Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

March 19, 2026 05:44 PM
SehajTimes

ਚੰਡੀਗੜ੍ਹ,: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਫਰਵਰੀ ਮਹੀਨੇ ਵਿੱਚ 14 ਵੱਖ-ਵੱਖ ਟਰੈਪ ਕੇਸਾਂ ਤਹਿਤ 17 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 26 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ  ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇੰਕੁਆਈਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 35 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ,ਜਿਨ੍ਹਾਂ ਵਿੱਚ 11 ਸਰਕਾਰੀ ਮੁਲਾਜ਼ਮ ਸ਼ਾਮਲ ਹਨ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਰਿਸ਼ਵਤਖੋਰੀ ਦੇ 4 ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਚਾਰ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਸਾਢੇ ਤਿੰਨ ਸਾਲ ਤੋਂ ਚਾਰ ਸਾਲ ਦੀ ਕੈਦ ਅਤੇ 10000 ਰੁਪਏ ਤੋਂ ਲੈ ਕੇ 50000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

 
 

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ