Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਅੰਮ੍ਰਿਤਸਰ GRP ਦੀ ਵੱਡੀ ਕਾਮਯਾਬੀ, 100 ਦੇ ਕਰੀਬ ਗੁੰਮ ਤੇ ਚੋਰੀ ਹੋਏ ਮੋਬਾਈਲ ਬਰਾਮਦ

March 18, 2026 10:33 PM
SehajTimes

ਅੰਮ੍ਰਿਤਸਰ  : ਅੰਮ੍ਰਿਤਸਰ GRP ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਕਰੀਬ 100 ਦੇ ਨਜ਼ਦੀਕ ਗੁੰਮ ਅਤੇ ਚੋਰੀ ਹੋਏ ਮੋਬਾਈਲ ਫੋਨ ਬਰਾਮਦ ਕਰਕੇ ਉਹਨਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪ ਦਿੱਤੇ ਗਏ। ਇਸ ਮੌਕੇ ‘ਤੇ ਮੋਬਾਈਲ ਪ੍ਰਾਪਤ ਕਰਨ ਵਾਲੇ ਲੋਕਾਂ ਦੇ ਚਿਹਰਿਆਂ ‘ਤੇ ਖੁਸ਼ੀ ਸਾਫ਼ ਤੌਰ ‘ਤੇ ਨਜ਼ਰ ਆਈ। ਬਰਾਮਦ ਕੀਤੇ ਗਏ ਮੋਬਾਈਲਾਂ ਦੀ ਕੁੱਲ ਕੀਮਤ ਲਗਭਗ 20 ਤੋਂ 22 ਲੱਖ ਰੁਪਏ ਅੰਦਾਜ਼ੀ ਲਗਾਈ ਗਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਏਸੀਪੀ ਅਮਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਲਗਾਤਾਰ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਚੌਥੀ ਵਾਰ ਹੈ ਜਦੋਂ ਵੱਡੀ ਗਿਣਤੀ ਵਿੱਚ ਮੋਬਾਈਲ ਫੋਨ ਟਰੇਸ ਕਰਕੇ ਲੋਕਾਂ ਨੂੰ ਵਾਪਸ ਕੀਤੇ ਗਏ ਹਨ। ਇਸ ਤੋਂ ਪਹਿਲਾਂ ਅਗਸਤ, ਸਤੰਬਰ ਅਤੇ ਨਵੰਬਰ ਮਹੀਨਿਆਂ ਵਿੱਚ ਵੀ ਕਈ ਮੋਬਾਈਲ ਬਰਾਮਦ ਕਰਕੇ ਸੌਂਪੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਕਿਸੇ ਵਿਅਕਤੀ ਦਾ ਮੋਬਾਈਲ ਗੁੰਮ ਜਾਂ ਚੋਰੀ ਹੋ ਜਾਂਦਾ ਹੈ ਤਾਂ ਉਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਂਦਾ ਹੈ। ਇਸ ਤੋਂ ਬਾਅਦ ਪੁਲਿਸ ਉਸ ਮੋਬਾਈਲ ਨੂੰ ਇੱਕ ਖਾਸ ਟ੍ਰੈਕਿੰਗ ਪੋਰਟਲ ‘ਤੇ ਅਪਲੋਡ ਕਰਦੀ ਹੈ। ਜਿਵੇਂ ਹੀ ਮੋਬਾਈਲ ਕਿਤੇ ਵੀ ਐਕਟੀਵੇਟ ਹੁੰਦਾ ਹੈ, ਉਸ ਦੀ ਲੋਕੇਸ਼ਨ ਟਰੇਸ ਹੋ ਜਾਂਦੀ ਹੈ ਅਤੇ ਪੁਲਿਸ ਤੁਰੰਤ ਕਾਰਵਾਈ ਕਰਕੇ ਉਸ ਨੂੰ ਬਰਾਮਦ ਕਰ ਲੈਂਦੀ ਹੈ। ਇਸ ਦੌਰਾਨ ਮੋਬਾਈਲ ਨੂੰ ਬਲਾਕ ਵੀ ਕਰ ਦਿੱਤਾ ਜਾਂਦਾ ਹੈ ਤਾਂ ਜੋ ਉਸਦਾ ਗਲਤ ਇਸਤੇਮਾਲ ਨਾ ਹੋ ਸਕੇ। ਏਸੀਪੀ ਨੇ ਇਹ ਵੀ ਦੱਸਿਆ ਕਿ ਬਰਾਮਦ ਕੀਤੇ ਗਏ ਮੋਬਾਈਲ ਸਿਰਫ਼ ਅੰਮ੍ਰਿਤਸਰ ਤੋਂ ਹੀ ਨਹੀਂ, ਸਗੋਂ ਵੱਖ-ਵੱਖ ਥਾਵਾਂ ਤੋਂ ਟਰੇਸ ਕੀਤੇ ਗਏ ਹਨ। ਇਨ੍ਹਾਂ ਵਿੱਚ ਸਥਾਨਕ ਲੋਕਾਂ ਦੇ ਨਾਲ ਨਾਲ ਬਾਹਰੋਂ ਆਏ ਯਾਤਰੀਆਂ ਦੇ ਮੋਬਾਈਲ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਇੱਕ ਪ੍ਰਮੁੱਖ ਧਾਰਮਿਕ ਅਤੇ ਸੈਲਾਨੀ ਸਥਾਨ ਹੈ, ਜਿਸ ਕਰਕੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਇੱਥੇ ਆਉਂਦੇ ਹਨ ਅਤੇ ਕਈ ਵਾਰ ਲਾਪਰਵਾਹੀ ਕਾਰਨ ਮੋਬਾਈਲ ਗੁੰਮ ਜਾਂ ਚੋਰੀ ਹੋ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦਾ ਮੋਬਾਈਲ ਗੁੰਮ ਜਾਂ ਚੋਰੀ ਹੋ ਜਾਂਦਾ ਹੈ ਤਾਂ ਤੁਰੰਤ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇ। ਨਾਲ ਹੀ ਯਾਤਰਾ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਅਕਸਰ ਦੇਖਿਆ ਜਾਂਦਾ ਹੈ ਕਿ ਲੋਕ ਆਪਣੇ ਫੋਨ ਚਾਰਜਿੰਗ ‘ਤੇ ਲਗਾ ਕੇ ਛੱਡ ਦਿੰਦੇ ਹਨ ਜਾਂ ਬੇਧਿਆਨੀ ਕਰਦੇ ਹਨ, ਜਿਸ ਨਾਲ ਚੋਰੀ ਦੀਆਂ ਘਟਨਾਵਾਂ ਵਾਪਰਦੀਆਂ ਹਨ। ਪੁਲਿਸ ਨੇ ਚੇਤਾਵਨੀ ਦਿੱਤੀ ਕਿ ਮੋਬਾਈਲ ਫੋਨ ਵਿੱਚ ਮਹੱਤਵਪੂਰਨ ਨਿੱਜੀ ਡਾਟਾ ਹੁੰਦਾ ਹੈ, ਜੋ ਗਲਤ ਹੱਥਾਂ ਵਿੱਚ ਪੈਣ ਨਾਲ ਦੁਰਪਯੋਗ ਹੋ ਸਕਦਾ ਹੈ। ਇਸ ਲਈ ਹਰ ਵਿਅਕਤੀ ਨੂੰ ਸਚੇਤ ਰਹਿਣ ਅਤੇ ਕਿਸੇ ਵੀ ਘਟਨਾ ਦੀ ਤੁਰੰਤ ਜਾਣਕਾਰੀ ਪੁਲਿਸ ਨੂੰ ਦੇਣ ਦੀ ਲੋੜ ਹੈ।

Have something to say? Post your comment

 

More in Majha

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧ ਕੀਤਾ ਗਿਆ ਆਦੇਸ਼

ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ, ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਸਟੋਰੇਜ ਤੇ ਮੁਕੰਮਲ ਪਾਬੰਦੀ : ਜਿਲ੍ਹਾ ਮੈਜਿਸਟਰੇਟ

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਭਰ ਵਿਚੋਂ ਮੋਹਰੀ

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ - ਡਿਪਟੀ ਕਮਿਸ਼ਨਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ

ਅੰਮ੍ਰਿਤਸਰ ਵਿੱਚ ਸਮਾਈਲ ਪ੍ਰੋਜੈਕਟ ਤਹਿਤ “ਭੀਖ ਮੁਕਤ ਅੰਮ੍ਰਿਤਸਰ, ਸਨਮਾਨਤ ਸਮਾਜ” ਮੁਹਿੰਮ ਦੀ ਸ਼ੁਰੂਆਤ

ਰਾਸ਼ਟਰੀ ਕੈਡੇਟ ਕੋਰ ਦਾ 10-ਦਿਨਾਂ ਸੰਯੁਕਤ ਸਾਲਾਨਾ ਸਿਖਲਾਈ ਕੈਂਪ ਉਦਯੋਗਿਕ ਸਿਖਲਾਈ ਸੰਸਥਾ ਰਾਮਤੀਰਥ ਵਿਖੇ ਆਯੋਜਿਤ ਕੀਤਾ ਗਿਆ

ਬੁੱਢਾ ਦਲ ਦੇ ਜਥੇਦਾਰ ਬਾਬਾ ਚੇਤ ਸਿੰਘ, ਬਾਬਾ ਸੰਤਾ ਸਿੰਘ ਜੀ ਦੇ ਬਰਸੀ ਸਮਾਗਮ ਸੰਪੂਰਨ

ਨਿਊ ਅੰਮ੍ਰਿਤਸਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਮਿਲੇ ਇਲਾਕਾ ਵਾਸੀ, ਜਲਦ ਹੱਲ ਦਾ ਮਿਲਿਆ ਭਰੋਸਾ