Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

March 18, 2026 09:07 PM
SehajTimes

ਚੰਡੀਗੜ੍ਹ  : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਹੁਨਰਮੰਦ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਿਨ੍ਹਾਂ ਨੇ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਸੰਘਰਸ਼ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਫਲਤਾ ਹੋਰਨਾਂ ਨੌਜਵਾਨਾਂ ਲਈ ਪ੍ਰੇਰਣਾ ਹੈ। ਸਮਾਗਮ ਦੌਰਾਨ ਅਮਨ ਅਲੂਣ, ਰਸਨੀਤ ਕੌਰ, ਮਨਪ੍ਰੀਤ ਕੌਰ, ਜਯੰਤ ਗਰਗ ਅਤੇ ਕ੍ਰਿਤਿਕਾ ਚੌਧਰੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਪੀਕਰ ਨੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਿਵਲ ਸੇਵਾਵਾਂ ਪ੍ਰਤੀਯੋਗੀ ਪ੍ਰੀਖਿਆ ਪਾਸ ਕਰਨਾ ਇੱਕ ਵੱਡੀ ਪ੍ਰਾਪਤੀ ਹੈ, ਜਿਸ ਲਈ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ ਇਰਾਦੇ ਦੀ ਲੋੜ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ ਤਨਦੇਹੀ ਨਾਲ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਹਮੇਸ਼ਾ ਸੱਚਾਈ, ਇਮਾਨਦਾਰੀ ਅਤੇ ਨਿਆਂ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਕਲਮ ਅਤੇ ਕੁਰਸੀ ਦੀ ਤਾਕਤ ਜੇਕਰ ਲੋਕਾਂ ਦੀ ਭਲਾਈ ਲਈ ਵਰਤੀ ਜਾਵੇ ਤਾਂ ਹੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਂਦਾ ਸਕੇਗਾ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੇਸ਼ ਦੇ ਸਾਰੇ ਹੁਨਰਮੰਦ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੰਜਾਬ ਦੀਆਂ ਧੀਆਂ-ਪੁੱਤਰਾਂ ਨੇ ਇੱਕ ਵਾਰ ਫਿਰ ਆਪਣੀ ਪ੍ਰਤਿਭਾ ਅਤੇ ਜਨੂੰਨ ਨਾਲ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ਹੁੰਦੀ। ਪਟਿਆਲਾ ਦੀਆਂ ਹੀਰੇ ਵਰਗੀਆਂ ਧੀਆਂ ਸਿਮਰਨਦੀਪ ਕੌਰ ਅਤੇ ਰਸਨੀਤ ਕੌਰ, ਬਲਾਚੌਰ ਦੀ ਕ੍ਰਿਤਿਕਾ ਚੌਧਰੀ ਅਤੇ ਮਾਨਸਾ ਦੀ ਮਨਪ੍ਰੀਤ ਕੌਰ ਅਤੇ ਆਕ੍ਰਿਤੀ ਸਿੰਗਲਾ ਨੇ ਆਪਣੇ ਪਰਿਵਾਰਾਂ ਅਤੇ ਪੰਜਾਬ ਦਾ ਮਾਣ ਵਧਾਇਆ ਹੈ। ਅੰਤ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਭਵਿੱਖ ਵਿੱਚ ਵੀ ਅਜਿਹੇ ਹੁਸ਼ਿਆਰ ਤੇ ਅਗਾਂਹਵਧੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੀ ਰਹੇਗੀ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਗੋਲਡੀ ਕੰਬੋਜ ਅਤੇ ਹੋਰ ਕਈ ਆਗੂ ਇਸ ਸਨਮਾਨ ਸਮਾਰੋਹ ਵਿੱਚ ਮੌਜੂਦ ਸਨ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ