੇ ਸਥਿਤੀ ਕੰਟਰੋਲ ਹੇਠ ਰਹੇ।
ਕੇਂਦਰ ਸਰਕਾਰ ਦੇ ਕੰਮਕਾਜ 'ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰਾਂ ਦਾ ਬਹੁਤ ਜ਼ਿਆਦਾ ਕੇਂਦਰੀਕਰਨ ਲੋਕਤੰਤਰੀ ਸ਼ਾਸਨ ਲਈ ਨੁਕਸਾਨਦੇਹ ਹੈ। ਉਨ੍ਹਾਂ ਕਿਹਾ ਕਿ ਸਿਰਫ ਦੋ ਜਾਂ ਤਿੰਨ ਵਿਅਕਤੀਆਂ ਦੇ ਹੱਥਾਂ ਵਿੱਚ ਸ਼ਕਤੀਆਂ ਦਾ ਬਹੁਤ ਜ਼ਿਆਦਾ ਕੇਂਦਰੀਕਰਨ ਇੱਕ ਖ਼ਤਰਨਾਕ ਰੁਝਾਨ ਹੈ ਜਿਸ ਤੋਂ ਬਚਣ ਦੀ ਲੋੜ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਟਿੱਪਣੀ ਕੀਤੀ ਕਿ ਕੇਂਦਰੀ ਮੰਤਰੀ ਮੰਡਲ ਵਿੱਚ ਫੈਸਲੇ ਲੈਣ ਦਾ ਕੰਮ ਕੁਝ ਗਿਣਵੇਂ-ਚੁਣਵੇਂ ਹੱਥਾਂ ਵਿੱਚ ਹੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਦੋ ‘ਵੱਡੇ’ ਵਿਅਕਤੀਆਂ ਨੂੰ ਛੱਡ ਕੇ ਪੂਰੀ ਕੇਂਦਰੀ ਕੈਬਨਿਟ ਵਿੱਚ ਕੋਈ ਮੰਤਰੀ ਨਹੀਂ ਹੈ, ਅਤੇ ਛੋਟੇ ਫੈਸਲੇ ਵੀ ਇਹੀ ਜੋੜੀ ਲੈਂਦੀ ਹੈ ਜੋ ਦੇਸ਼ ਨੂੰ ਤਾਨਾਸ਼ਾਹੀ ਢੰਗ ਨਾਲ ਚਲਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮੰਦਭਾਗੀ ਸਥਿਤੀ ਨੇ ਦੇਸ਼ ਵਾਸੀਆਂ ਨੂੰ ਸਮੱਸਿਆਵਾਂ ਦੀ ਦਲਦਲ ਵਿੱਚ ਧੱਕ ਦਿੱਤਾ ਹੈ।
ਕੇਂਦਰੀ ਗ੍ਰਹਿ ਮੰਤਰੀ ਵੱਲੋਂ ਸ਼ਨੀਵਾਰ ਨੂੰ ਪੰਜਾਬ ਦੀ ਆਪਣੀ ਫੇਰੀ ਦੌਰਾਨ ਕੀਤੀਆਂ ਟਿੱਪਣੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਬਿਆਨ ਪੂਰੀ ਤਰ੍ਹਾਂ ਗੁੰਮਰਾਹਕੁੰਨ ਸਨ। ਇਹ ਹੈਰਾਨੀ ਵਾਲੀ ਗੱਲ ਹੈ ਕਿ ਸ਼ਨੀਵਾਰ ਨੂੰ ਪੰਜਾਬ ਦੀ ਆਪਣੀ ਫੇਰੀ ਦੌਰਾਨ ਅਮਿਤ ਸ਼ਾਹ ਨੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਨੂੰ ਬਦਨਾਮ ਕਰਨ ਲਈ ਝੂਠ ‘ਤੇ ਝੂਠ ਬੋਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਆਪਣੇ ਕੰਟਰੋਲ ਹੇਠਲੀਆਂ ਕੇਂਦਰੀ ਏਜੰਸੀਆਂ ਦੀਆਂ ਨਾਕਾਮੀਆਂ ਬਾਰੇ ਲੋਕਾਂ ਨੂੰ ਦੱਸਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਬੀਐਸਐਫ ਅਤੇ ਉਨ੍ਹਾਂ ਦੇ ਅਧੀਨ ਹੋਰ ਕੇਂਦਰੀ ਏਜੰਸੀਆਂ ਸਰਹੱਦ ਪਾਰ ਤੋਂ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਵਿੱਚ ਕਿਉਂ ਅਸਫਲ ਰਹੀਆਂ ਹਨ।
ਮੁੱਖ ਮੰਤਰੀ ਨੇ ਦੇਸ਼ ਵਿੱਚ ਕਿਤੇ ਹੋਰ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਬਰਾਮਦਗੀਆਂ ਵੱਲ ਵੀ ਇਸ਼ਾਰਾ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਦੇ ਜੱਦੀ ਰਾਜ ਵਿੱਚ ਮੁੰਦਰਾ ਬੰਦਰਗਾਹ ਤੋਂ 3000 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, ਪਰ ਉਹ ਇਸ 'ਤੇ ਚੁੱਪ ਹਨ।
ਉਨ੍ਹਾਂ ਅੱਗੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਕੇਂਦਰ ਦੀ ਨਾਕਾਮੀ ਤੋਂ ਧਿਆਨ ਹਟਾਉਣ ਲਈ ਸਨ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਵਿਲੋਂ ਸ਼ਨੀਵਾਰ ਨੂੰ ਦਿੱਤੇ ਗਏ ਬੇਬੁਨਿਆਦ ਬਿਆਨ ਆਪਣੀਆਂ ਅਸਫਲਤਾਵਾਂ ਨੂੰ ਛੁਪਾਉਣ ਲਈ ਇੱਕ ਪਰਦਾ ਪਾਉਣ ਦੀ ਕੋਸ਼ਿਸ਼ ਸਨ, ਕਿਉਂਕਿ ਕੇਂਦਰ ਨੇ ਦੇਸ਼ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕੁਝ ਵੀ ਠੋਸ ਨਹੀਂ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੇ ਮੁੱਦੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਕਿਸਾਨਾਂ ਦੇ ਹਿੱਤਾਂ 'ਤੇ ਮਾੜਾ ਪ੍ਰਭਾਵ ਪਾ ਰਹੀਆਂ ਹਨ। "ਕੇਂਦਰੀ ਗ੍ਰਹਿ ਮੰਤਰੀ ਨੇ ਕਿਸਾਨਾਂ ਦੇ ਮੁੱਦੇ 'ਤੇ ਮਗਰਮੱਛ ਦੇ ਹੰਝੂ ਵਹਾਏ, ਜਦੋਂ ਕਿ ਅਸਲ ਵਿੱਚ ਕੇਂਦਰ ਸਰਕਾਰ ਅਮਰੀਕਾ ਨਾਲ ਸੰਧੀ 'ਤੇ ਦਸਤਖਤ ਕਰਕੇ ਕਿਸਾਨਾਂ ਦੇ ਹਿੱਤਾਂ ਨੂੰ ਖਤਰੇ ਵਿੱਚ ਪਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਸਮਝੌਤੇ ਦੇ ਗੰਭੀਰ ਨਤੀਜੇ ਹੋ ਸਕਦੇ ਹਨ। "ਇਹ ਸੰਧੀ ਕਿਸਾਨਾਂ ਅਤੇ ਉਨ੍ਹਾਂ ਦੇ ਹਿੱਤਾਂ ਲਈ ਵਧੇਰੇ ਖਤਰਨਾਕ ਹੈ ਅਤੇ ਸਾਡੇ ਅੰਨ ਉਤਪਾਦਕਾਂ ਨੂੰ ਇਸਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇੱਕ ਵੱਡਾ ਫਿਲਮ ਬੁਨਿਆਦੀ ਢਾਂਚਾ ਪ੍ਰੋਜੈਕਟ ਵਿਕਸਤ ਕਰਨ ਲਈ ਪ੍ਰਮੁੱਖ ਫਿਲਮ ਪ੍ਰੋਡਕਸ਼ਨ ਹਾਊਸਾਂ ਨਾਲ ਸਰਗਰਮੀ ਨਾਲ ਜੁੜ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਇੱਕ ਅਤਿ-ਆਧੁਨਿਕ ਫਿਲਮ ਸਿਟੀ ਸਥਾਪਤ ਕਰਨ ਲਈ ਟੀ-ਸੀਰੀਜ਼, ਨੈੱਟਫਲਿਕਸ, ਯਸ਼ ਰਾਜ ਫਿਲਮਜ਼ ਅਤੇ ਹੋਰਾਂ ਨਾਲ ਗੱਲਬਾਤ ਕਰ ਰਹੀ ਹੈ। ਫਿਲਮ ਉਦਯੋਗ ਵਿੱਚ ਪੰਜਾਬੀਆਂ ਦੇ ਸੱਭਿਆਚਾਰਕ ਪ੍ਰਭਾਵ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬਾਲੀਵੁੱਡ ਵਿੱਚ ਹਮੇਸ਼ਾ ਪੰਜਾਬੀਆਂ ਦਾ ਦਬਦਬਾ ਰਿਹਾ ਹੈ ਅਤੇ ਹਿੰਦੀ ਫਿਲਮ ਵਿੱਚ ਇੱਕ ਪੰਜਾਬੀ ਗੀਤ ਨੂੰ ਇਸਦੀ ਸਫਲਤਾ ਦੀ ਗਰੰਟੀ ਮੰਨਿਆ ਜਾਂਦਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਿਲਮ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਪੰਜਾਬ ਸਰਕਾਰ ਪੰਜਾਬ ਵਿੱਚ ਹਿੰਦੀ ਫਿਲਮਾਂ ਦੇ ਪੋਸਟ-ਪ੍ਰੋਡਕਸ਼ਨ ਅਤੇ ਸ਼ੂਟਿੰਗ ਨੂੰ ਵੱਡਾ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰੇਗੀ, ਅਤੇ ਇਸ ਦਿਸ਼ਾ ਵਿੱਚ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ