Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

March 16, 2026 08:53 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਅੱਜ ਦੋ ਮਹੱਤਵਪੂਰਨ ਬਿੱਲ ਪਾਸ ਕੀਤੇ ਹਨ। ਇਨ੍ਹਾਂ ਵਿੱਚੋਂ ਪਹਿਲਾ ਬਿੱਲ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਅਤੇ ਸਟਾਕਿਸਟ ਐਂਡ ਰਿਟੇਲਰਜ਼ (ਸੋਧ) ਬਿੱਲ, 2026, ਪੰਜਾਬ ਦੇ ਜਲ ਸਰੋਤ ਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ਨੇ ਬਹੁਮਤ ਨਾਲ ਪਾਸ ਕਰ ਦਿੱਤਾ। ਦੂਜਾ ਬਿੱਲ ਸ੍ਰੀ ਗੁਰੂ ਤੇਗ ਬਹਾਦਰ ਵਰਲਡ ਕਲਾਸ ਯੂਨੀਵਰਸਿਟੀ, ਪੰਜਾਬ ਬਿੱਲ, 2026 ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਸਦਨ ਨੇ ਸਰਬਸੰਮਤੀ ਨਾਲ ਇੱਕ ਹੋਰ ਅਹਿਮ ਮਤਾ ਵੀ ਪਾਸ ਕੀਤਾ, ਜਿਸ ਵਿੱਚ ਕੇਂਦਰ ਸਰਕਾਰ ਨੂੰ ਉੱਘੇ ਦਲਿਤ ਨੇਤਾ ਅਤੇ ਸਮਾਜ ਸੁਧਾਰਕ ਸਾਹਿਬ ਸ੍ਰੀ ਕਾਂਸ਼ੀ ਰਾਮ ਨੂੰ ਦੇਸ਼ ਦਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ ਭਾਰਤ ਰਤਨ ਦੇਣ ਦੀ ਸਿਫਾਰਸ਼ ਕੀਤੀ ਗਈ। ਸਦਨ ਨੇ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ.) ਪ੍ਰਤਾਪ ਸਿੰਘ ਬਾਜਵਾ ਦੁਆਰਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਇੱਕ ਮਤਾ ਵੀ ਪਾਸ ਕੀਤਾ। ਇਹ ਮਤਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੁਆਰਾ ਪੇਸ਼ ਕੀਤਾ ਗਿਆ ਸੀ।ਇਸ ਤੋਂ ਪਹਿਲਾਂ 11 ਰਿਪੋਰਟਾਂ, ਜਿਨ੍ਹਾਂ ਵਿੱਚ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੁਆਰਾ ਸਾਲ 2023-24 ਲਈ ਰਾਜ ਦੇ ਵਿੱਤ ਬਾਰੇ ਰਿਪੋਰਟ, ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਸਟੇਟ ਪਬਲਿਟ ਸੈਕਟਰ ਇੰਟਰਪ੍ਰਾਈਜਜ਼ ਬਾਰੇ ਰਿਪੋਰਟ, ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਰਾਜ ਦੇ ਮਾਲੀਏ ਬਾਰੇ ਰਿਪੋਰਟ ਅਤੇ ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੀ ਇੱਕ ਹੋਰ ਰਿਪੋਰਟ ਸ਼ਾਮਲ ਹੈ। ਇਸ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਰਫਾਰਮੈਂਸ ਆਡਿਟ ਅਤੇ ਪੰਜਾਬ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਦੁਆਰਾ ਠੋਸ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੀ ਰਿਪੋਰਟ, ਮਾਰਚ 2024 ਤੱਕ ਦੇ ਵਿੱਤੀ ਵਰ੍ਹੇ ਲਈ ਰਾਜ ਦੇ ਮਾਲੀਏ ਬਾਰੇ ਰਿਪੋਰਟ, ਮਾਰਚ 2024 ਤੱਕ ਦੇ ਵਿੱਤੀ ਵਰ੍ਹੇ ਲਈ ਇੱਕ ਹੋਰ ਰਿਪੋਰਟ ਅਤੇ ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਸਥਾਨਕ ਸੰਸਥਾਵਾਂ ਬਾਰੇ ਰਿਪੋਰਟ ਵੀ ਪੇਸ਼ ਕੀਤੀ ਗਈ। ਇਸ ਤੋਂ ਇਲਾਵਾ ਸਾਲ 2024-25 ਲਈ ਪੰਜਾਬ ਸਰਕਾਰ ਦੇ ਵਿੱਤ ਖਾਤੇ (ਭਾਗ-1), ਸਾਲ 2024-25 ਲਈ ਪੰਜਾਬ ਸਰਕਾਰ ਦੇ ਵਿੱਤ ਖਾਤੇ (ਭਾਗ-2) ਅਤੇ ਸਾਲ 2024-25 ਲਈ ਪੰਜਾਬ ਸਰਕਾਰ ਦੇ ਨਮਿੱਤਣ ਖਾਤੇ ਵੀ ਸਦਨ ਦੇ ਸਾਹਮਣੇ ਰੱਖੇ ਗਏ। ਇਸਦੇ ਨਾਲ ਹੀ ਬੁੱਢਾ ਦਰਿਆ ਅਤੇ ਘੱਗਰ ਦਰਿਆ ਬਾਰੇ ਚੇਅਰਮੈਨ ਕਮੇਟੀ ਦੀ ਰਿਪੋਰਟ ਵੀ ਪੇਸ਼ ਕੀਤੀ ਗਈ। ਇਸ ਤੋਂ ਇਲਾਵਾ ਸਾਲ 2026-27 ਲਈ ਚੁਣੀਆਂ ਗਈਆਂ ਕਮੇਟੀਆਂ ਦੇ ਗਠਨ ਬਾਰੇ ਇੱਕ ਮਤਾ ਵੀ ਸਦਨ ਵਿੱਚ ਲਿਆਂਦਾ ਗਿਆ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ