Thursday, March 19, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦ ਰਹਿਤ ਇਲਾਜ ਕਰਵਾਇਆ

March 19, 2026 05:41 PM
SehajTimes
ਚੰਡੀਗੜ੍ਹ/ਮੋਗਾ  : ਮਿਆਰੀ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਲੋੜਵੰਦ ਨਾਗਰਿਕਾਂ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਇਲਾਜ ਮਿਲ ਸਕੇ। ਇਸੇ ਤਹਿਤ ਮੋਗਾ ਦੀ ਇੱਕ 98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕੈਂਸਰ ਦਾ ਨਕਦੀ ਰਹਿਤ ਇਲਾਜ ਕਰਵਾ ਕੇ ਲਾਭ ਪ੍ਰਾਪਤ ਕੀਤਾ ਹੈ। ਇਸ ਯੋਜਨਾ ਦੇ ਸਭ ਤੋਂ ਬਜ਼ੁਰਗ ਲਾਭਪਾਤਰੀਆਂ ਵਿੱਚੋਂ ਇੱਕ, ਮੁਖਤਿਆਰ ਕੌਰ ਦਾ ਸਿਹਤ ਕਾਰਡ ਰਾਹੀਂ ਕੀਮੋਥੈਰੇਪੀ ਨਾਲ ਸਬੰਧਤ ਵਿਸ਼ੇਸ਼ ਇਲਾਜ ਪੂਰੀ ਤਰ੍ਹਾਂ ਮੁਫ਼ਤ ਕੀਤਾ ਗਿਆ। ਉਮਰ ਦੇ ਇਸ ਪੜਾਅ ’ਤੇ ਜਿੱਥੇ ਲਗਾਤਾਰ ਡਾਕਟਰੀ ਸਹਾਇਤਾ ਦੀ ਬਹੁਤ ਲੋੜ ਹੁੰਦੀ ਹੈ, ਉੱਥੇ ਨਕਦ-ਰਹਿਤ ਇਲਾਜ ਦੀ ਸਹੂਲਤ ਨੇ ਇਹ ਯਕੀਨੀ ਬਣਾਇਆ ਕਿ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਾਨ ਕੋਈ ਵੀ ਮਰੀਜ਼ ਲੋੜੀਂਦੇ ਡਾਕਟਰੀ ਇਲਾਜ ਤੋਂ ਵਾਂਝਾ ਨਾ ਰਹੇ ।

ਇਸ ਇਲਾਜ ਵਿੱਚ ਕੀਮੋਥੈਰੇਪੀ ਪ੍ਰਣਾਲੀ ਦੇ ਹਿੱਸੇ ਵਜੋਂ ਉੱਨਤ ਦਵਾਈਆਂ ਅਤੇ ਸਹਾਇਕ ਥੈਰੇਪੀ ਸ਼ਾਮਲ ਹੈ, ਜਿਸ ਲਈ ਨਿਰੰਤਰ ਨਿਗਰਾਨੀ ਅਤੇ ਸਮੇਂ ਸਿਰ ਡਾਕਟਰੀ ਦਖਲ ਦੀ ਲੋੜ ਹੁੰਦੀ ਹੈ। ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਉਪਰੰਤ ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਜਾਂਦਾ ਹੈ, ਜਿਸ ਨਾਲ ਨਿਰੰਤਰ ਦੇਖਭਾਲ ਯਕੀਨੀ ਬਣਾਈ ਜਾ ਰਹੀ ਹੈ।

ਬਜ਼ੁਰਗ ਮੈਂਬਰਾਂ ਦੀ ਦੇਖਭਾਲ ਕਰਨ ਵਾਲੇ ਪਰਿਵਾਰਾਂ ਲਈ, ਵਾਰ-ਵਾਰ ਹਸਪਤਾਲ ਜਾਣ ਅਤੇ ਵਿਸ਼ੇਸ਼ ਇਲਾਜ ਦਾ ਖਰਚਾ ਅਕਸਰ ਚਿੰਤਾ ਦਾ ਵਿਸ਼ਾ ਬਣ ਜਾਂਦਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਵਿੱਤੀ ਤਣਾਅ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਪ੍ਰਦਾਨ ਕਰਕੇ ਇਸ ਪਾੜੇ ਨੂੰ ਪੂਰਿਆ ਜਾ ਰਿਹਾ ਹੈ, ਜਿਸ ਨਾਲ ਪਰਿਵਾਰ ਪੂਰੀ ਤਰ੍ਹਾਂ ਮਰੀਜ਼ ਦੀ ਸਿਹਤਯਾਬੀ ਅਤੇ ਭਲਾਈ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ।

ਇਸ ਯੋਜਨਾ ਦੇ ਚੰਗੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨੀ ਬਣਾ ਰਹੀ ਹੈ ਕਿ ਪੰਜਾਬ ਭਰ ਦੇ ਬਜ਼ੁਰਗ ਮਰੀਜ਼ਾਂ ਦਾ ਸਨਮਾਨ ਉਨ੍ਹਾਂ ਨੂੰ ਬਰਕਰਾਰ ਰੱਖਦੇ ਹੋਏ ਬਿਨਾਂ ਕਿਸੇ ਵਿੱਤੀ ਮੁਸ਼ਕਲ ਦੇ ਸਮੇਂ ਸਿਰ ਅਤੇ ਲੋੜੀਂਦੀ ਡਾਕਟਰੀ ਸਹਾਇਤਾ ਮਿਲੇ। ਜ਼ਿੰਦਗੀ ਦੇ ਇਸ ਪੜਾਅ ’ਤੇ ਇਲਾਜ ਤੱਕ ਪਹੁੰਚ ਬਹੁਤ ਅਹਿਮ ਹੈ ਅਤੇ ਇਹ ਯੋਜਨਾ ਪਰਿਵਾਰਾਂ ਨੂੰ ਪੂਰੇ ਭਰੋਸੇ ਨਾਲ ਉਹ ਦੇਖਭਾਲ ਪ੍ਰਦਾਨ ਕਰਨ ਦੇ ਯੋਗ ਬਣਾ ਰਹੀ ਹੈ।”

ਮੁੱਖ ਮੰਤਰੀ ਸਿਹਤ ਯੋਜਨਾ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕਰਦੀ ਹੈ, ਜਿਸ ਨਾਲ ਲਾਭਪਾਤਰੀ ਪੰਜਾਬ ਦੇ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾ ਸਕਦੇ ਹਨ।

ਹੁਣ ਤੱਕ 9 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਲਾਭਪਾਤਰੀ 900 ਤੋਂ ਵੱਧ ਸੂਚੀਬੱਧ ਹਸਪਤਾਲਾਂ ਵਿੱਚ 2300 ਤੋਂ ਵੱਧ ਮੈਡੀਕਲ ਪੈਕੇਜਾਂ ਰਾਹੀਂ ਇਲਾਜ ਕਰਵਾ ਰਹੇ ਹਨ। ਪੰਜਾਬ ਸਰਕਾਰ ਵਲੋਂ ਨਿਵਾਸੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇਸ ਯੋਜਨਾ ਤਹਿਤ ਨਕਦੀ ਰਹਿਤ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਮਨੋਨੀਤ ਕੇਂਦਰਾਂ ’ਤੇ ਆਪਣੇ ਸਿਹਤ ਕਾਰਡ ਜ਼ਰੂਰ ਬਣਵਾਉਣ।
 
 
 
 

Have something to say? Post your comment

 

More in Chandigarh

ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 248 ਕਾਬੂ

ਚੰਡੀਗੜ੍ਹ ਦੇ ਪੱਤਰਕਾਰਾਂ ਨੂੰ ਵੀ 10 ਲੱਖ ਬੀਮਾਂ ਸਕੀਮ ਦਾ ਲਾਭ ਲੈਣ ਲਈ ਪ੍ਰੈਸ ਕਲੱਬ ਆਫ ਪੰਜਾਬ ਦਾ ਵਫਦ ਸਿਹਤ ਮੰਤਰੀ ਨੂੰ ਮਿਲਿਆ

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ

ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਵਾਸੀਆਂ ਨੂੰ ਚੇਤ ਦੇ ਨਰਾਤਿਆਂ ਦੀਆਂ ਦਿੱਤੀਆਂ ਮੁਬਾਰਕਾਂ

ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ