Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

March 17, 2026 09:51 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ- ਕਨਵੀਨਰ ਰਣਦੀਪ ਸਿੰਘ ਸ਼੍ਰੀ ਫ਼ਤਹਿਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ,  ਕੁਲਵਿੰਦਰ ਸਿੰਘ ਸਿੱਧੂ, ਸੁਰਿੰਦਰ ਸਿੰਘ ਅਤੇ ਦਵਿੰਦਰ ਸਿੰਘ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਨਾਲ਼ ਕੀਤੇ ਵਾਅਦੇ ਨੂੰ ਪੂਰਾ ਕਰਕੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ 01-01-2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਕੀਤੀ ਜਾ ਰਹੀ ਟਾਲ ਮਟੋਲ ਦੀ ਨੀਤੀ ਦੇ ਰੋਸ ਪ੍ਰਗਟ ਕੀਤਾ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਉਤੇ ਮੁਲਾਜ਼ਮਾਂ ਨਾਲ਼ ਧੋਖਾ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ 2021 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ 2 ਲੱਖ ਐਨ ਪੀ ਐਸ ਮੁਲਾਜ਼ਮਾਂ ਨਾਲ਼ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਬਣਨ ਤੋਂ ਬਾਅਦ 01-01-2004 ਤੋਂ ਬਾਅਦ ਭਰਤੀ ਸਾਰੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ। ਪਰ ਸਰਕਾਰ ਦੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੋਲ੍ਹਿਆ ਹੈ। ਜਦਕਿ ਰਾਜਸਥਾਨ, ਛੱਤੀਸਗੜ੍ਹ, ਝਾੜਖੰਡ, ਹਿਮਾਚਲ ਪ੍ਰਦੇਸ਼ ਦੀਆਂ ਸੂਬਾ ਸਰਕਾਰਾਂ ਵੱਲੋਂ ਨਵੀਂਂ ਪੈਨਸ਼ਨ ਸਕੀਮ ਬੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਜਾ ਰਹੀ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਰੱਦ ਕਰਦੇ ਹੋਏ ਪੰਜਾਬ ਸਰਕਾਰ ਤੋਂ 1972 ਦੇ ਪੈਂਨਸ਼ਨ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਆਖਿਆ ਕਿ ਸੂਬੇ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਜਿੱਥੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨਾਲ ਹੱਥੋਪਾਈ ਹੋਣ ਨੂੰ ਕਾਹਲੇ ਪਏ ਹਨ ਉਥੇ ਹੀ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਸਕੀਮ ਠੰਢੇ ਬਸਤੇ ਵਿੱਚ ਪਾ ਚੁੱਕੇ ਹਨ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਨੇ ਆਪਣੀ ਟਰਮ ਦਾ ਆਖਰੀ ਬਜ਼ਟ ਪੇਸ਼ ਕਰਦਿਆਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਹੈ। ਆਮ ਆਦਮੀ ਪਾਰਟੀ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ