Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਰਣਜੀਤ ਐਨਕਾਊਂਟਰ ਮਾਮਲੇ ‘ਚ ਪੁਲਿਸ ਨੂੰ ਵੱਡੀ ਰਾਹਤ, ਪੋਸਟਮਾਰਟਮ ਰਿਪੋਰਟ ‘ਚ ਗੋਲੀ ਲੱਗਣ ਨਾਲ ਮੌਤ ਦੀ ਪੁਸ਼ਟੀ

March 17, 2026 03:54 PM
SehajTimes

ਅੰਮ੍ਰਿਤਸਰ : ਪੁਲਿਸ ਨਾਲ ਕਥਿਤ ਮੁਕਾਬਲੇ ਵਿੱਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੇ ਮਾਮਲੇ ਵਿੱਚ ਪੋਸਟਮਾਰਟਮ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੂੰ ਕੁਝ ਹੱਦ ਤੱਕ ਰਾਹਤ ਮਿਲੀ ਹੈ। ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਰਣਜੀਤ ਸਿੰਘ ਦੀ ਮੌਤ ਤਸ਼ੱਦਦ ਨਾਲ ਨਹੀਂ, ਸਗੋਂ ਗੋਲੀ ਲੱਗਣ ਕਾਰਨ ਹੋਈ ਸੀ। ਜਦਕਿ ਦੂਜੇ ਪਾਸੇ ਰਣਜੀਤ ਸਿੰਘ ਦੇ ਪਰਿਵਾਰ ਵੱਲੋਂ ਲਗਾਤਾਰ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਉਸਦੀ ਮੌਤ ਪੁਲਿਸ ਹਿਰਾਸਤ ਦੌਰਾਨ ਤਸ਼ੱਦਦ ਨਾਲ ਹੋਈ ਹੈ। ਹਾਲਾਂਕਿ ਪੋਸਟਮਾਰਟਮ ਰਿਪੋਰਟ ਪੁਲਿਸ ਦੇ ਹੱਕ ਵਿੱਚ ਆਈ ਹੈ, ਪਰ ਰਣਜੀਤ ਸਿੰਘ ਦਾ ਪਰਿਵਾਰ ਇਸ ਰਿਪੋਰਟ ਨਾਲ ਸੰਤੁਸ਼ਟ ਨਹੀਂ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਕੋਈ ਵੀ ਟਿੱਪਣੀ ਕਰਨ ਤੋਂ ਪਹਿਲਾਂ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਦੇਖਣਾ ਚਾਹੁੰਦੇ ਹਨ, ਜਿਸ ਤੋਂ ਬਾਅਦ ਹੀ ਆਪਣੀ ਅਗਲੀ ਪ੍ਰਤੀਕ੍ਰਿਆ ਦੇਣਗੇ। ਇਸਦੇ ਨਾਲ ਹੀ ਪੁਲਿਸ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਰਣਜੀਤ ਸਿੰਘ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਇਆ ਜਾ ਰਿਹਾ ਸੀ, ਇਸ ਦੌਰਾਨ ਪੁਲਿਸ ਦੀ ਜੀਪ ਪਲਟ ਗਈ ਅਤੇ ਉਹ ਉੱਥੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਬਾਅਦ ਵਿੱਚ ਪੁਰਾਣਾਸ਼ਾਲਾ ਇਲਾਕੇ ਨੇੜੇ ਪੁਲਿਸ ਅਤੇ ਰਣਜੀਤ ਸਿੰਘ ਵਿਚਕਾਰ ਮੁਕਾਬਲਾ ਹੋਇਆ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਹਾਲਾਂਕਿ ਇਸ ਮਾਮਲੇ ਵਿੱਚ ਇੱਕ ਵੱਡਾ ਸਵਾਲ ਅਜੇ ਵੀ ਬਾਕੀ ਹੈ ਕਿ ਹੱਥਕੜੀ ਵਿੱਚ ਜਕੜੇ ਹੋਏ ਰਣਜੀਤ ਸਿੰਘ ਨੇ ਮੋਟਰਸਾਈਕਲ ਅਤੇ ਪਿਸਤੌਲ ਕਿਵੇਂ ਅਤੇ ਕਿੱਥੋਂ ਹਾਸਲ ਕੀਤੇ, ਜਿਨ੍ਹਾਂ ਨਾਲ ਉਸ ਨੇ ਮੁਕਾਬਲੇ ਦੌਰਾਨ ਸੀਆਈਏ ਇੰਚਾਰਜ ਗੁਰਮੀਤ ਸਿੰਘ ‘ਤੇ ਗੋਲੀ ਚਲਾਈ। ਇਸ ਮਸਲੇ ‘ਤੇ ਪੁਲਿਸ ਵੱਲੋਂ ਅਜੇ ਤੱਕ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ ਗਿਆ। ਰਣਜੀਤ ਸਿੰਘ ਦੇ ਤਾਇਆ ਹਰਵਿੰਦਰ ਸਿੰਘ ਮੱਲ੍ਹੀ ਨੇ ਸ਼ੁਰੂ ਤੋਂ ਹੀ ਇਹ ਦਾਅਵਾ ਕੀਤਾ ਹੈ ਕਿ ਉਸ ਦੀ ਮੌਤ ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਦੌਰਾਨ ਹੋਈ ਹੈ। ਦੱਸਣਯੋਗ ਹੈ ਕਿ ਰਣਜੀਤ ਸਿੰਘ ਦਾ ਪੋਸਟਮਾਰਟਮ 3 ਮਾਰਚ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸੁਰੇਖਾ ਡਡਵਾਲ ਦੀ ਮੌਜੂਦਗੀ ਵਿੱਚ ਕਰਵਾਇਆ ਗਿਆ ਸੀ। ਅਦਾਲਤ ਵੱਲੋਂ ਇਸ ਮਾਮਲੇ ਦੀ ਜਾਂਚ ਦੇ ਤਹਿਤ ਉਸ ਥਾਂ ਦੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਮੰਗੀ ਗਈ ਹੈ, ਜਿੱਥੇ ਪੁਲਿਸ ਮੁਤਾਬਕ ਮੁਕਾਬਲਾ ਹੋਇਆ ਸੀ, ਜੋ ਕਿ ਪੁਲਿਸ ਜੀਪ ਦੇ ਪਲਟਣ ਵਾਲੀ ਥਾਂ ਤੋਂ ਕਰੀਬ 25 ਕਿਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ। ਪੋਸਟਮਾਰਟਮ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਡਾਕਟਰਾਂ ਦੀ ਟੀਮ ਵੱਲੋਂ ਕੀਤਾ ਗਿਆ, ਜਿਸ ਵਿੱਚ ਡਾ. ਸੁਖਦੀਪ ਸਿੰਘ (ਮੈਡੀਕਲ ਅਫਸਰ), ਡਾ. ਸਤਿੰਦਰ ਪਾਲ ਸਿੰਘ (ਐਸੋਸੀਏਟ ਪ੍ਰੋਫੈਸਰ) ਅਤੇ ਡਾ. ਹਰਸ਼ ਕੁਮਾਰ (ਸੀਨੀਅਰ ਰੈਜ਼ੀਡੈਂਟ) ਸ਼ਾਮਲ ਸਨ।

Have something to say? Post your comment

 

More in Majha

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ