Friday, November 06, 2026
BREAKING NEWS
• ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

Malwa

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

March 16, 2026 05:06 PM
ਦਰਸ਼ਨ ਸਿੰਘ ਚੌਹਾਨ
ਕਿਹਾ ਔਰਤਾਂ ਪ੍ਰਤੀ ਭੱਦੀ ਸ਼ਬਦਾਵਲੀ ਨਹੀਂ ਬਰਦਾਸ਼ਤ 
48 ਹਜ਼ਾਰ ਰੁਪਿਆ ਬਕਾਇਆ ਵੀ ਦੇਵੇ ਸਰਕਾਰ
ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੀ ਸਹਿਪਾਠੀ ਬਾਰੇ ਮੁੱਖ ਮੰਤਰੀ ਵੱਲੋਂ ਕੀਤੀ ਗਈ ਕਥਿਤ ਟਿੱਪਣੀ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਸੋਮਵਾਰ ਨੂੰ ਕਾਂਗਰਸ ਦੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਧੀਮਾਨ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਅਤੇ ਬੀਬੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਤੋਂ ਜਨਤਕ ਤੌਰ 'ਤੇ ਮਾਫ਼ੀ ਮੰਗਣ ਦੀ ਮੰਗ ਕੀਤੀ।
** ਕਾਲਜ ਦੇ ਦਿਨਾਂ ਦੀ ਟਿੱਪਣੀ 'ਤੇ ਭੜਕੇ ਕਾਂਗਰਸੀ
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜਸਵਿੰਦਰ ਸਿੰਘ ਧੀਮਾਨ ਨੇ ਕਿਹਾ ਕਿ ਮੁੱਖ ਮੰਤਰੀ ਨੇ ਸੁਨਾਮ ਦੇ ਕਾਲਜ ਵਿੱਚ ਪੜ੍ਹਨ ਦੌਰਾਨ ਆਪਣੀ ਇੱਕ ਸਹਿਪਾਠੀ ਪ੍ਰਤੀ ਜੋ ਸ਼ਬਦ ਵਰਤੇ ਹਨ, ਉਹ ਉਨ੍ਹਾਂ ਦੀ 'ਘਟੀਆ ਮਾਨਸਿਕਤਾ' ਨੂੰ ਦਰਸਾਉਂਦੇ ਹਨ। ਧੀਮਾਨ ਨੇ ਕਿਹਾ ਕਿ ਜਨਤਕ ਮੰਚ ਤੋਂ ਅਜਿਹੀਆਂ ਗੱਲਾਂ ਕਰਕੇ ਮੁੱਖ ਮੰਤਰੀ ਨੇ ਪੰਜਾਬ ਦੀਆਂ ਧੀਆਂ ਦਾ ਅਪਮਾਨ ਕੀਤਾ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾਰੀ ਸ਼ਕਤੀ ਦਾ ਸਨਮਾਨ ਸਿਰਫ਼ ਇਸ਼ਤਿਹਾਰਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਜ਼ਮੀਨੀ ਪੱਧਰ 'ਤੇ ਦਿਖਾਈ ਦੇਣਾ ਚਾਹੀਦਾ ਹੈ।
**ਵਾਅਦਿਆਂ ਦੀ ਯਾਦ ਦਿਵਾਈ: 48 ਹਜ਼ਾਰ ਦੇ ਬਕਾਏ 'ਤੇ ਘੇਰੀ ਸਰਕਾਰ
ਪ੍ਰਦਰਸ਼ਨਕਾਰੀਆਂ ਨੇ ਨਾ ਸਿਰਫ਼ ਟਿੱਪਣੀ, ਸਗੋਂ ਆਰਥਿਕ ਮੁੱਦਿਆਂ 'ਤੇ ਵੀ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਭੁੱਲ ਚੁੱਕੀ ਹੈ। ਪਿਛਲੇ 4 ਸਾਲਾਂ ਦਾ 48 ਹਜ਼ਾਰ ਰੁਪਏ ਬਕਾਇਆ ਤੁਰੰਤ ਔਰਤਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ।
** ਜਿੰਨਾ ਚਿਰ ਮੁੱਖ ਮੰਤਰੀ ਮਾਫ਼ੀ ਨਹੀਂ ਮੰਗਦੇ, ਇਹ ਸੰਘਰਸ਼ ਜਾਰੀ ਰਹੇਗਾ।
 ਕਾਂਗਰਸ ਦੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਧੀਮਾਨ ਨੇ ਆਖਿਆ ਕਿ "ਮੁੱਖ ਮੰਤਰੀ ਨੇ ਜਨਤਕ ਤੌਰ 'ਤੇ ਆਪਣੀ ਨੀਵੀਂ ਸੋਚ ਉਜਾਗਰ ਕਰਕੇ ਨਾਰੀ ਸ਼ਕਤੀ ਦਾ ਅਪਮਾਨ ਕੀਤਾ ਹੈ। ਸੁਨਾਮ ਹੀ ਨਹੀਂ, ਪੂਰੇ ਪੰਜਾਬ ਦੀਆਂ ਔਰਤਾਂ ਇਸ ਵਿਵਹਾਰ ਤੋਂ ਦੁਖੀ ਹਨ।"
ਦੱਸ ਦੇਈਏ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਦੇ ਬਾਹਰ ਪ੍ਰਦਰਸ਼ਨ ਨੂੰ ਦੇਖਦੇ ਹੋਏ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ। ਔਰਤਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਨੂੰ ਆਪਣੀ ਭਾਸ਼ਾ ਦੀ ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਹੈ, ਖ਼ਾਸ ਕਰਕੇ ਜਦੋਂ ਗੱਲ ਸੂਬੇ ਦੀਆਂ ਧੀਆਂ ਦੀ ਹੋਵੇ। ਇਸ ਮੌਕੇ ਜਸਵੰਤ ਸਿੰਘ ਭੰਮ, ਮਹਿਲਾ ਆਗੂ ਸ਼ਸ਼ੀ ਅਗਰਵਾਲ, ਸੰਦੀਪ ਕੌਰ ਭੰਗੂ, ਕਿਰਨਦੀਪ ਕੌਰ ਚੱਠਾ ਸੇਖਵਾਂ, ਜਸਪਾਲ ਸਿੰਘ ਵਿਰਕ, ਅੰਮ੍ਰਿਤਪਾਲ ਸਿੰਘ ਸ਼ੇਰੋਂ, ਸੁਖਵਿੰਦਰ ਸਿੰਘ, ਕਰਮਜੀਤ ਸਿੰਘ ਦੁੱਗਾਂ, ਗਗਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

Have something to say? Post your comment

More in Malwa

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ