Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

March 17, 2026 02:57 PM
SehajTimes

ਮੁਫ਼ਤ ਸਿਹਤ ਸੇਵਾਵਾਂ ਅਤੇ ਸਹਾਇਕ ਉਪਕਰਣਾਂ ਨਾਲ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਨੂੰ ਮਿਲਿਆ ਲਾਭ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਲਗਾਏ ਗਏ ਸੂਬਾ ਪੱਧਰੀ ਸਿਹਤ ਚੈਕ-ਅੱਪ ਕੈਂਪਾਂ ਦੌਰਾਨ ਕਰੀਬ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਆਪਣਾ ਅਨਮੋਲ ਸਰਮਾਇਆ ਮੰਨਦੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਤੇ ਸਨਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਅਤੇ ਸਮਾਜ ਦੀ ਮਜ਼ਬੂਤ ਨੀਂਹ ਹਨ, ਜਿਨ੍ਹਾਂ ਦੇ ਤਜਰਬੇ ਭਵਿੱਖੀ ਪੀੜ੍ਹੀਆਂ ਲਈ ਰਾਹ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਅਤੇ ਸਮਾਜ ਦੋਵਾਂ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਬਜ਼ੁਰਗਾਂ ਨੂੰ ਇਜ਼ਤ, ਦੇਖਭਾਲ ਅਤੇ ਆਪਣੇਪਣ ਨਾਲ ਜੀਵਨ ਬਤੀਤ ਕਰਨ ਲਈ ਉਚਿਤ ਮਾਹੌਲ ਪ੍ਰਦਾਨ ਕੀਤਾ ਜਾਵੇ। “ਅਜਿਹੀਆਂ ਪਹਿਲਕਦਮੀਆਂ ਰਾਹੀਂ ਅਸੀਂ ਬਜ਼ੁਰਗਾਂ ਦੇ ਨਾਲ ਹਰ ਪੜਾਅ ‘ਤੇ ਖੜ੍ਹੇ ਰਹਿਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹਾਂ,” ਉਨ੍ਹਾਂ ਨੇ ਕਿਹਾ। ਉਨ੍ਹਾਂ ਹੋਰ ਦੱਸਿਆ ਕਿ ਇਨ੍ਹਾਂ ਸਿਹਤ ਕੈਂਪਾਂ ਵਿੱਚ ਅੱਖਾਂ ਦੀ ਜਾਂਚ, ਕੈਂਸਰ ਸਕਰੀਨਿੰਗ, ਐਨ.ਸੀ.ਡੀ. ਸਕਰੀਨਿੰਗ, ਆਰਥੋਪੈਡਿਕ ਜਾਂਚ, ਈ.ਐਨ.ਟੀ. ਚੈਕ-ਅੱਪ, ਫਿਜ਼ੀਓਥਰੈਪੀ ਅਤੇ ਮਾਹਿਰਾਂ ਵੱਲੋਂ ਮਨੋਵਿਗਿਆਨਕ ਮੁਲਾਂਕਣ ਵਰਗੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੋਤੀਆਬਿੰਦ ਸਰਜਰੀ ਲਈ 1756 ਰਜਿਸਟ੍ਰੇਸ਼ਨ ਕੀਤੀਆਂ ਗਈਆਂ, ਜਿਨ੍ਹਾਂ ਵਿੱਚੋਂ 539 ਸਰਜਰੀਆਂ ਸਫਲਤਾਪੂਰਵਕ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 1274 ਕੈਂਸਰ ਸਕਰੀਨਿੰਗ, 4863 ਆਰਥੋਪੈਡਿਕ ਚੈਕ-ਅੱਪ, 6339 ਐਨ.ਸੀ.ਡੀ. ਸਕਰੀਨਿੰਗ, 9015 ਅੱਖਾਂ ਦੀ ਜਾਂਚ, 2593 ਈ.ਐਨ.ਟੀ. ਚੈਕ-ਅੱਪ ਅਤੇ 1621 ਫਿਜ਼ੀਓਥਰੈਪੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ALIMCO ਰਾਹੀਂ 418 ਲਾਭਪਾਤਰੀਆਂ ਦੀ ਪਛਾਣ ਕਰਕੇ ਸਹਾਇਕ ਉਪਕਰਣ ਮੁਹੱਈਆ ਕਰਵਾਏ ਗਏ ਅਤੇ 3014 ਵਿਜ਼ਨ ਗਲਾਸਜ਼ ਵੀ ਵੰਡੇ ਗਏ ਹਨ। ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਵਿਭਾਗ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਪਹਿਲਕਦਮੀਆਂ ਜਾਰੀ ਰਹਿਣਗੀਆਂ।

 

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ