Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਚੰਡੀਗੜ੍ਹ ਦੇ ਪੱਤਰਕਾਰਾਂ ਨੂੰ ਵੀ 10 ਲੱਖ ਬੀਮਾਂ ਸਕੀਮ ਦਾ ਲਾਭ ਲੈਣ ਲਈ ਪ੍ਰੈਸ ਕਲੱਬ ਆਫ ਪੰਜਾਬ ਦਾ ਵਫਦ ਸਿਹਤ ਮੰਤਰੀ ਨੂੰ ਮਿਲਿਆ

March 19, 2026 05:50 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 10 ਲੱਖ ਸਿਹਤ ਬੀਮਾ ਯੋਜਨਾ ਵਿੱਚ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਸ਼ਾਮਲ ਕਰ ਲਿਆ ਗਿਆ ਹੈ ਪਰ ਚੰਡੀਗੜ੍ਹ ਵਿਖੇ ਰਹਿ ਕੇ ਪੰਜਾਬਯ ਸਰਕਾਰ ਨੂੰ ਕਵਰ ਕਰਨ ਵਾਲੇ ਪੱਤਰਕਾਰਾਂ ਨੂੰ ਇਸ ਸਕੀਮ ਵਿੱਚੋਂ ਬਾਹਰ ਰੱਖਿਆ ਗਿਆ ਹੈ। ਚੰਡੀਗੜ੍ਹ ਵਿਖੇ ਪੰਜਾਬ ਬਿਊਰੋ ਦੇ ਪੱਤਰਕਾਰਾਂ ਕੋਲ ਚੰਡੀਗੜ੍ਹ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਹੈ, ਜਦੋਂ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਵਿੱਚ ਲਾਭ ਲੈਣ ਲਈ ਪੰਜਾਬ ਦਾ ਹੀ ਵੋਟਰ ਕਾਰਡ ਅਤੇ ਆਧਾਰ ਕਾਰਡ ਹੋਣਾ ਚਾਹੀਦਾ ਹੈ। ਪੱਤਰਕਾਰਾਂ ਦੀ ਇਸੇ ਅਹਿਮ ਮੰਗ ਨੂੰ ਲੈ ਕੇ ਵੀਰਵਾਰ ਪ੍ਰੈਸ ਕਲੱਬ ਆਫ਼ ਪੰਜਾਬ ਦੇ ਅਹੁਦੇਦਾਰਾਂ ਵਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪ੍ਰਿੰਸੀਪਲ ਸਕੱਤਰ ਸਿਹਤ ਕੁਮਾਰ ਰਾਹੁਲ ਨਾਲ ਮੁਲਾਕਾਤ ਕਰਦੇ ਹੋਏ ਮੰਗ ਪੱਤਰ ਸੌਂਪਿਆ ਗਿਆ ਹੈ।
ਪ੍ਰੈਸ ਕਲੱਬ ਆਫ਼ ਪੰਜਾਬ ਦੇ ਪ੍ਰਧਾਨ ਅਸ਼ਵਨੀ ਚਾਵਲਾ, ਜਰਨਲ ਸਕੱਤਰ ਅਮਿਤ ਪਾਂਡੇ ਅਤੇ ਖ਼ਜ਼ਾਨਚੀ ਪਰਮਿੰਦਰ ਸਿੰਘ ਜੱਟਪੁਰੀ ਵਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਦੱਸਿਆ ਗਿਆ ਕਿ ਪਹਿਲਾਂ ਆਯੂਸ਼ਮਾਨ ਭਾਰਤ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ ਪੱਤਰਕਾਰਾਂ ਨੂੰ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਮਿਲਦਾ ਰਿਹਾ ਹੈ ਪਰ ਹੁਣ ਨਵੀਂ 10 ਲੱਖ ਰੁਪਏ ਸਿਹਤ ਬੀਮਾ ਸਕੀਮ ਵਿੱਚ ਸਿਰਫ਼ ਉਹ ਹੀ ਸ਼ਾਮਲ ਹਨ, ਜਿਨ੍ਹਾਂ ਕੋਲ ਪੰਜਾਬ ਦਾ ਆਧਾਰ ਜਾਂ ਫਿਰ ਵੋਟਰ ਕਾਰਡ ਹੈ। ਜਿਸ ਕਾਰਨ ਚੰਡੀਗੜ੍ਹ ਸਥਿਤ ਪੰਜਾਬ ਬਿਊਰੋ ਦੇ ਪੱਤਰਕਾਰ ਇਸ ਸਕੀਮ ਦੇ ਲਾਭ ਤੋਂ ਬਾਹਰ ਹੋ ਰਹੇ ਹਨ, ਕਿਉਂਕਿ ਉਨ੍ਹਾਂ ਕੋਲ ਚੰਡੀਗੜ੍ਹ ਦਾ ਹੀ ਵੋਟਰ ਅਤੇ ਆਧਾਰ ਕਾਰਡ ਹੈ। ਪ੍ਰੈਸ ਕਲੱਬ ਆਫ਼ ਪੰਜਾਬ ਵਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਵਿੱਚ ਜਰੂਰੀ ਨੋਟੀਫਿਕੇਸ਼ਨ ਕਰਦੇ ਹੋਏ ਪੰਜਾਬ ਨੂੰ ਕਵਰ ਕਰਨ ਵਾਲੇ ਚੰਡੀਗੜ੍ਹ ਦੇ ਪੱਤਰਕਾਰਾਂ ਨੂੰ ਤੁਰੰਤ ਸ਼ਾਮਲ ਕੀਤਾ ਜਾਵੇ।

ਰਾਜਧਾਨੀ ਦੇ ਪੱਤਰਕਾਰਾਂ ਲਈ ਜਾਰੀ ਕਰਾਂਗੇ ਨੋਟੀਫਿਕੇਸ਼ਨ : ਡਾ. ਬਲਬੀਰ ਸਿੰਘ 
 
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਭਰੋਸਾ ਦਿੰਦੇ ਹੋਏ ਕਿਹਾ ਕਿ ਰਾਜਧਾਨੀ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨੂੰ ਕਵਰ ਕਰਨ ਵਾਲੇ ਪੱਤਰਕਾਰਾਂ ਨੂੰ 10 ਲੱਖ ਸਿਹਤ ਬੀਮਾ ਸਕੀਮ ਵਿੱਚ ਸ਼ਾਮਲ ਕਰਨ ਲਈ ਜਲਦ ਹੀ ਨੋਟੀਫਿਕੇਸ਼ਨ ਕਰ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਨਿਯਮਾਂ ਤਹਿਤ ਸਿਰਫ਼ ਪੰਜਾਬ ਦੇ ਵਸਨੀਕ ਹੀ ਇਸ ਸਿਹਤ ਬੀਮਾ ਸਕੀਮ ਵਿੱਚ ਭਾਗ ਲੈ ਸਕਦੇ ਹਨ ਪਰ ਪੱਤਰਕਾਰਾਂ ਲਈ ਉਹ ਆਪਣੇ ਨਿਯਮਾਂ ਵਿੱਚ ਸੋਧ ਲਿਆਉਣ ਲਈ ਵੀ ਤਿਆਰ ਹਨ ਅਤੇ ਜਲਦ ਹੀ ਇੱਕ ਨੋਟੀਫਿਕੇਸ਼ਨ ਰਾਹੀਂ ਇਹ ਸੋਧ ਕਰਵਾ ਦਿੱਤੀ ਜਾਏਗੀ ਕਿ ਚੰਡੀਗੜ੍ਹ ਸਥਿਤ ਪੱਤਰਕਾਰਾਂ ਕੋਲ ਭਾਵੇਂ ਪੰਜਾਬ ਦਾ ਆਧਾਰ ਜਾਂ ਵੋਟਰ ਕਾਰਡ ਨਾ ਹੋਵੇ ਪਰ ਉਨ੍ਹਾਂ ਨੂੰ ਇਹ ਸਿਹਤ ਬੀਮਾ ਸਕੀਮ ਦਾ ਲਾਭ ਮਿਲੇਗਾ।
 
 

Have something to say? Post your comment

 

More in Chandigarh

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ