Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Chandigarh

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

March 18, 2026 09:12 PM
SehajTimes

ਚੰਡੀਗੜ੍ਹ/ਬਠਿੰਡਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਦੋ ਮੁਲਜ਼ਮਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ ਵਾਸੀ ਗਿੱਲਵਾਲੀ (ਫਿਰੋਜ਼ਪੁਰ) ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ ਵਾਸੀ ਮੋਠਾਂਵਾਲੀ (ਮੋਗਾ ), ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਸਰਹੱਦ ਪਾਰ ਦੀ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ ਸਨ, ਜਿਸਦਾ ਉਦੇਸ਼ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਕਰਨਾ ਸੀ। ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏ.ਆਈ.ਜੀ.) ਸੀ.ਆਈ. ਬਠਿੰਡਾ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਕਾਰਕੁਨਾਂ ਨੇ ਹੈਂਡ ਗ੍ਰਨੇਡ ਪ੍ਰਾਪਤ ਕੀਤੇ ਹਨ। ਇਸ ਪੁਖ਼ਤਾ ਇਤਲਾਹ ’ਤੇ ਫ਼ੌਰੀ ਕਾਰਵਾਈ ਕਰਦੇ ਹੋਏ ਸੀ.ਆਈ. ਬਠਿੰਡਾ ਦੀ ਪੁਲਿਸ ਟੀਮ ਨੇ ਮੋਗਾ-ਫਿਰੋਜ਼ਪੁਰ ਰੋਡ ਤੋਂ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ। ਏ.ਆਈ.ਜੀ. ਨੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਟੀਮਾਂ ਦੀ ਮੁਸਤੈਦ ਤੇ ਸਰਗਰਮ ਕਾਰਵਾਈ ਸਦਕਾ ਅਣਸੁਖਾਵੀਂ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਹੈ। ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵਿਖੇ ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 06 ਮਿਤੀ 17.03.2026 ਨੂੰ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

More in Chandigarh

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼