Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਨੌਜਵਾਨ ਕਾਂਗਰਸੀਆਂ ਨੇ ਭੰਡੀ ਮੋਦੀ ਹਕੂਮਤ

March 18, 2026 04:03 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਕੇਂਦਰੀ ਹਕੂਮਤ ਵੱਲੋਂ ਅਮਰੀਕਾ ਨਾਲ ਸਹੀਬੱਧ ਕੀਤੇ ਵਪਾਰ ਸਮਝੌਤੇ ਦੇ ਖਿਲਾਫ ਕੁੱਲ ਹਿੰਦ ਯੂਥ ਕਾਂਗਰਸ ਨੇ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਨੇ ਆਖਿਆ ਕਿ ਕੇਂਦਰੀ ਵਿਚਲੀ ਨਰਿੰਦਰ ਮੋਦੀ ਸਰਕਾਰ ਨੇ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਕੇ ਖੇਤੀ ਕਿੱਤੇ ਨੂੰ ਤਬਾਹ ਕਰਨ ਵੱਲ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਸਮਝੌਤੇ ਤਹਿਤ ਖੇਤੀ ਤੋਂ ਇਲਾਵਾ ਡੇਅਰੀ ਫਾਰਮਿੰਗ ਨੂੰ ਵੱਡਾ ਨੁਕਸਾਨ ਝੱਲਣਾ ਪਵੇਗਾ। ਨੌਜਵਾਨ ਕਾਂਗਰਸੀ ਆਗੂ ਐਡਵੋਕੇਟ ਲੌਂਗੋਵਾਲ ਨੇ ਆਖਿਆ ਕਿ ਨਰਿੰਦਰ ਮੋਦੀ ਸਰਕਾਰ ਨੇ ਮੁਲਕ ਦੇ ਹੱਕ ਦਰ ਕਿਨਾਰ ਕਰਕੇ ਅਮਰੀਕਾ ਮੂਹਰੇ ਗੋਡੇ ਟੇਕ ਦਿੱਤੇ ਹਨ। ਦੇਸ਼ ਦੀ ਜਨਤਾ ਭਾਰਤੀ ਜਨਤਾ ਪਾਰਟੀ ਨੂੰ ਕਦੇ ਮੁਆਫ਼ ਨਹੀਂ ਕਰੇਗੀ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੀ ਕਿਸਾਨ ਵਿਰੋਧੀ ਕੇਂਦਰੀ ਨੀਤੀਆਂ ਨੂੰ ਲਾਗੂ ਕਰ ਰਹੀ ਹੈ ਜਦਕਿ ਚੋਣਾਂ ਤੋਂ ਪਹਿਲਾਂ ਕਿਸਾਨ ਪੱਖੀ ਖੇਤੀ ਨੀਤੀ ਬਣਾਉਣ ਦੀਆਂ ਟਾਹਰਾਂ ਮਾਰ ਰਹੀ ਸੀ। ਆਮ ਆਦਮੀ ਪਾਰਟੀ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਨੂੰ ਮੁੱਢੋਂ ਖ਼ਾਰਜ ਕਰਦਿਆਂ ਨੌਜਵਾਨ ਆਗੂ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਨੇ ਆਖਿਆ ਕਿ ਸੂਬੇ ਦੀ ਸਰਕਾਰ ਅੰਕੜੇ ਪੇਸ਼ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਤੋਂ ਹਿਸਾਬ ਮੰਗਣਗੇ। ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਮੁਲਕ ਅਤੇ ਸੂਬਿਆਂ ਦੀ ਤਰੱਕੀ ਨੂੰ ਤਰਜੀਹ ਦਿੱਤੀ ਹੈ ਜਦਕਿ ਭਾਜਪਾ ਨੇ ਧਰਮ ਨੂੰ ਢਾਲ ਬਣਾਕੇ ਵਰਤਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਧਰਮ ਨਿਰਪੱਖਤਾ ਤੇ ਪਹਿਰਾ ਦਿੰਦਿਆਂ ਹਰ ਵਰਗ ਲਈ ਯੋਜਨਾਵਾਂ ਚਲਾਈਆਂ ਹਨ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ