Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

March 19, 2026 06:12 PM
SehajTimes

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਸੱਤ ਆਧੁਨਿਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।  


ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਬੁਰਜ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (27), ਬਟਾਲਾ ਦੇ ਸੁੰਦਰ ਨਗਰ ਦੇ ਮਨੀਸ਼ ਕੁਮਾਰ ਉਰਫ਼ ਜੈਰੀ (24), ਅੰਮ੍ਰਿਤਸਰ ਦੇ ਪਿੰਡ ਚੂਚਕਵਾਲ ਦੇ ਸਰੂਪ ਸਿੰਘ ਉਰਫ਼ ਰੂਪ (27), ਅੰਮ੍ਰਿਤਸਰ ਦੇ ਪਿੰਡ ਫਤਿਹਪੁਰ ਰਾਜਪੂਤਾ ਦੇ ਚਮਕੌਰ ਸਿੰਘ (20) ਅਤੇ ਤਰਨਤਾਰਨ ਦੇ ਭਿਖੀਵਿੰਡ ਦੇ ਵੰਸ਼ ਸ਼ਰਮਾ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਪੰਜ 9 ਐਮ.ਐਮ. ਗਲੌਕ ਪਿਸਤੌਲ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਪੁਰਤਗਾਲ ਅਧਾਰਤ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਉਨ੍ਹਾਂ ਦੀ ਸਹਾਇਤਾ ਕਰਦਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਹਥਿਆਰਾਂ ਦੀ ਇਨ੍ਹਾਂ ਖੇਪਾਂ ਨੂੰ ਪ੍ਰਾਪਤ ਕਰਕੇ ਅੱਗੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਨੂੰ ਖਾਤਮੇ ਲਈ  ਅਗਲੇਰੇ -ਪਿਛਲੇਰੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫ਼ੀਆ ਇਤਲਾਹ  ’ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਇੱਕ ਨਾਬਾਲਗ ਸਣੇ ਗੁਰਪ੍ਰੀਤ ਉਰਫ਼ ਗੋਪੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ 9 ਐਮ.ਐਮ. ਗਲੌਕ ਪਿਸਤੌਲ ਬਰਾਮਦ ਕੀਤੇ ।

ਹੋਰ ਪੁੱਛਗਿੱਛ ਤੋਂ ਬਾਅਦ ਹੋਏ ਖੁਲਾਸੇ  ’ਤੇ  ਉਨ੍ਹਾਂ ਦੇ ਸਾਥੀਆਂ ਮਨੀਸ਼ ਉਰਫ਼ ਜੈਰੀ, ਸਰੂਪ ਉਰਫ਼ ਰੂਪ ਅਤੇ ਚਮਕੌਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹੋਰ 9 ਐਮ.ਐਮ. ਗਲੌਕ ਪਿਸਤੌਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਦੋਸ਼ੀ ਚਮਕੌਰ ਸਿੰਘ ਵੱਲੋਂ ਦਿੱਤੀ ਜਾਣਕਾਰੀ ’ਤੇ, ਵੰਸ਼ ਸ਼ਰਮਾ ਨੂੰ ਵੀ ਦੋ .30 ਬੋਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ।

ਸੀ.ਪੀ. ਨੇ ਕਿਹਾ ਕਿ ਦੋਸ਼ੀ ਮਨੀਸ਼ ਉਰਫ਼ ਜੈਰੀ ਪਿਛਲੇ ਸਾਲ ਬਟਾਲਾ ਵਿਖੇ ਪੁਲਿਸ ਅਧਿਕਾਰੀਆਂ ’ਤੇ ਹੋਈ ਗੋਲੀਬਾਰੀ ਦੀ ਵਾਰਦਾਤ ਵਿੱਚ ਸ਼ਾਮਲ ਸੀ ਅਤੇ ਫਰਾਰ ਚੱਲ ਰਿਹਾ ਸੀ। ਇਸੇ ਤਰ੍ਹਾਂ ਦੋਸ਼ੀ ਸਰੂਪ ਉਰਫ਼ ਰੂਪ ਦਾ ਵੀ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਤੇ ਚੋਰੀ ਦੇ ਕਈ ਮਾਮਲੇ ਦਰਜ ਹਨ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25(6), 25(7)(1) ਅਤੇ 25(8) ਤਹਿਤ ਐਫਆਈਆਰ ਨੰਬਰ 42 ਮਿਤੀ 11-03-2026 ਨੂੰ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਸ਼੍ਰੋਮਣੀ ਕਮੇਟੀ ਨੇ ਮਾਤਾ ਸੁੰਦਰੀ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਵਿੱਚ ਨਵੀਂ ਲਿਫਟ ਦਾ ਉਦਘਾਟਨ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਨੇ ਕੀਤਾ

ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਾਂ ਵਿੱਚ ਵੱਡੀ ਤਬਦੀਲੀ: ਮੈਨੇਜਰਾਂ ਅਤੇ ਐਡੀਸ਼ਨਲ ਮੈਨੇਜਰਾਂ ਵਿੱਚ ਕੰਮਾਂ ਦੀ ਨਵੀਂ ਵੰਡ ਜਾਰੀ

ਰਾਜਸਾਂਸੀ ਹਲਕੇ ਦੇ ਪਿੰਡ ਕਮੀਰਪੁਰਾ ਤੋਂ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ

18 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚਾਰ ਦਿਨ ਬਾਅਦ ਵੀ ਦੋਸ਼ੀ ਗ੍ਰਿਫ਼ਤਾਰ ਨਹੀਂ

ਨੌਜਵਾਨਾਂ ਲਈ ਰੋਜ਼ਗਾਰ ਦਾ ਸੁਨਹਿਰੀ ਮੌਕਾ 6 ਮਈ ਨੂੰ ਲਗੇਗਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ

ਸ: ਮਨਵੀਰ ਸਿੰਘ ਢਿੱਲੋਂ ਨੇ ਉਪ ਮੰਡਲ ਲੋਪੋਕੇ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸ. ਤੇਜਾ ਸਿੰਘ ਸਮੁੰਦਰੀ ‘ਤੇ ਪੁਸਤਕ ਰਿਲੀਜ਼ ਸਮਾਰੋਹ ਅਤੇ ਸੈਮੀਨਾਰ ਆਯੋਜਿਤ

ਲੋਕ ਨਿਰਮਾਣ ਮੰਤਰੀ ਨੇ ਜੰਡਿਆਲਾ ਗੁਰੂ ਦੇ ਪਿੰਡ ਸੈਦਪੁਰ ਵਿੱਚ 33.92 ਲੱਖ ਰੁਪਏ ਨਾਲ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ