Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

March 17, 2026 06:24 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕਮਿਊਨਿਸਟ ਪਾਰਟੀ ਮਾਰਕਸਵਾਦੀ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਲੋਕਾਂ ਨੂੰ ਚੇਤੰਨ ਕਰਨ ਲਈ ਅਰੰਭੇ ਜਥਾ ਮਾਰਚ ਦਾ ਸੁਨਾਮ ਊਧਮ ਸਿੰਘ ਵਾਲਾ ਵਿਖੇ ਪਹੁੰਚਣ ਤੇ ਸੀਪੀਆਈ ਐਮ ਦੇ ਜਿਲ੍ਹਾ ਸਕੱਤਰ ਕਾਮਰੇਡ ਚਮਕੌਰ ਸਿੰਘ ਖੇੜੀ,  ਭੂਪ ਚੰਦ ਚੰਨੋ ਅਤੇ ਤਹਿਸੀਲ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਜਥੇ ਦੀ ਅਗਵਾਈ ਕਾਮਰੇਡ ਕੇ ਐਨ ਉਮੇਸ਼ ਇੰਚਾਰਜ ਪੰਜਾਬ,ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਸੂਬਾ ਸਕੱਤਰ ਸੀ ਪੀ ਆਈ ਐਮ ਪੰਜਾਬ,ਕਾਮਰੇਡ ਜਤਿੰਦਰ ਪਾਲ ਸਿੰਘ ਸੂਬਾ ਸਕਤਰੇਤ ਮੈਂਬਰ ਕਰ ਰਹੇ ਸਨ। ਇਸ ਮੌਕੇ ਬੋਲਦਿਆਂ ਕਾਮਰੇਡ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਮੁਕਤ ਵਪਾਰ ਸਮਝੌਤੇ ਤਹਿਤ ਬਿਨਾਂ ਕਿਸੇ ਟੈਕਸ ਦੇ ਭਾਰਤ ਵਿੱਚ ਅਮਰੀਕਾ ਵੱਲੋਂ ਕੀਤਾ ਜਾਣ ਵਾਲਾ ਵਪਾਰ ਖੇਤੀ ਅਤੇ ਡੇਅਰੀ ਧੰਦੇ ਨੂੰ ਤਹਿਸ ਨਹਿਸ ਕਰ ਦੇਵੇਗਾ, ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਮਰੀਕਾ ਦੀ ਬੰਧੂਆਂ ਮਜ਼ਦੂਰ ਬਣ ਕੇ ਕੰਮ ਕਰ ਰਹੀ ਹੈ ਦੇਸ਼ ਭਗਤਾਂ ਗਦਰੀ ਬਾਬਿਆਂ ਅਤੇ ਬੱਬਰਾਂ ਦੀ ਧਰਤੀ ਪੰਜਾਬ ਆ ਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਨਸਾਨੀਅਤ ਦਾ ਘਾਣ ਕਰਨ ਵਾਲੇ ਅਮਰੀਕਾ ਦੀ ਨਿਖੇਧੀ ਨਹੀਂ ਕੀਤੀ, ਜਦੋਂ ਕਿ ਅਨੇਕਾਂ ਭਾਰਤੀਆਂ ਨੂੰ ਬੇੜੀਆਂ ਵਿੱਚ ਬੰਨਕੇ ਅੰਮ੍ਰਿਤਸਰ ਉਤਾਰਿਆ ਗਿਆ। ਉਹਨਾਂ ਖੱਬੀਆਂ ਪਾਰਟੀਆਂ ਵੱਲੋਂ ਕੇਂਦਰ ਦੀਆਂ ਨੀਤੀਆਂ ਖਿਲਾਫ ਦੇਸ਼ ਅੰਦਰ ਚਲਾਈ ਮੁਹਿੰਮ ਦੇ ਤਹਿਤ 24 ਮਾਰਚ ਨੂੰ ਰਾਮਲੀਲਾ ਗਰਾਊਂਡ ਵਿੱਚ ਹੋਣ ਜਾ ਰਹੀ ਦੇਸ਼ ਪੱਧਰ ਦੀ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ। ਕਾਮਰੇਡ ਜਤਿੰਦਰ ਪਾਲ ਸਿੰਘ ਲੁਧਿਆਣਾ ਨੇ ਕਿਹਾ ਕਿ 29 ਕਿਰਤ ਕਾਨੂੰਨਾਂ ਨੂੰ ਕੱਟਕੇ ਬਣਾਏ ਚਾਰ ਕਿਰਤ ਕੋਡਾਂ ਨਾਲ ਕੰਮ ਦੇ ਅੱਠ ਘੰਟੇ ਤੋਂ 12 ਘੰਟੇ ਹੋ ਜਾਣਗੇ ਇਸੇ ਤਰ੍ਹਾਂ ਬੀ ਵੀ ਜੀਰਾਮ ਜੀ ਨਾਲ ਸੂਬਿਆਂ ਨੂੰ 40% ਹਿੱਸਾ ਪਾਉਣਾ ਪਵੇਗਾ ਜਦਕਿ ਸੂਬਿਆਂ ਕੋਲ ਪਹਿਲਾਂ ਹੀ ਫੰਡਾਂ ਦੀ ਘਾਟ ਹੈ। ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਅਸੀਂ ਸ਼ਹੀਦ ਊਧਮ ਸਿੰਘ ਦੀ ਧਰਤੀ ਤੇ ਪਹੁੰਚੇ ਹਾਂ ਜਿਸਨੇ ਆਜ਼ਾਦੀ ਦੀ ਲੜਾਈ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ, ਜਲਿਆਂਵਾਲਾ ਬਾਗ ਦਾ ਬਦਲਾ 21 ਸਾਲ ਬਾਅਦ ਲੰਡਨ ਦੀ ਧਰਤੀ ਤੇ ਜਾ ਕੇ ਲਿਆ । ਭੂਪ ਚੰਦ ਚੰਨੋ ਸੂਬਾ ਸਕੱਤਰੇਤ ਮੈਂਬਰ ਤੇ ਜ਼ਿਲ੍ਹਾ ਸਕੱਤਰ ਕਾਮਰੇਡ ਚਮਕੌਰ ਸਿੰਘ ਖੇੜੀ ਨੇ ਕਿਹਾ ਕਿ ਦੇਸ਼ ਦੀ ਹੁਕਮਰਾਨ ਧਿਰ ਕਿਰਤੀ ਲੋਕਾਂ ਦੇ ਹੱਕਾਂ ਦਾ ਘਾਣ ਕਰ ਰਹੀ ਹੈ।ਇਸ ਮੌਕੇ ਤਹਿਸੀਲ ਸਕੱਤਰ ਹੰਗੀ ਖਾਨ ਨੇ ਜਥੇ ਦਾ ਸਨਮਾਨ ਚਿੰਨ ਦੇਕੇ ਸਨਮਾਨ ਕੀਤਾ। ਕਾਮਰੇਡ ਦਰਸ਼ਨ ਸਿੰਘ ਮੱਟੂ, ਜੋਗਿੰਦਰ ਸਿੰਘ ਬੱਧਣ, ਕਾਮਰੇਡ ਵਰਿੰਦਰ ਕੌਸ਼ਿਕ, ਕਾਕਾ ਰਾਜੀਵ ਕੌਸ਼ਿਕ, ਕਾ ਨਛੱਤਰ ਸਿੰਘ ਗੰਢੂਆਂ, ਕਾਮਰੇਡ ਸੀਤਾ ਸਿੰਘ ਜਖੇਪਲ, ਬਲਦੇਵ ਸਿੰਘ, ਬਲਬੀਰ ਸਿੰਘ ਮਸੀਹ, ਗੁਰਜੰਟ ਸਿੰਘ, ਤਰਲੋਕ ਸਿੰਘ ਕਾਲੂ, ਜੱਗਾ ਸਿੰਘ ਦੋਲੇਵਾਲ, ਪੋਲੂ ਸਿੰਘ ਜਖੇਪਲ,ਗੋਪੀ ਰੇਹੜੀ ਫੜੀ ਅਤੇ ਗੁਰਚਰਨ ਸਿੰਘ ਹਾਜ਼ਰ ਸਨ।

Have something to say? Post your comment

More in Malwa

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ