Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਗੈਂਗਸਟਰਾਂ ’ਤੇ ਵਾਰ ਦਾ 57ਵਾਂ ਦਿਨ: ਪੰਜਾਬ ਪੁਲਿਸ ਨੇ 541 ਥਾਈਂ ਕੀਤੀ ਛਾਪੇਮਾਰੀ ; 179 ਗ੍ਰਿਫ਼ਤਾਰ

March 18, 2026 08:56 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁੰਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 57ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਅੱਜ 57ਵੇਂ ਦਿਨ ਪੁਲਿਸ ਟੀਮਾਂ ਨੇ 179 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 15251 ਹੋ ਗਈ ਹੈ।

ਇਸ ਤੋਂ ਇਲਾਵਾ 97 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ,ਜਦਕਿ 59 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 15 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 382ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 255 ਗ੍ਰਾਮ ਹੈਰੋਇਨ, 3 ਕਿਲੋ ਅਫੀਮ, 680 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਸਿਰਫ 382 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 54134 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 56 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 
 

Have something to say? Post your comment

 

More in Chandigarh

ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਕਟ ਦੀ ਘੜੀ ਵਿੱਚ ਔਰਤਾਂ ਲਈ ਇੱਕ ਛੱਤ ਹੇਠ ਇਕਰੂਪ ਸਹਾਇਤਾ ਪ੍ਰਣਾਲੀ

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ