Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਟਵਿੱਟਰ ਨੂੰ ਸੰਮਨ ਜਾਰੀ

June 15, 2021 11:16 AM
SehajTimes

ਨਵੀਂ ਦਿੱਲੀ: ਟਵੀਟਰ ਤੇ ਭਾਰਤ ਦੀ ਕੇਂਦਰ ਸਰਕਾਰ ਦਾ ਰੌਲਾ ਅਦਾਲਤ ਵਿਚ ਤਾਂ ਪੁੱਜ ਹੀ ਚੁੱਕਾ ਸੀ ਅਤੇ ਹੁਣ ਇਸ ਮਾਮਲੇ ਵਿਚ ਇਕ ਨਵਾਂ ਮੋੜ ਆਇਆ ਹੈ। ਦਰਅਸਲ ਕੇਂਦਰ ਸਰਕਾਰ ਦੀ ਸੂਚਨਾ ਤਕਨਾਲੋਜੀ ਦੀ ਸੰਸਦੀ ਕਮੇਟੀ ਨੇ ਮਾਈਕਰੋ-ਬਲੌਗਿੰਗ ਸਾਈਟ ਦੇ ਨੁਮਾਇੰਦਿਆਂ ਨੂੰ 18 ਜੂਨ ਨੂੰ ਕਮੇਟੀ ਸਾਹਮਣੇ ਪੇਸ਼ ਹੋਣ ਲਈ ਤਲਬ ਕੀਤਾ ਹੈ। ਇਸ ਦੇ ਨਾਲ ਹੀ ਸੰਸਦੀ ਕਮੇਟੀ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਅਧਿਕਾਰੀਆਂ ਨੂੰ ਵੀ ਆਪਣਾ ਕੇਸ ਪੇਸ਼ ਕਰਨ ਲਈ ਬੁਲਾਇਆ ਹੈ। ਇਸ ਬਾਰੇ ਸੰਸਦ ਭਵਨ ਨਾਲ ਜੁੜੇ ਇੱਕ ਸੂਤਰ ਨੇ ਕਿਹਾ, ਇਹ ਪੈਨਲ ਆਈਟੀ ਰੈਗੂਲੇਸ਼ਨ ਨਿਯਮਾਂ ਅਤੇ ਕੁਝ ਤਾਜ਼ਾ ਘਟਨਾਕ੍ਰਮ ਬਾਰੇ ਵਿਚਾਰ ਵਟਾਂਦਰੇ ਕਰੇਗਾ। ਜਿਸ ਵਿੱਚ ਹੇਰਾਫੇਰੀ ਵਾਲੇ ਮੀਡੀਆ ਵਿਵਾਦ ਅਤੇ ਨਵੀਂ ਪੁਲਿਸ ਦੇ ਦਿਸ਼ਾ ਨਿਰਦੇਸ਼ਾਂ ਸਬੰਧੀ ਟਵਿੱਟਰ ਅਧਿਕਾਰੀਆਂ ਤੋਂ ਦਿੱਲੀ ਪੁਲਿਸ ਦੀ ਪੁੱਛਗਿੱਛ ਸ਼ਾਮਲ ਹੈ। ਅੰਤਮ ਏਜੰਡੇ ਅਨੁਸਾਰ, ਪੈਨਲ “ਟਵਿੱਟਰ ਦੇ ਨੁਮਾਇੰਦਿਆਂ ਦੇ ਵਿਚਾਰ ਸੁਣੇਗਾ। ਜਿਸ ਤੋਂ ਬਾਅਦ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਅਧਿਕਾਰੀਆਂ ਨੂੰ ਕਿਹਾ ਜਾਵੇਗਾ ਕਿ ਉਹ ਨਾਗਰਿਕਾਂ ਦੇ ਅਧਿਕਾਰੀਆਂ ਨੂੰ ਸੁਰੱਖਿਅਤ ਰੱਖਣ, ਵਿੱਚ ਸੋਸ਼ਲ ਮੀਡੀਆ ਜਾਂ ਆਨਲਾਈਨ ਨਿਊਜ਼ ਮੀਡੀਆ ਪਲੇਟਫਾਰਮਾਂ ਦੀ ਦੁਰਵਰਤੋਂ ਸਮੇਤ ਡਿਜੀਟਲ ਦੁਨੀਆ ‘ਚ ਐਂਟਰੀ, ਔਰਤਾਂ ਦੀ ਸੁਰੱਖਿਆ ਦੇ ਵਿਸ਼ੇ ‘ਤੇ ਸਬੂਤ ਪੇਸ਼ ਕਰਨ ਦਾ ਮੌਕਾ ਦੇਵੇਗਾ। ਇਥੇ ਦਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਸੋਸ਼ਲ ਮੀਡੀਆ ਕੰਪਨੀਆਂ ਦੀ ਜਵਾਬਦੇਹੀ ਵਧਾਉਣ ਲਈ ਨਵਾਂ ਕਾਨੂੰਨ ਪੇਸ਼ ਕੀਤਾ ਸੀ। ਜਿਸ ਨੂੰ ਸ਼ੁਰੂ ਵਿਚ ਟਵਿੱਟਰ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਟਵਿੱਟਰ ਅਤੇ ਸਰਕਾਰ ਵਿਚਾਲੇ ਟਕਰਾਅ ਦੀ ਸਥਿਤੀ ਬਣੀ ਜਦੋਂ ਟਵਿੱਟਰ ਨੇ ਕੁਝ ਭਾਜਪਾ ਨੇਤਾਵਾਂ ਦੇ ਟਵੀਟ ਨੂੰ ‘ਮੈਨੂਪੁਲੇਟਿਵ ਮੀਡੀਆ’ ਯਾਨੀ ਹੇਰਾਫੇਰੀ ਵਾਲੀ ਜਾਣਕਾਰੀ ਦੱਸਿਆ ਸੀ। 

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ