Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

March 16, 2026 01:21 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸਾਹਿਤ ਸਭਾ ਸੁਨਾਮ ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਾਹਿਤਕ ਇਕੱਤਰਤਾ ਸ਼ਹੀਦ ਊਧਮ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤੀ ਗਈ। ਗੁਰਮੁਖ ਸਿੰਘ ਅਤੇ ਸੁਪਿੰਦਰ ਭਾਰਦਵਾਜ ਦੀ ਪ੍ਰਧਾਨਗੀ ਵਿੱਚ ਹੋਈ ਇਕੱਤਰਤਾ ਦੌਰਾਨ ਸਭਾ ਦੇ ਸਰਪ੍ਰਸਤ ਗਿਆਨੀ ਜੰਗੀਰ ਸਿੰਘ ਰਤਨ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਰਦਾਰ ਭਗਤ ਸਿੰਘ ਛੋਟੀ ਉਮਰ ਦਾ ਵੱਡਾ ਚਿੰਤਕ ਸੀ। ਉਹ ਹਥਿਆਰਾਂ ਨਾਲ ਨਹੀਂ, ਸਗੋਂ ਵਿਚਾਰਾਂ ਨਾਲ ਇਨਕਲਾਬ ਲਿਆਉਣ ਦਾ ਹਾਮੀ ਸੀ।  ਅਮਰੀਕ ਅਮਨ ਨੇ ਆਪਣੀ ਰਚਨਾ ਅਤੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨਾ ਬਰਾਬਰੀ, ਲੁੱਟ ਖਸੁੱਟ, ਭ੍ਰਿਸ਼ਟਾਚਾਰ, ਰਿਸ਼ਵਤ ਖੋਰੀ ਅਤੇ ਜ਼ਬਰ ਜ਼ੁਲਮ ਨੂੰ ਖ਼ਤਮ ਕਰਨ ਲਈ  ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਹੋਰਾਂ ਨੇ ਸ਼ਹਾਦਤ ਦਿੱਤੀ ਸੀ ਉਹ ਸਾਰਾ ਕੁੱਝ ਅੱਜ ਵੀ ਉਸੇ ਤਰ੍ਹਾਂ ਚੱਲ ਰਿਹਾ ਹੈ। ਸਭਾ ਦੇ ਪ੍ਰਧਾਨ ਜਸਵੰਤ ਸਿੰਘ ਅਸਮਾਨੀ ਨੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਹੋਕਾ ਦਿੰਦੀ ਰਚਨਾ ਸਾਂਝੀ ਕੀਤੀ। ਗੁਰਮੁਖ ਸਿੰਘ ਨੇ ਸਵਰਗੀ ਕਰਨੈਲ ਸਿੰਘ ਕਵੀਸ਼ਰ ਦੀ ਰਚਨਾ "ਹੈ ਆਉਣ ਜਾਣ ਬਣਿਆ, ਦੁਨੀਆਂ ਚਾਰ ਦਿਨਾਂ ਦਾ ਮੇਲਾ"  ਗਾ ਕੇ ਰੰਗ ਬੰਨ੍ਹ ਦਿੱਤਾ। ਗੁਰਮੀਤ ਸੁਨਾਮੀ ਨੇ ਸ਼ਹੀਦ ਊਧਮ ਸਿੰਘ ਦੇ ਜੂਝਾਰੂ ਜਜ਼ਬੇ ਸੂਰਬੀਰਤਾ ਦੀ ਗੱਲ ਕਰਦੀ ਰਚਨਾ "ਲੰਦਨ ਵਿੱਚ ਊਧਮ ਨੇ ਗੋਰਾ ਗੋਲੀਆਂ ਨਾਲ ਉਡਾਤਾ"। ਪਰਮਿੰਦਰ ਸਿੰਘ ਸੰਗਰੂਰ ਨੇ ਕਿਰਤ ਸੱਭਿਆਚਾਰ ਦੀ ਗੱਲ ਕਰਦੀ ਰਚਨਾ "ਘਾਹ ਖੋਦਦੀਏ ਮੁਟਿਆਰੇ ਨੀ" ਨਾਲ ਹਾਜ਼ਰੀ ਲਗਵਾਈ। ਪਵਨ ਕੁਮਾਰ ਹੋਸੀ ਨੇ ਨਸ਼ਿਆਂ ਦੇ ਖਿਲਾਫ ਆਵਾਜ਼ ਬੁਲੰਦ ਕਰਦੀ ਰਚਨਾ ਸਾਂਝੀ ਕੀਤੀ। ਇਹਨਾਂ ਤੋਂ ਇਲਾਵਾ ਸਰਬਜੀਤ ਸਿੰਘ ਸੰਗਰੂਰਵੀ, ਬਲਵਿੰਦਰ ਸਿੰਘ ਜ਼ਿਲੇਦਾਰ , ਡਾਕਟਰ ਅਮਰੀਕ ਅਮਨ, ਸੁਖਦੇਵ ਸਿੰਘ, ਅਵਤਾਰ ਸਿੰਘ ਉਗਰਾਹਾਂ, ਮਾਸਟਰ ਗੁਰਜੰਟ ਸਿੰਘ ਉਗਰਾਹਾਂ, ਗੁਰਮੀਤ ਸੁਨਾਮੀ, ਸੁਪਿੰਦਰ ਭਾਰਦਵਾਜ, ਹਰਦੀਪ ਸਿੰਘ ਕੜੈਲ, ਹਰਮੇਲ ਸਿੰਘ, ਜਸਵੰਤ ਸਿੰਘ ਅਸਮਾਨੀ, ਜੰਗੀਰ ਸਿੰਘ ਰਤਨ ਨੇ ਆਪਣੀਆਂ ਖ਼ੂਬਸੂਰਤ ਰਚਨਾਵਾਂ ਨਾਲ ਸ਼ਾਨਦਾਰ ਹਾਜ਼ਰੀ ਲਗਵਾਈ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ