Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 248 ਕਾਬੂ

March 19, 2026 07:05 PM
SehajTimes

ਚੰਡੀਗੜ੍ਹ, : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ, ਪੰਜਾਬ ਪੁਲਿਸ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ ਦੇ 383ਵੇਂ ਦਿਨ, ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ - 'ਤੇ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ। ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ। ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊਜ਼) ਦੇ ਸੀਨੀਅਰ ਅਧਿਕਾਰੀਆਂ ਨੂੰ ਇਸ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਸੀ।

ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 426 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਦੌਰਾਨ 200 ਐਫਆਈਆਰਜ਼ ਦਰਜ ਕਰਕੇ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 710 ਗ੍ਰਾਮ ਹੈਰੋਇਨ, 20 ਕਿਲੋ ਭੁੱਕੀ, 2655 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 14,150 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਸ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 38,119 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ 54,190 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2384 ਕਿਲੋਗ੍ਰਾਮ ਹੈਰੋਇਨ, 715 ਕਿਲੋਗ੍ਰਾਮ ਅਫੀਮ, 303 ਕੁਇੰਟਲ ਭੁੱਕੀ, 834 ਕਿਲੋਗ੍ਰਾਮ ਗਾਂਜਾ, 51.35 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 36 ਕਿਲੋਗ੍ਰਾਮ ਆਈਸੀਈ ਅਤੇ 17 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 1.21 ਲੱਖ ਵਿਅਕਤੀਆਂ ਨੂੰ ਨਸ਼ਾ ਛੁਡਾਊ ਜਾਂ ਓਟ ਕੇਂਦਰਾਂ ਵਿੱਚ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਇਸ ਦੌਰਾਨ, 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 58ਵੇਂ ਦਿਨ, ਪੁਲਿਸ ਟੀਮਾਂ ਨੇ 207 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 15,458 ਹੋ ਗਈਆਂ। ਇਸ ਤੋਂ ਇਲਾਵਾ, 80 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 101 ਵਿਅਕਤੀਆਂ ਨੂੰ ਤਸਦੀਕ ਉਪਰੰਤ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ