Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

March 17, 2026 03:22 PM
SehajTimes
ਚੰਡੀਗੜ੍ਹ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜ ਦੀ ਖਣਨ ਆਮਦਨ ਨੂੰ 20,000 ਕਰੋੜ ਰੁਪਏ ਤੱਕ ਲਿਜਾਣ ਬਾਰੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਬਿਆਨ ਬਾਰੇ ਪੁੱਛਣ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ। ਖਣਨ ਗਤੀਵਿਧੀਆਂ ਤੋਂ ਕਰੀਬ 20,000 ਕਰੋੜ ਰੁਪਏ ਦੀ ਆਮਦਨ ਸੰਭਵ ਹੋਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਤੱਥਾਂ ਸਹਿਤ ਜਵਾਬ ਦਿੱਤਾ ਅਤੇ ਨਾਲ ਹੀ ਬਾਜਵਾ ਨੂੰ ਪੁੱਛਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਖਣਨ ਆਮਦਨ ਕਦੇ 120 ਕਰੋੜ ਰੁਪਏ ਤੋਂ ਉੱਪਰ ਕਿਉਂ ਨਹੀਂ ਗਈ? ਉਨ੍ਹਾਂ ਕਿਹਾ ਕਿ ਚੱਲ ਰਹੇ ਖਣਨ ਸੁਧਾਰ ਅਤੇ ਨੀਤੀ ਪੱਧਰ ਦੀਆਂ ਪਹਿਲਕਦਮੀਆਂ ਰਾਹੀਂ ਇਸ ਖੇਤਰ ਤੋਂ ਰਾਜ ਦੀ ਆਮਦਨ ਵਿੱਚ ਮਹੱਤਵਪੂਰਨ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੋਟਾਸ਼ ਖੋਜ ਅਤੇ ਪ੍ਰਗਤੀਸ਼ੀਲ ਖਣਨ ਸੁਧਾਰਾਂ ਲਈ ਕੀਤੀਆਂ ਲਗਾਤਾਰ ਕੋਸ਼ਿਸ਼ਾਂ ਪੰਜਾਬ ਲਈ 20,000 ਕਰੋੜ ਰੁਪਏ ਤੋਂ ਵੱਧ ਦੀ ਆਮਦਨ ਪੈਦਾ ਕਰਨ ਦੀ ਸਮਰੱਥਾ ਰੱਖਦੀਆਂ ਹਨ। ਮਾਈਨਿੰਗ ਤੋਂ ਅਨੁਮਾਨਤ ਮਾਲੀਏ ਸਬੰਧੀ ਪਹਿਲਾਂ ਦਿੱਤੇ ਬਿਆਨ ਨੂੰ ਸਪੱਸ਼ਟ ਕਰਦਿਆਂ ਕੈਬਨਿਟ ਮੰਤਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਿਹਾ ਕਿ ਇਹ ਅਨੁਮਾਨ ਰਾਜਸਥਾਨ ਦੇ ਨਾਲ ਲੱਗਦੇ ਪੰਜਾਬ ਦੇ ਕੁਝ ਹਿੱਸਿਆਂ ਖਾਸ ਕਰਕੇ ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਵਰਗੇ ਜ਼ਿਲ੍ਹਿਆਂ ਵਿੱਚ ਪਛਾਣੇ ਗਏ ਪੋਟਾਸ਼ ਖਣਿਜ ਭੰਡਾਰਾਂ ਦੀ ਵਿਸ਼ਾਲ ਸੰਭਾਵਨਾ 'ਤੇ ਅਧਾਰਤ ਸੀ। ਉਨ੍ਹਾਂ ਦੱਸਿਆ ਕਿ ਪੋਟਾਸ਼ ਇੱਕ ਮਹੱਤਵਪੂਰਨ ਖਣਿਜ ਹੈ ਜਿਸਦਾ ਲਗਭਗ 96 ਫੀਸਦ ਭੰਡਾਰ ਦੇਸ਼ ਵੱਲੋਂ ਦਰਾਮਦ ਕੀਤਾ ਜਾਂਦਾ ਹੈ ਅਤੇ ਪੰਜਾਬ ਵਿੱਚ ਇਸ ਦੀ ਮੌਜੂਦਗੀ ਦੀਆਂ ਸੰਭਾਵਨਾਵਾਂ ਬਾਰੇ ਪਿਛਲੀਆਂ ਸਰਕਾਰਾਂ ਵੱਲੋਂ ਯੋਜਨਾਬੱਧ ਢੰਗ ਨਾਲ ਪੜਚੋਲ ਨਹੀਂ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਗ਼ੈਰ-ਕਾਨੂੰਨੀ ਖਣਨ ਵਿਰੁੱਧ ਸਖ਼ਤ ਚੌਕਸੀ ਬਣਾਈ ਰੱਖੀ ਹੈ ਅਤੇ ਇਸ ਸਬੰਧੀ ਹੁਣ ਤੱਕ 1573 ਤੋਂ ਵੱਧ ਐਫ.ਆਈ.ਆਰ ਦਰਜ ਕਰਨ ਦੇ ਨਾਲ-ਨਾਲ 1655 ਚਲਾਨ ਪੇਸ਼ ਕੀਤੇ ਗਏ ਹਨ।  ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮਾਈਨਿੰਗ ਮਾਲੀਆ ਕਦੇ ਵੀ 120 ਕਰੋੜ ਰੁਪਏ ਤੋਂ ਵੱਧ ਨਹੀਂ ਹੋਇਆ ਜਦ ਕਿ ਮੌਜੂਦਾ ਸਰਕਾਰ ਦੇ 2022 ਵਿੱਚ ਸੱਤਾ ਸੰਭਾਲਣ ਵੇਲੇ ਹੀ ਇਹ 234 ਕਰੋੜ ਰੁਪਏ ਹੋ ਗਿਆ ਸੀ, ਜੋ ਹੁਣ ਹੋਰ ਵਧ ਕੇ ਲਗਭਗ 800 ਕਰੋੜ ਰੁਪਏ ਹੋ ਗਿਆ ਹੈ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ