Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਦਸਵੀਂ ਦਾ ਪੇਪਰ ਦੇ ਕੇ ਆ ਰਹੇ ਤਿੰਨ ਨੌਜਵਾਨਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

March 17, 2026 02:21 PM
SehajTimes

ਅਜਨਾਲਾ : ਅਜਨਾਲਾ ਇਲਾਕੇ ਦੇ ਪਿੰਡ ਸੈਂਸਰਾ ਖੁਰਦ (ਗੁਰੂ ਕਾ ਬਾਗ) ਨੇੜੇ ਅੱਜ ਦੁਪਹਿਰ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸੇ ਦੀ ਖ਼ਬਰ ਮਿਲਦੇ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜੈਦੀਪ ਸਿੰਘ (15) ਪੁੱਤਰ ਸਾਹਿਬ ਸਿੰਘ ਵਾਸੀ ਮਾਦੋਕੇ, ਜੋ ਕਿ ਪੜ੍ਹਾਈ ਲਈ ਆਪਣੇ ਨਾਨਕੇ ਪਿੰਡ ਮੁਹਾਰ ਵਿਖੇ ਰਹਿ ਰਿਹਾ ਸੀ, ਆਪਣੇ ਦੋਸਤ ਸਨੀ ਸਿੰਘ (15) ਪੁੱਤਰ ਮੇਜਰ ਸਿੰਘ ਵਾਸੀ ਪਿੰਡ ਜੌਂਸ ਅਤੇ ਹੋਰ ਸਾਥੀਆਂ ਨਾਲ ਕੈਂਪ ਸਕੂਲ ਤੋਂ ਦਸਵੀਂ ਜਮਾਤ ਦਾ ਪੇਪਰ ਦੇ ਕੇ ਮੋਟਰਸਾਈਕਲ ‘ਤੇ ਵਾਪਸ ਆ ਰਹੇ ਸਨ। ਜਦੋਂ ਉਹ ਪਿੰਡ ਸੈਂਸਰਾ ਕਪੱਤਗੜ੍ਹ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇੱਕ ਹੋਰ ਮੋਟਰਸਾਈਕਲ ਨਾਲ ਉਨ੍ਹਾਂ ਦੀ ਜ਼ਬਰਦਸਤ ਟੱਕਰ ਹੋ ਗਈ। ਇਹ ਮੋਟਰਸਾਈਕਲ ਜਸਪਾਲ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਤੇੜਾ ਖੁਰਦ ਚਲਾ ਰਿਹਾ ਸੀ। ਟੱਕਰ ਇੰਨੀ ਭਿਆਨਕ ਸੀ ਕਿ ਜਸਪਾਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਜ਼ਖਮੀ ਹੋਏ ਬਾਕੀ ਨੌਜਵਾਨਾਂ ਨੂੰ ਤੁਰੰਤ 108 ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਦੋ ਹੋਰ ਨੌਜਵਾਨਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ, ਜਦਕਿ ਤਿੰਨ ਜ਼ਖਮੀ ਨੌਜਵਾਨਾਂ ਦਾ ਇਲਾਜ ਜਾਰੀ ਹੈ। ਜ਼ਖਮੀਆਂ ਵਿੱਚੋਂ ਇੱਕ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਜਸਪਾਲ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਮਾਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਇਸ ਹਾਦਸੇ ਵਿੱਚ ਹਰਪ੍ਰੀਤ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਤੇੜਾ ਖੁਰਦ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਧਰ ਥਾਣਾ ਝੰਡੇਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਅਜਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਵਿੱਚ ਮਾਰੇ ਗਏ ਅਤੇ ਜ਼ਖਮੀ ਨੌਜਵਾਨ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਪਿੰਡ ਈਸਾਪੁਰ ਅਤੇ ਦੂਜਾ ਪਿੰਡ ਮੁਹਾਰ ਦਾ ਦੱਸਿਆ ਜਾ ਰਿਹਾ ਹੈ। ਇਸ ਦਰਦਨਾਕ ਹਾਦਸੇ ਕਾਰਨ ਇਲਾਕੇ ਵਿੱਚ ਗ਼ਮਗੀਨ ਮਾਹੌਲ ਬਣ ਗਿਆ ਹੈ ਅਤੇ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Have something to say? Post your comment

 

More in Majha

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ