Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਪੂਰੇ ਦੇਸ਼ ਵਿਚ ਕੋਰੋਨਾ ਪਾਬੰਦੀਆਂ ਤੋਂ ਰਾਹਤ ਮਿਲਣੀ ਸ਼ੁਰੂ, ਕੇਂਦਰ ਨੇ ਲਿਆ ਫ਼ੈਸਲਾ

June 15, 2021 12:00 PM
SehajTimes

ਨਵੀਂ ਦਿੱਲੀ : ਦੇਸ਼ 'ਚ ਕੋਰੋਨਾ ਦੇ ਮਾਮਲਿਆਂ 'ਚ ਕਮੀ ਆਉਣ ਕਾਰਨ ਹੁਣ ਹੌਲੀ-ਹੌਲੀ ਦੇਸ਼ Unlock ਹੋ ਰਿਹਾ ਹੈ। ਬੀਤੇ ਕੱਲ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵੀ ਦਿੱਲੀ ਵਿਚ ਆਡ-ਈਵਨ ਸਕੀਮ ਖ਼ਤਮ ਕਰ ਕੇ ਸਾਰੀਆਂ ਦੁਕਾਨਾਂ ਖੋਲ੍ਹਣ ਦੀ ਇਜ਼ਾਜਤ ਦੇ ਦਿਤੀ ਸੀ। ਇਸੇ ਲੜੀ ਵਿਚ ਹੁਣ ਅੱਗੇ ਵਧਦੇ ਹੋਏ ਕੇਂਦਰ ਸਰਕਾਰ ਵੀ ਲੋਕਾਂ ਨੂੰ ਕੋਰੋਨਾ ਪਾਬੰਦੀਆਂ ਸਬੰਧੀ ਰਾਹਤ ਦੇ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਕਈ ਸੂਬਿਆਂ 'ਚ ਕੋਰੋਨਾ ਸਬੰਧੀ ਲਾਈਆਂ ਪਾਬੰਦੀਆਂ ਵਿਚ ਢਿੱਲ ਦਿੱਤੀ ਜਾ ਰਹੀ ਹੈ। ਮਾਲ, ਰੈਸਟੋਰੈਂਟ, ਮੈਟਰੋ ਤੋਂ ਬਾਅਦ ਹੁਣ ਸਾਰੇ ਕੇਂਦਰੀ ਸੁਰੱਖਿਅਤ ਸਮਾਰਕ/ਸਾਈਟਾਂ ਤੇ ਅਜਾਇਬ ਘਰਾਂ ਨੂੰ 16 ਜੂਨ ਤੋਂ ਖੋਲ੍ਹਿਆ ਜਾਵੇਗਾ। ਕੇਂਦਰੀ ਸੈਰ-ਸਪਾਟਾ ਤੇ ਸਭਿਆਚਾਰ ਰਾਜ ਮੰਤਰੀ ਪ੍ਰਹਿਲਾਦ ਪਟੇਲ ਨੇ ਐਲਾਨ ਕਰਦਿਆਂ ਟਵਿੱਟਰ 'ਤੇ ਲਿਖਿਆ, 'ਅੱਜ ਟੂਰਿਜ਼ਮ ਮੰਤਰਾਲੇ ਨੇ ਸਾਰੇ ਸਮਾਰਕਾਂ ਨੂੰ 16 ਜੂਨ 2021 ਤੋਂ ਖੋਲ੍ਹਣ ਦੀ ਮਨਜ਼ੂਰੀ ਦੇ ਦਿਤੀ ਹੈ। 16 ਜੂਨ ਨੂੰ ਸਮਾਰਕਾਂ ਨੂੰ ਖੁੱਲ੍ਹਣ ਦੌਰਾਨ ਕਈ ਨਿਯਮਾਂ ਦੀ ਪਾਲਣਾ ਕਰਨਾ ਹੋਵੇਗੀ। ਆਦੇਸ਼ ਮੁਤਾਬਿਕ ਆਕਰਿਯੋਲਾਜਿਕਲ ਸਰਵੇ ਆਫ ਇੰਡੀਆ ਦੇ ਅੰਦਰ ਆਉਣ ਵਾਲੇ ਸਾਰੇ ਸਮਾਰਕਾਂ ਤੇ ਮਿਊਜ਼ਿਮ ਨੂੰ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਨਾਲ ਹੀ ਕਿਹਾ ਗਿਆ ਕਿ ਇਹ ਸਮਾਰਕ ਜਿਸ ਸੂਬੇ 'ਚ ਹਨ ਉੱਥੇ ਦੀ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਕੀਤੀ ਜਾਵੇਗੀ। ਦੱਸ ਦੇਈਏ ਕਿ ਪਿਛਲੇ ਸਾਲ ਕੋਰੋਨਾ ਦੀ ਪਹਿਲੀ ਲਹਿਰ ਦੌਰਾਨ ਤਾਜ ਮਹਿਲ ਸਮੇਤ ਦੇਸ਼ ਦੇ ਸਾਰੇ ਸਮਾਰਕਾਂ ਨੂੰ 17 ਮਾਰਚ ਤੋਂ ਬੰਦ ਕਰ ਦਿੱਤਾ ਸੀ। ਸੂਤਰਾਂ ਦੀ ਮੰਨੀਏ ਤਾਂ ਆਉਣ ਵਾਲੇ ਇਕ ਦੋ ਦਿਨਾਂ ਵਿਚ ਦੇਸ਼ ਵਾਸੀਆਂ ਨੂੰ ਕੋਰੋਨਾ ਪਾਬੰਦੀਆਂ ਤੋਂ ਹੋਰ ਰਾਹਤ ਮਿਲਣ ਦੀ ਪੂਰੀ ਆਸ ਹੈ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ