Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਨਾਵਲਟੀ ਚੌਂਕ ‘ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਕਈ ਦੁਕਾਨਾਂ ‘ਤੇ ਅਚਾਨਕ ਛਾਪੇ

March 19, 2026 03:33 PM
SehajTimes
ਅੰਮ੍ਰਿਤਸਰ, : ਅੰਮ੍ਰਿਤਸਰ ਦੇ ਨਾਵਲਟੀ ਚੌਂਕ ਲਾਰੈਂਸ ਰੋਡ ਇਲਾਕੇ ਵਿੱਚ ਅੱਜ ਫੂਡ ਸੇਫਟੀ ਵਿਭਾਗ ਵੱਲੋਂ ਵੱਡਾ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਖਾਣ-ਪੀਣ ਨਾਲ ਸੰਬੰਧਿਤ ਕਈ ਦੁਕਾਨਾਂ ‘ਤੇ ਅਚਾਨਕ ਰੇਡ ਕਰਕੇ ਜਾਂਚ ਕੀਤੀ ਗਈ ਅਤੇ ਵੱਖ-ਵੱਖ ਥਾਵਾਂ ਤੋਂ ਸੈਂਪਲ ਇਕੱਠੇ ਕਰਕੇ ਲੈਬ ਵਿੱਚ ਜਾਂਚ ਲਈ ਭੇਜੇ ਗਏ। ਇਸ ਕਾਰਵਾਈ ਨਾਲ ਇਲਾਕੇ ਦੇ ਦੁਕਾਨਦਾਰਾਂ ਵਿੱਚ ਹੜਕੰਪ ਮਚ ਗਿਆ। ਜਾਂਚ ਦੌਰਾਨ ਇੱਕ ਨਾਨ-ਵੈਜ ਪੁਆਇੰਟ “3ਡੀ ਫੂਡ” ‘ਤੇ ਵੀ ਟੀਮ ਵੱਲੋਂ ਕਾਰਵਾਈ ਕੀਤੀ ਗਈ। ਦੁਕਾਨਦਾਰ ਕੁਲਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਨਿਆ ਕਿ ਦੁਕਾਨ ਵਿੱਚ ਕੁਝ ਕਮੀਆਂ ਰਹਿ ਗਈਆਂ ਸਨ। ਉਨ੍ਹਾਂ ਦੱਸਿਆ ਕਿ ਕਈ ਵਾਰ ਰਾਤ ਦੇ ਸਮੇਂ ਕਰਮਚਾਰੀ ਸਮਾਨ ਬਾਹਰ ਛੱਡ ਜਾਂਦੇ ਹਨ, ਜਿਸ ਕਾਰਨ ਸਵੇਰੇ ਗੰਦਗੀ ਨਜ਼ਰ ਆਉਂਦੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਗਲਤੀਆਂ ਨੂੰ ਸਵੀਕਾਰਦੇ ਹਨ ਅਤੇ ਭਵਿੱਖ ਵਿੱਚ ਪੂਰਾ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲਾਂ ਆਮ ਮੱਖਣ ਵਰਤਿਆ ਜਾਂਦਾ ਸੀ, ਪਰ ਹੁਣ ਤੋਂ ਸਿਰਫ ਕੰਪਨੀ ਦਾ ਪ੍ਰਮਾਣਿਤ ਮੱਖਣ ਹੀ ਵਰਤਿਆ ਜਾਵੇਗਾ ਤਾਂ ਜੋ ਗਾਹਕਾਂ ਨੂੰ ਵਧੀਆ ਗੁਣਵੱਤਾ ਮਿਲ ਸਕੇ। ਇਸ ਮੌਕੇ ਫੂਡ ਸੇਫਟੀ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਦੁਕਾਨ ਸਬੰਧੀ ਕੁਝ ਸ਼ਿਕਾਇਤਾਂ ਮਿਲੀਆਂ ਸਨ, ਜਿਸ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਨਾਨ-ਵੈਜ ਖਾਣੇ ਦੀ ਕੁਆਲਟੀ ਦੀ ਜਾਂਚ ਲਈ ਸੈਂਪਲ ਲਏ ਗਏ ਹਨ ਅਤੇ ਉਨ੍ਹਾਂ ਨੂੰ ਲੈਬ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਦੁਕਾਨ ਵਿੱਚ ਸਫਾਈ ਸਬੰਧੀ ਕਈ ਕਮੀਆਂ ਵੀ ਮਿਲੀਆਂ ਹਨ, ਜਿਸ ਲਈ ਦੁਕਾਨਦਾਰ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਸਾਰੇ ਖਾਣ-ਪੀਣ ਵਾਲੇ ਕਾਰੋਬਾਰੀਆਂ ਨੂੰ ਸਫਾਈ ਦੇ ਮਿਆਰਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਫੂਡ ਸੇਫਟੀ ਵਿਭਾਗ ਵੱਲੋਂ ਇਹ ਵੀ ਸਪਸ਼ਟ ਕੀਤਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਚੈਕਿੰਗ ਅਭਿਆਨ ਜਾਰੀ ਰਹਿਣਗੇ, ਤਾਂ ਜੋ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਖਾਣਾ ਮਿਲ ਸਕੇ। ਬਾਈਟ: ਕੁਲਵਿੰਦਰ ਸਿੰਘ (ਦੁਕਾਨਦਾਰ) ਬਾਈਟ: ਸਤਨਾਮ ਸਿੰਘ (ਫੂਡ ਸੇਫਟੀ ਅਧਿਕਾਰੀ)**
 
 
 

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ