Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਧਰਤੀ ਹੇਠਲਾ ਪਾਣੀ ਬਚਾਉਣਾ ਸਮੇਂ ਦੀ ਲੋੜ 

March 18, 2026 03:12 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਵਾਈਸ ਪ੍ਰਿੰਸੀਪਲ ਡਾਕਟਰ ਅਚਲਾ ਸਿੰਗਲਾ ਦੀ ਰਹਿਨੁਮਾਈ ਹੇਠ "ਈਕੋ ਕਲੱਬ" ਦੁਆਰਾ ‘ਵਿਸ਼ਵ ਜਲ ਦਿਵਸ’ ਮਨਾਇਆ ਗਿਆ। ਇਸ ਮੌਕੇ ਪਾਣੀ ਦੀ ਸਾਂਭ-ਸੰਭਾਲ ਅਤੇ ਦੁਰਵਰਤੋਂ ਨੂੰ ਰੋਕਣ ਲਈ ਨਵੇਂ ਉਪਾਅ ਕਰਨ ਉੱਪਰ ਚਰਚਾ ਕੀਤੀ ਗਈ ਅਤੇ ਨਾਲ ਹੀ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ। ਬੱਚਿਆਂ ਦੁਆਰਾ "ਪਾਣੀ ਬਚਾਓ" ਦੀ ਥੀਮ ਉੱਪਰ ਪੋਸਟਰ ਬਣਾਏ ਗਏ ਜਿਸ ਵਿੱਚ ਬੀ.ਐੱਸ.ਸੀ. ਭਾਗ ਪਹਿਲਾ ਦੀ ਵਿਦਿਆਰਥਣ ਮੁਸਕਾਨ ਨੇ ਪਹਿਲਾ,ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਅਰਪਿਤਾ ਨੇ ਦੂਜਾ ਅਤੇ ਬੀ.ਐੱਸ.ਸੀ. ਭਾਗ ਪਹਿਲਾ ਦੀ ਵਿਦਿਆਰਥਣ ਰਮਨ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਅਚਲਾ ਸਿੰਗਲਾ ਨੇ ਪੋਸਟਰ ਬਣਾਉਣ ਵਾਲੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਪਾਣੀ ਇੱਕ ਦੁਰਲੱਭ ਕੁਦਰਤੀ ਸਰੋਤ ਹੈ ਪਰ ਚਿੰਤਾਜਨਕ ਸਥਿਤੀ ਇਹ ਹੈ ਕਿ ਪਾਣੀ ਦੀ ਕਮੀ ਦਾ ਸੰਕਟ ਇੱਕ ਗੰਭੀਰ ਸਮੱਸਿਆ ਬਣ ਚੁੱਕੀ ਹੈ। ਇਸ ਸਮੱਸਿਆ ਤੋਂ ਨਿਜਾਤ ਪਾਉਣ ਲਈ ਪਾਣੀ ਦੀ ਉਚਿਤ ਤਰੀਕੇ ਨਾਲ ਵਰਤੋਂ ਕਰਨੀ ਚਾਹੀਦੀ ਹੈ ਅਤੇ ਪਾਣੀ ਦੀ ਬਰਬਾਦੀ ਨੂੰ ਰੋਕਣਾ ਚਾਹੀਦਾ ਹੈ। ਇਸ ਮੌਕੇ 'ਈਕੋ ਕਲੱਬ' ਦੇ ਕਨਵੀਨਰ ਮੈਡਮ ਸੁਮਨਦੀਪ ਕੌਰ ਨੇ ਪਾਣੀ ਦੀ ਸਾਂਭ-ਸੰਭਾਲ ਅਤੇ ਦੁਰਵਰਤੋਂ ਨੂੰ ਰੋਕਣ ਲਈ ਬੱਚਿਆਂ ਨੂੰ ਜਾਗਰੂਕ ਕੀਤਾ।ਪ੍ਰੋਗਰਾਮ ਦੋਰਾਨ ਪ੍ਰੋ.ਅਸਿਸ. ਪਾਰੁਲ ਅਤੇ ਅਸਿਸ. ਪ੍ਰੋ. ਤਨਵੀਰ ਕੌਰ ਨੇ ਜੱਜ ਦੀ ਭੂਮਿਕਾ ਨਿਭਾਈ। 'ਈਕੋ ਕਲੱਬ' ਦੇ ਮੈਂਬਰ ਅਸਿਸ. ਪ੍ਰੋ. ਸੰਦੀਪ  ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਪਾਣੀ ਦੀ ਸਾਂਭ-ਸੰਭਾਲ ਬਾਰੇ ਜਾਗਰੂਕ ਕੀਤਾ। ਇਸ ਮੌਕੇ ਪ੍ਰੋ. ਦਰਸ਼ਨ ਕੁਮਾਰ ਪ੍ਰੋ. ਕਾਲਾ ਸਿੰਘ ਅਤੇ ਸੁੱਖਵਿੰਦਰ ਸਿੰਘ ਮੌਜੂਦ ਸਨ।

Have something to say? Post your comment