Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

March 19, 2026 07:15 PM
SehajTimes

ਚੰਡੀਗੜ੍ਹ  : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਵੇਅਰਹਾਊਸ ਜੈਤੋ ਮੰਡੀ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਘਣੀਆ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆੜ੍ਹਤੀਏ ਵਜੋਂ ਕੰਮ ਕਰਦਾ ਹੈ ਅਤੇ ਦੋਸ਼ੀ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਆੜਤੀਆਂ ਤੋਂ ਫਸਲ ਦੀ ਖਰੀਦ ਕਰਦਾ ਹੈ। ਦੋਸ਼ੀ ਵੇਅਰਹਾਊਸ ਇੰਸਪੈਕਟਰ ਨੇ ਸ਼ਿਕਾਇਤਕਰਤਾ ਤੋਂ 18500 ਰੁਪਏ ਰਿਸ਼ਵਤ ਮੰਗੀ ਅਤੇ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਉਸਨੂੰ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸਦੀ ਆਉਣ ਵਾਲੀ ਕਣਕ ਦੀ ਫਸਲ ਮੰਡੀ ਤੋਂ ਨਹੀਂ ਚੁੱਕਣ ਦੇਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਇੰਸਪੈਕਟਰ ਅਕਸਰ ਰਿਸ਼ਵਤ ਲੈਣ ਲਈ ਕਿਸਾਨਾਂ ਤੋਂ ਖਰੀਦੀਆਂ ਗਈਆਂ ਫਸਲਾਂ ਵਿੱਚ ਜਾਣਬੁੱਝ ਕੇ ਨੁਕਸ ਕੱਡਦਾ ਰਹਿੰਦਾ ਹੈ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ, ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
 

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ