Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

March 17, 2026 03:20 PM
SehajTimes

ਉਨ੍ਹਾਂ ਗਜ਼ਟਿਡ ਅਫ਼ਸਰ ਵਜੋਂ ਆਪਣਾ ਕਰੀਅਰ ਕੁਰਬਾਨ ਕਰ ਆਪਣਾ ਜੀਵਨ ਗਰੀਬ ਅਤੇ ਮੱਧ-ਵਰਗੀ ਪਿਛੋਕੜ ਵਾਲੇ ਨੌਜਵਾਨਾਂ ਦੇ ਸਸ਼ਕਤੀਕਰਨ ਨੂੰ ਸਮਰਪਿਤ ਕੀਤਾ: ਹਰਪਾਲ ਸਿੰਘ ਚੀਮਾ
ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2016 ਵਿੱਚ ਹੀ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ  ਕੀਤੀ ਸੀ ਮੰਗ: ਹਰਪਾਲ ਸਿੰਘ ਚੀਮਾ


ਚੰਡੀਗੜ੍ਹ :
 ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਨੂੰ ਮਰਨ ਉਪਰੰਤ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ਪ੍ਰਦਾਨ ਕਰੇ। ਇਸ ਮਤੇ ਨੂੰ ਪੂਰੇ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਮਿਲਿਆ, ਅਤੇ ਪੰਜਾਬ ਸਰਕਾਰ ਇਸ ਮਜ਼ਬੂਤ ਸਿਫਾਰਸ਼ ਨੂੰ ਕੇਂਦਰ ਨੂੰ ਭੇਜੇਗੀ। ਮਤਾ ਪੇਸ਼ ਕਰਨ ਦੌਰਾਨ ਉੱਗੇ ਆਗੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਇਆ। ਬਾਬੂ ਕਾਂਸ਼ੀ ਰਾਮ ਜੀ ਬੇਮਿਸਾਲ ਇਮਾਨਦਾਰੀ ਦੇ ਪ੍ਰਤੀਕ ਸਨ। ਉ” ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2016 ਵਿੱਚ ਹੀ ਰਸਮੀ ਤੌਰ 'ਤੇ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕੀਤੀ ਸੀ। ਹਾਲਾਂਕਿ 8ਸ ਤੋਂ ਪਹਿਲਾਂ, 9 ਅਕਤੂਬਰ 2006 ਨੂੰ ਬਾਬੂ ਕਾਂਸ਼ੀ ਰਾਮ ਜੀ ਦੇ ਦੇਹਾਂਤ ਤੋਂ ਬਾਅਦ, ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਬਹੁਜਨ ਸਮਾਜ ਪਾਰਟੀ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਵਿਆਪਕ ਮੰਗ ਦੇ ਬਾਵਜੂਦ ਦਿੱਲੀ ਵਿੱਚ ਇੱਕ ਯਾਦਗਾਰ ਲਈ ਢੁਕਵੀਂ ਜ਼ਮੀਨ ਅਲਾਟ ਕਰਨ ਵਿੱਚ ਅਸਫਲ ਰਹੀ।” ਅੰਤ ਵਿੱਚ, ਉਨ੍ਹਾਂ ਨੇ ਸਦਨ ਨੂੰ ਸਰਬਸੰਮਤੀ ਨਾਲ ਮਤੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ, “ਇਸ ਸਦਨ ਨੂੰ ਇਹ ਮਤਾ ਪੂਰੀ ਏਕਤਾ ਨਾਲ ਪਾਸ ਕਰਨਾ ਚਾਹੀਦਾ ਹੈ ਅਤੇ ਬਾਬੂ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਨੂੰ ਇੱਕ ਮਜ਼ਬੂਤ ਸਿਫਾਰਸ਼ ਭੇਜਣੀ ਚਾਹੀਦੀ ਹੈ।”

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ

ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ