Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

March 17, 2026 03:34 PM
SehajTimes
ਜੁਲਾਈ 2026 ਤੱਕ ਕੋਰਸ ਸ਼ੁਰੂ ਕਰਨ ਲਈ ਇੱਕ ਆਰਜ਼ੀ ਕੈਂਪਸ ਦੀ ਪਛਾਣ: ਬੈਂਸ
 
ਚੰਡੀਗੜ੍ਹ,  16 ਮਾਰਚ (ਪੰਜਾਬੀ ਸਹਿਜ ਟਾਈਮਜ਼) : ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਇਤਿਹਾਸਕ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਦੀ ਅਧਿਆਤਮਿਕ ਵਿਰਾਸਤ ਨੂੰ ਬਿਹਤਰ ਉਚੇਰੀ ਸਿੱਖਿਆ ਵਾਲੀ ਭਵਿੱਖੀ ਸੋਚ ਪ੍ਰਤੀ ਅਹਿਮ ਕਦਮ ਚੁੱਕਦਿਆਂ, ਇਸ ਬਿੱਲ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਇੱਕ ਅਤਿ-ਆਧੁਨਿਕ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਦਾ ਪ੍ਰਸਤਾਵ ਰੱਖਿਆ ਗਿਆ ਹੈ ਅਤੇ ਇਹ ਸੰਸਥਾ ਰੱਖਿਆ, ਏਰੋਸਪੇਸ, ਸਾਈਬਰ ਸੁਰੱਖਿਆ ਅਤੇ ਕੁਆਂਟਮ ਕੰਪਿਊਟਿੰਗ ਵਿੱਚ ਉੱਤਰੀ ਭਾਰਤ ਦੇ ਪਲੇਠੇ ਵਿਸ਼ੇਸ਼ ਕੋਰਸ ਉਪਲਬਧ ਕਰਵਾਏਗੀ ਅਤੇ ਇਹ ਐਮਆਈਟੀ ਵਰਗੀਆਂ ਵਿਸ਼ਵਵਿਆਪੀ ਸੰਸਥਾਵਾਂ ਦੇ ਬਰਾਬਰ ਖੜ੍ਹੀ ਹੋਵੇਗੀ। ਅੱਜ ਬਿੱਲ ਪੇਸ਼ ਕਰਦਿਆਂ ਸ. ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਮਹੱਤਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ, "ਇਸ ਪਵਿੱਤਰ ਨਗਰੀ ਦੀ ਜ਼ਮੀਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਖੁਦ ਖਰੀਦੀ ਸੀ। ਇਨ੍ਹਾਂ ਵਿੱਚ ਰੱਖਿਆ ਤਕਨਾਲੋਜੀ ਵਿੱਚ ਬੀ.ਐਸਸੀ, ਰਣਨੀਤਕ ਅਤੇ ਰੱਖਿਆ ਅਧਿਐਨ ‘ਚ ਐਮ.ਐਸਸੀ, ਰੱਖਿਆ, ਇਲੈਕਟ੍ਰਾਨਿਕਸ ਅਤੇ ਰਾਡਾਰ ਪ੍ਰਣਾਲੀਆਂ ਵਿੱਚ ਐਮ.ਟੈਕ, ਮਿਲਟਰੀ ਰੋਬੋਟਿਕਸ ਅਤੇ ਪਰਮਾਣੂ ਸਿਸਟਮ ਵਿੱਚ ਐਮ.ਟੈਕ, ਏਆਈ ਵਿੱਚ ਬੀ.ਟੈਕ, ਏਆਈ ਵਿੱਚ ਐਮ.ਟੈਕ, ਡੇਟਾ ਸਾਇੰਸਜ਼ ਵਿੱਚ ਐਮ.ਐਸਸੀ, ਡਰੋਨ ਇੰਜੀਨੀਅਰਿੰਗ ਅਤੇ ਯੂਏਵੀ ਤਕਨਾਲੋਜੀ, ਐਟੋਮਿਕ ਸੀਰੀਅਲ ਸਿਸਟਮ ਵਿੱਚ ਬੀ.ਟੈਕ, ਸਾਈਬਰ ਸੁਰੱਖਿਆ ਵਿੱਚ ਬੀ.ਟੈਕ, ਸਾਈਬਰ-ਵਾਰਫੇਅਰ ਅਤੇ ਰਾਸ਼ਟਰੀ ਸੁਰੱਖਿਆ ਵਿੱਚ ਐਮ.ਟੈਕ, ਸਪੇਸ ਤਕਨਾਲੋਜੀ ਅਤੇ ਸੈਟੇਲਾਈਟ ਇੰਜੀਨੀਅਰਿੰਗ ਵਿੱਚ ਬੀ.ਟੈਕ, ਸੈਮੀ-ਕੰਡਕਟਰ ਇੰਜੀਨੀਅਰਿੰਗ ਵਿੱਚ ਬੀ.ਟੈਕ, ਚਿੱਪ ਡਿਜ਼ਾਈਨ ਅਤੇ ਮਾਈਕ੍ਰੋ-ਇਲੈਕਟ੍ਰੋਨਿਕਸ ਵਿੱਚ ਐਮ.ਟੈਕ, ਕੁਆਂਟਮ ਤਕਨਾਲੋਜੀ ਵਿੱਚ ਬੀ.ਟੈਕ, ਕੁਆਂਟਮ ਕੰਪਿਊਟਿੰਗ ਵਿੱਚ ਐਮ.ਟੈਕ, ਮਿਲਟਰੀ ਹਿਸਟਰੀ ਵਿੱਚ ਬੀਏ ਅਤੇ ਐਮਏ, ਰੱਖਿਆ ਅਤੇ ਮਿਲਟਰੀ ਲਾਅ ਐਲਐਲਐਮ, ਮੈਰੀਟਾਈਮ ਵਿੱਚ ਐਲਐਲਬੀ, ਸਰਹੱਦੀ ਸੁਰੱਖਿਆ ਅਤੇ ਅੱਤਵਾਦ ਵਿਰੋਧੀ ਅਤੇ ਮੈਰੀਟਾਈਮ ਕੋਰਸਾਂ ਵਿੱਚ ਪੀਜੀ ਡਿਪਲੋਮਾ ਸ਼ਾਮਲ ਹਨ। ਇਹ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੋਹਾਲੀ ਤੋਂ 70 ਮਿੰਟ ਦੀ ਦੂਰੀ 'ਤੇ ਹੈ ਅਤੇ ਇੱਥੋਂ ਰਾਸ਼ਟਰੀ ਰਾਜਧਾਨੀ ਤੋਂ ਸਿਰਫ਼ ਚਾਰ ਘੰਟੇ ਦੀ ਦੂਰੀ 'ਤੇ ਹੈ। ਇੱਕ ਬੰਦ ਪਏ ਕਾਲਜ ਅਤੇ ਇੱਕ ਮਾਰਸ਼ਲ ਅਕੈਡਮੀ ਵਿੱਚ ਇੱਕ ਟਰਾਂਜ਼ਿਟ ਕੈਂਪਸ ਦੀ ਪਛਾਣ ਕੀਤੀ ਗਈ ਹੈ, ਜਿਸ ਵਿੱਚ ਜੁਲਾਈ 2026 ਤੱਕ ਕੋਰਸ ਸ਼ੁਰੂ ਕਰਨ ਲਈ ਅਧਿਕਾਰੀ ਦਿਨ-ਰਾਤ ਕੰਮ ਕਰ ਰਹੇ ਹਨ। ਸ. ਬੈਂਸ ਨੇ ਅਨੁਮਾਨ ਲਗਾਇਆ ਕਿ ਯੂਨੀਵਰਸਿਟੀ ਅਗਲੇ ਦਹਾਕੇ ਵਿੱਚ 10,000 ਤੋਂ ਵੱਧ ਵਿਦਿਆਰਥੀਆਂ ਨੂੰ ਸਿੱਖਿਆ ਦੇਵੇਗੀ। ਇਹ ਸਿਰਫ਼ ਇੱਕ ਯੂਨੀਵਰਸਿਟੀ ਨਹੀਂ, ਬਲਕਿ ਇਸ ਪਵਿੱਤਰ ਧਰਤੀ ਨੂੰ ਸ਼ਰਧਾਂਜਲੀ ਹੈ। ਯੂਨੀਵਰਸਿਟੀ ਦੀ ਸਥਾਪਨਾ ਨੂੰ ਇੱਕ ਮਿਸ਼ਨ ਦੱਸਦਿਆਂ ਸ. ਬੈਂਸ ਨੇ ਕਿਹਾ ਕਿ ਇਹ ਸ੍ਰੀ ਆਨੰਦਪੁਰ ਸਾਹਿਬ, ਨੰਗਲ, ਰੋਪੜ, ਗੜ੍ਹਸ਼ੰਕਰ, ਬੰਗਾ, ਬਲਾਚੌਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਬਿੱਲ 'ਤੇ ਚਰਚਾ ਤੋਂ ਬਾਅਦ, ਵਿਧਾਨ ਸਭਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਨੂੰ ਸਰਬਸੰਮਤੀ ਪਾਸ ਕਰ ਦਿੱਤਾ ਹੈ।
 
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ