Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਗੁਰੂ ਨਾਨਕ ਦੇਵ ਹਸਪਤਾਲ ‘ਚੋਂ 3 ਦਿਨਾਂ ਦਾ ਨਵਜੰਮਿਆ ਬੱਚਾ ਅਗਵਾ

March 18, 2026 10:55 PM
SehajTimes
ਅੰਮ੍ਰਿਤਸਰ ‘ਚ ਹੜਕੰਪ—ਪੁਲਿਸ ਵੱਲੋਂ ਵੱਡੀ ਤਲਾਸ਼ ਮੁਹਿੰਮ ਸ਼ੁਰੂ Amritsar18ਮਾਰਚ (ਦਵਿੰਦਰ ਕੁਮਾਰ ਪੂਰੀ) ਅੰਮ੍ਰਿਤਸਰ ਦੇ ਪ੍ਰਸਿੱਧ ਗੁਰੂ ਨਾਨਕ ਦੇਵ ਹਸਪਤਾਲ ਵਿੱਚੋਂ ਇੱਕ ਬਹੁਤ ਹੀ ਚਿੰਤਾਜਨਕ ਅਤੇ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਬੇਬੇ ਨਾਨਕੀ ਵਾਰਡ ਵਿੱਚੋਂ ਸਿਰਫ਼ ਤਿੰਨ ਦਿਨਾਂ ਦਾ ਨਵਜੰਮਿਆ ਬੱਚਾ ਅਗਵਾ ਹੋ ਗਿਆ। ਇਸ ਵਾਕਏ ਤੋਂ ਬਾਅਦ ਪੂਰੇ ਹਸਪਤਾਲ ‘ਚ ਹੜਕੰਪ ਮਚ ਗਿਆ ਹੈ ਅਤੇ ਮਰੀਜ਼ਾਂ ਦੇ ਨਾਲ ਨਾਲ ਸਟਾਫ਼ ਵਿੱਚ ਵੀ ਡਰ ਦਾ ਮਾਹੌਲ ਬਣ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬੱਚਾ ਆਪਣੀ ਮਾਂ ਦੇ ਕੋਲ ਬੇਬੇ ਨਾਨਕੀ ਵਾਰਡ ਵਿੱਚ ਮੌਜੂਦ ਸੀ। ਇਸ ਦੌਰਾਨ ਇੱਕ ਅਣਪਛਾਤੀ ਮਹਿਲਾ, ਜੋ ਪਿਛਲੇ ਕੁਝ ਦਿਨਾਂ ਤੋਂ ਪਰਿਵਾਰ ਨਾਲ ਜਾਣ-ਪਛਾਣ ਬਣਾਕੇ ਉਨ੍ਹਾਂ ਨਾਲ ਗੱਲਬਾਤ ਕਰ ਰਹੀ ਸੀ, ਨੇ ਮੌਕਾ ਵੇਖਦੇ ਹੀ ਬੱਚੇ ਨੂੰ ਚੁੱਕ ਲਿਆ ਅਤੇ ਚੁੱਪਚਾਪ ਹਸਪਤਾਲ ਤੋਂ ਫਰਾਰ ਹੋ ਗਈ। ਪਹਿਲਾਂ ਪਰਿਵਾਰ ਨੂੰ ਕੁਝ ਸਮੇਂ ਲਈ ਲੱਗਾ ਕਿ ਸ਼ਾਇਦ ਬੱਚੇ ਨੂੰ ਕਿਸੇ ਨਰਸ ਜਾਂ ਸਟਾਫ਼ ਨੇ ਚੈਕਅਪ ਲਈ ਲਿਜਾਇਆ ਹੋਵੇ, ਪਰ ਜਦੋਂ ਬੱਚਾ ਵਾਪਸ ਨਾ ਆਇਆ ਤਾਂ ਹੜਕੰਪ ਮਚ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਹਸਪਤਾਲ ਪ੍ਰਬੰਧਨ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਹਸਪਤਾਲ ਦੇ ਹਰ ਕੋਨੇ ਦੀ ਤਲਾਸ਼ੀ ਲਈ ਗਈ। ਇਸਦੇ ਨਾਲ ਹੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਜਿਸ ‘ਚ ਇੱਕ ਸ਼ੱਕੀ ਮਹਿਲਾ ਬੱਚੇ ਨੂੰ ਲੈ ਕੇ ਜਾਂਦੀ ਹੋਈ ਨਜ਼ਰ ਆ ਰਹੀ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਹਸਪਤਾਲ ਦੇ ਆਸ-ਪਾਸ ਦੇ ਇਲਾਕਿਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਸ਼ਹਿਰ ਦੇ ਦਾਖ਼ਲਾ ਤੇ ਨਿਕਾਸ ਪਵਾਈਂਟਾਂ ‘ਤੇ ਵੀ ਨਾਕਾਬੰਦੀ ਕਰਕੇ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਦੋਸ਼ੀ ਮਹਿਲਾ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ। ਸੂਤਰਾਂ ਮੁਤਾਬਕ, ਇਹ ਮਹਿਲਾ ਪਹਿਲਾਂ ਵੀ ਹਸਪਤਾਲ ਵਿੱਚ ਕਈ ਵਾਰ ਆ ਚੁੱਕੀ ਸੀ ਅਤੇ ਉਸਨੇ ਆਪਣੇ ਆਪ ਨੂੰ ਪਰਿਵਾਰ ਦੇ ਜਾਣਕਾਰ ਵਜੋਂ ਪੇਸ਼ ਕੀਤਾ ਸੀ। ਇਸ ਕਾਰਨ ਪਰਿਵਾਰ ਨੇ ਵੀ ਉਸ ‘ਤੇ ਸ਼ੱਕ ਨਹੀਂ ਕੀਤਾ। ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਘਟਨਾ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤੀ ਗਈ ਹੋ ਸਕਦੀ ਹੈ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਨਾਲ ਬੱਚੇ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਹ ਆਪਣੇ ਲਾਲ ਦੀ ਸੁਰੱਖਿਅਤ ਵਾਪਸੀ ਲਈ ਦੁਆਵਾਂ ਕਰ ਰਹੇ ਹਨ। ਦੂਜੇ ਪਾਸੇ ਹਸਪਤਾਲ ਪ੍ਰਸ਼ਾਸਨ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ ਕਿ ਇੰਨੀ ਵੱਡੀ ਸੁਰੱਖਿਆ ਚੂਕ ਕਿਵੇਂ ਹੋ ਗਈ। ਪੁਲਿਸ ਨੇ ਭਰੋਸਾ ਦਿਵਾਇਆ ਹੈ ਕਿ ਜਲਦ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਬੱਚੇ ਨੂੰ ਸੁਰੱਖਿਅਤ ਪਰਿਵਾਰ ਦੇ ਹਵਾਲੇ ਕੀਤਾ ਜਾਵੇਗਾ। ਨਾਲ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਜੇ ਕਿਸੇ ਨੂੰ ਇਸ ਮਹਿਲਾ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਜਾਵੇ। ਇਸ ਘਟਨਾ ਨੇ ਨਾ ਸਿਰਫ਼ ਹਸਪਤਾਲ ਦੀ ਸੁਰੱਖਿਆ ਪ੍ਰਣਾਲੀ ‘ਤੇ ਸਵਾਲ ਖੜ੍ਹੇ ਕੀਤੇ ਹਨ, ਸਗੋਂ ਮਾਪਿਆਂ ਵਿੱਚ ਵੀ ਡਰ ਪੈਦਾ ਕਰ ਦਿੱਤਾ ਹੈ ਕਿ ਉਹ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਹੋਰ ਵੀ ਸਾਵਧਾਨ ਰਹਿਣ।
 
 
 

Have something to say? Post your comment

 

More in Majha

ਅਜਨਾਲਾ ਕੋਰਟ ਤੋਂ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਟ੍ਰਾਂਸਫਰ ਹੋਇਆ ਕੇਸ 5 ਮਈ ਨੂੰ ਅਗਲੀ ਸੁਣਵਾਈ

ਅੰਡਰ 19 ਕੁੜੀਆਂ ਤੇ ਸੀਨੀਅਰ ਔਰਤਾਂ ਦੇ ਕ੍ਰਿਕਟ ਟਰਾਇਲ 3 ਨੂੰ

ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ