Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

March 16, 2026 02:06 PM
SehajTimes

ਟਾਇਲਟਾਂ ਦੇ ਨਿਰਮਾਣ ਲਈ 7.78 ਕਰੋੜ ਰੁਪਏ ਖਰਚੇ ਜਾਣਗੇ

ਆਂਗਣਵਾੜੀ ਸੈਂਟਰਾਂ ਵਿੱਚ ਸਾਫ਼-ਸੁਥਰਾ, ਸੁਰੱਖਿਅਤ ਅਤੇ ਸਿਹਤਮੰਦ ਮਾਹੌਲ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ

ਚੰਡੀਗੜ੍ਹ   : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਰਾਜ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਦੇ ਨਾਲ ਹੀ ਬੱਚਿਆਂ ਲਈ ਸਵੱਛਤਾ ਸੁਵਿਧਾਵਾਂ ਵਿੱਚ ਸੁਧਾਰ ਕਰਕੇ ਉਨ੍ਹਾਂ ਲਈ ਸਾਫ਼-ਸੁਥਰਾ, ਸੁਰੱਖਿਅਤ ਅਤੇ ਸਿਹਤਮੰਦ ਮਾਹੌਲ ਯਕੀਨੀ ਬਣਾਉਣ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੇਂਡੂ ਖੇਤਰਾਂ ਦੇ 2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ, ਜਿਨ੍ਹਾਂ ’ਤੇ ਲਗਭਗ 7.78 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਹਰ ਟਾਇਲਟ ਦੇ ਨਿਰਮਾਣ ’ਤੇ ਕਰੀਬ 36 ਹਜ਼ਾਰ ਰੁਪਏ ਖਰਚੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਵਿੱਚ ਬਣਾਏ ਜਾਣ ਵਾਲੇ ਟਾਇਲਟਾਂ ਲਈ ਜਲਦ ਹੀ ਜ਼ਿਲਿਆਂ ਨੂੰ ਫੰਡ ਜਾਰੀ ਕਰ ਦਿੱਤੇ ਜਾਣਗੇ, ਤਾਂ ਜੋ ਨਿਰਮਾਣ ਕਾਰਜ ਸਮੇਂ ਸਿਰ ਸ਼ੁਰੂ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਟਾਇਲਟ ਬੱਚਿਆਂ ਦੀ ਸਿਹਤ, ਸੁਰੱਖਿਆ ਅਤੇ ਸਫ਼ਾਈ ਨੂੰ ਧਿਆਨ ਵਿੱਚ ਰੱਖਦਿਆਂ ਬਣਾਏ ਜਾਣਗੇ, ਜਿਸ ਨਾਲ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਨੰਨੇ ਮੁੰਨੇ ਬੱਚਿਆਂ ਨੂੰ ਬਿਹਤਰ ਸੁਵਿਧਾਵਾਂ ਮਿਲਣਗੀਆਂ ਅਤੇ ਉਨ੍ਹਾਂ ਲਈ ਸਾਫ਼-ਸੁਥਰਾ ਮਾਹੌਲ ਤਿਆਰ ਹੋਵੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਸੈਂਟਰ ਨੰਨੇ ਮੁੰਨੇ ਬੱਚਿਆਂ ਦੀ ਦੇਖਭਾਲ ਅਤੇ ਸ਼ੁਰੂਆਤੀ ਸਿੱਖਿਆ ਦਾ ਪਹਿਲਾ ਪੜਾਅ ਹੁੰਦੇ ਹਨ। ਬੱਚਿਆਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਟਾਇਲਟਾਂ ਦੀਆਂ ਬਿਹਤਰ ਸੁਵਿਧਾਵਾਂ ਨਾਲ ਨਾ ਸਿਰਫ਼ ਬੱਚਿਆਂ ਦੀ ਸਿਹਤ ਦੀ ਰੱਖਿਆ ਹੋਵੇਗੀ, ਸਗੋਂ ਮਾਪਿਆਂ ਦਾ ਭਰੋਸਾ ਵੀ ਆਂਗਣਵਾੜੀ ਸੈਂਟਰਾਂ ’ਤੇ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਹੋਰ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਇਨ੍ਹਾਂ ਟਾਇਲਟਾਂ ਦਾ ਨਿਰਮਾਣ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਕਰਵਾਇਆ ਜਾਵੇਗਾ ਅਤੇ ਇਸ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਜਲਦੀ ਪੂਰਾ ਕੀਤਾ ਜਾਵੇਗਾ।

__

Have something to say? Post your comment

 

More in Chandigarh

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ: ਪਿੰਡ ਘੜੂਆਂ ਵਿੱਚ ਡਰਾਈ ਡੇ ਮੁਹਿੰਮ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ