Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ

March 19, 2026 05:37 PM
SehajTimes

ਚੰਡੀਗੜ੍ਹ, :ਤੇਜ਼ਾਬ ਹਮਲੇ ਦੇ ਪੀੜਤਾਂ ਲਈ ਵਿੱਤੀ ਸੁਰੱਖਿਆ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੇ ਸਾਲ ਦੌਰਾਨ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਚੱਲ ਰਹੀ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ ਗਿਆ ਹੈ।

 ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਪਿਛਲੇ ਸਾਲ ਦੌਰਾਨ, ਤੇਜ਼ਾਬੀ ਹਮਲੇ ਦੇ ਪੀੜਤਾਂ ਲਈ ਚੱਲ ਰਹੀ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ ਗਿਆ ਹੈ। ਇਹ ਯੋਜਨਾ ਪਹਿਲਾਂ ਸਿਰਫ ਔਰਤਾਂ ਤੱਕ ਹੀ ਸੀਮਤ ਸੀ,ਪਰ ਹੁਣ ਪੁਰਸ਼ ਅਤੇ ਟ੍ਰਾਂਸਜੈਂਡਰ ਪੀੜਤਾਂ ਨੂੰ ਵੀ ਇਸਦਾ ਲਾਭ ਮਿਲੇਗਾ । ਇਸ ਤੋਂ ਇਲਾਵਾ ਇਸ ਯੋਜਨਾ ਤਹਿਤ ਮਾਸਿਕ ਵਿੱਤੀ ਸਹਾਇਤਾ 8,000 ਤੋਂ ਵਧਾ ਕੇ 10,000 ਰੁਪਏ ਕਰ ਦਿੱਤੀ ਗਈ ਹੈ, ਜੋ ਪੀੜਤਾਂ ਦੀ ਰੋਜ਼ੀ-ਰੋਟੀ ਅਤੇ ਮੁੜ ਵਸੇਬੇ ਲਈ ਬਹੁਤ ਮਹੱਤਵਪੂਰਨ ਸਿੱਧ ਹੋਵੇਗੀ ।”

ਹਿੰਸਾ ਪੀੜਤਾਂ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਮੰਤਰੀ ਨੇ  ਕਿਹਾ ਕਿ ਇਹ ਪਹਿਲਕਦਮੀ ਵਿੱਤੀ ਸਹਾਇਤਾ ਤੋਂ ਪਰੇ ਹੈ ਅਤੇ ਮਾਣ ਅਤੇ ਭਰੋਸੇ ਨੂੰ ਬਹਾਲ ਕਰਨ ਲਈ ਸੁਹਿਰਦ ਵਚਨਬੱਧਤਾ ਨੂੰ ਦਰਸਾਉਂਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ,“ਪੰਜਾਬ ਸਰਕਾਰ ਹਰ ਉਸ ਵਿਅਕਤੀ ਦੇ ਨਾਲ ਖੜ੍ਹੀ ਹੈ ਜੋ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਸ਼ਿਕਾਰ ਹੋਇਆ ਹੈ। ਇਹ ਫੈਸਲਾ ਸਿਰਫ਼ ਵਿੱਤੀ ਸਹਾਇਤਾ ਬਾਰੇ ਨਹੀਂ , ਸਗੋਂ ਪੀੜਤਾਂ ਦੇ ਮਾਣ, ਸਵੈ-ਮਾਣ ਅਤੇ ਵਿਸ਼ਵਾਸ ਨੂੰ ਬਹਾਲ ਕਰਨ ਵੱਲ ਵੱਡਾ ਕਦਮ ਹੈ ।"

ਉਨ੍ਹਾਂ ਅੱਗੇ ਕਿਹਾ , “ਪੰਜਾਬ ਸਰਕਾਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਉਦੇਸ਼ ਅਜਿਹਾ ਸਮਾਜ ਬਣਾਉਣਾ ਹੈ,ਜਿੱਥੇ ਹਰ ਪੀੜਤ ਬਰਾਬਰੀ , ਸੁਰੱਖਿਆ ਅਤੇ ਸਨਮਾਨ ਨਾਲ ਰਹਿ ਸਕੇ।”

 ਅਜਿਹੇ ਅਪਰਾਧਾਂ ਦੇ ਮਾਰੂ ਪ੍ਰਭਾਵਾਂ ਬਾਰੇ ਦਸਦਿਆਂ ਮੰਤਰੀ ਨੇ ਕਿਹਾ, "ਤੇਜ਼ਾਬ ਹਮਲੇ ਨਾ ਸਿਰਫ਼ ਸਰੀਰਕ ਜ਼ਖ਼ਮ ਦਿੰਦੇ ਹਨ, ਸਗੋਂ ਡੂੰਘੀਆਂ ਭਾਵਨਾਤਮਕ ਅਤੇ ਮਾਨਸਿਕ ਸੱਟਾਂ ਵੀ ਛੱਡ ਜਾਂਦੇ ਹਨ। ਜਿਨ੍ਹਾਂ ਲੋਕਾਂ ਨੇ ਅਜਿਹੇ ਸਦਮੇ  ਸਹਿਣ ਕੀਤੇ ਹਨ , ਉਨ੍ਹਾਂ ਲਈ ਇਹ ਮਹਿਜ਼ ਵਿੱਤੀ ਮਦਦ ਨਹੀਂ  ਬਲਕਿ ਇੱਕ ਭਰੋਸਾ ਹੈ ਕਿ ਉਹ ਇਕੱਲੇ ਨਹੀਂ,  ਪੰਜਾਬ ਸਰਕਾਰ ਡੱਟ ਕੇ ਉਨ੍ਹਾਂ ਦੇ ਨਾਲ ਖੜ੍ਹੀ ਹੈI ਉਨ੍ਹਾਂ ਦੀ ਹਿੰਮਤ ਨੂੰ ਸਲਾਮ  ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਮਾਣ -ਸਤਿਕਾਰ ਅਤੇ ਆਸਾਂ -ਉਮੀਦਾਂ ਨਾਲ  ਭਰਨ ਲਈ  ਸਰਕਾਰ  ਵਚਨਬੱਧ ਹੈ।"

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ