Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸੰਕਟ ਦੀ ਘੜੀ ਵਿੱਚ ਔਰਤਾਂ ਲਈ ਇੱਕ ਛੱਤ ਹੇਠ ਇਕਰੂਪ ਸਹਾਇਤਾ ਪ੍ਰਣਾਲੀ

March 18, 2026 08:45 PM
SehajTimes

ਚੰਡੀਗੜ੍ਹ :  ਔਰਤਾਂ ਦੀ ਸੁਰੱਖਿਆ ਅਤੇ ਮਾਨ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਿੰਸਾ ਅਤੇ ਸੰਕਟ ਦਾ ਸਾਹਮਣਾ ਕਰ ਰਹੀਆਂ ਔਰਤਾਂ ਲਈ ਸਹਾਇਤਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਸਤੇ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਇਨ੍ਹਾਂ ਯਤਨਾਂ ਦੇ ਤਹਿਤ ਵਿੱਤੀ ਸਾਲ 2022–23 ਤੋਂ 2025–26 ਤੱਕ ਰਾਜ ਭਰ ਵਿੱਚ ਸਥਾਪਿਤ ਵਨ ਸਟਾਪ ਸੈਂਟਰਾਂ ਰਾਹੀਂ ਕੁੱਲ 17,651 ਔਰਤਾਂ ਨੂੰ ਮੁਫ਼ਤ ਅਤੇ ਇਕਰੂਪ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿੱਚ ਸੰਕਟਗ੍ਰਸਤ ਔਰਤਾਂ ਨੂੰ ਇੱਕ ਹੀ ਥਾਂ ਤੇ ਤੁਰੰਤ ਅਤੇ ਸੰਯੁਕਤ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਨ੍ਹਾਂ ਸੇਵਾਵਾਂ ਵਿੱਚ ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਪੁਲਿਸ ਸਹਾਇਤਾ, ਕੌਂਸਲਿੰਗ, ਅਸਥਾਈ ਰਹਿਣ ਦੀ ਸਹੂਲਤ ਅਤੇ ਭੋਜਨ ਸ਼ਾਮਲ ਹਨ। ਸਾਲ-ਵਾਰ ਅੰਕੜੇ ਸਾਂਝੇ ਕਰਦਿਆਂ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2022–23 ਦੌਰਾਨ 3,592 ਔਰਤਾਂ ਨੂੰ, 2023–24 ਦੌਰਾਨ 3,633 ਔਰਤਾਂ ਨੂੰ, 2024–25 ਦੌਰਾਨ 5,305 ਔਰਤਾਂ ਨੂੰ ਅਤੇ 2025–26 ਦੌਰਾਨ 5,121 ਔਰਤਾਂ ਨੂੰ ਇਹ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਵੱਧ ਰਹੇ ਅੰਕੜੇ ਸਰਕਾਰ ਦੀ ਵਧਦੀ ਪਹੁੰਚ ਅਤੇ ਔਰਤਾਂ ਵਿਚ ਬਣ ਰਹੇ ਭਰੋਸੇ ਦਾ ਪ੍ਰਤੀਕ ਹਨ। ਡਾ. ਬਲਜੀਤ ਕੌਰ ਨੇ ਕਿਹਾ, “ਇਹ ਸਿਰਫ਼ ਅੰਕੜੇ ਨਹੀਂ, ਸਗੋਂ ਹਿੰਮਤ ਅਤੇ ਉਮੀਦ ਦੀਆਂ ਜੀਵੰਤ ਕਹਾਣੀਆਂ ਹਨ। ਜਿਹੜੀਆਂ ਔਰਤਾਂ ਕਦੇ ਡਰ ਅਤੇ ਅਨਿਆਂ ਦਾ ਸਾਹਮਣਾ ਕਰ ਰਹੀਆਂ ਸਨ, ਉਹ ਅੱਜ ਇੱਜ਼ਤ ਅਤੇ ਆਤਮ-ਵਿਸ਼ਵਾਸ ਨਾਲ ਆਪਣੀ ਜ਼ਿੰਦਗੀ ਨੂੰ ਮੁੜ ਸਵਾਰ ਰਹੀਆਂ ਹਨ। ਵਨ ਸਟਾਪ ਸੈਂਟਰ ਸਿਰਫ਼ ਸੇਵਾ ਕੇਂਦਰ ਨਹੀਂ, ਸਗੋਂ ਔਰਤਾਂ ਲਈ ਸੁਰੱਖਿਆ, ਭਰੋਸੇ ਅਤੇ ਸਸ਼ਕਤੀਕਰਨ ਦਾ ਮਜ਼ਬੂਤ ਸਹਾਰਾ ਬਣ ਕੇ ਉਭਰੇ ਹਨ।” ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਨ ਸਟਾਪ ਸੈਂਟਰ ਸਥਾਪਿਤ ਕੀਤੇ ਜਾ ਚੁੱਕੇ ਹਨ, ਤਾਂ ਜੋ ਕੋਈ ਵੀ ਔਰਤ ਜ਼ਰੂਰਤ ਦੇ ਸਮੇਂ ਸਹਾਇਤਾ ਤੋਂ ਵਾਂਝੀ ਨਾ ਰਹਿ ਜਾਵੇ।  ਮੰਤਰੀ ਨੇ ਅਪੀਲ ਕੀਤੀ ਕਿ ਹਰ ਇਕ ਔਰਤ ਨੂੰ ਵੂਮੈਨ ਹੈਲਪਲਾਈਨ ਨੰਬਰ 181 (ਟੋਲ-ਫ੍ਰੀ) ਬਾਰੇ ਜਾਣਕਾਰੀ ਜ਼ਰੂਰ ਹੋਣੀ ਚਾਹੀਦੀ ਹੈ ਅਤੇ ਇਸ ਨੰਬਰ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ, ਤਾਂ ਜੋ ਸੰਕਟ ਦੀ ਘੜੀ ਵਿੱਚ ਤੁਰੰਤ ਮਦਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਹੈਲਪਲਾਈਨ ਔਰਤਾਂ ਲਈ ਸੁਰੱਖਿਆ, ਸਹਾਰਾ ਅਤੇ ਭਰੋਸੇ ਦੀ ਮਜ਼ਬੂਤ ਕੜੀ ਸਾਬਤ ਹੋ ਰਹੀ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ