Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

March 19, 2026 08:47 PM
Rozana Sehaj times

ਚੰਡੀਗੜ੍ਹ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸਪੈਸ਼ਲ ਟਾਸਕ ਫੋਰਸ, ਹਰਿਆਣਾ (ਕਰਨਾਲ ਯੂਨਿਟ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੱਜ ਕੈਥਲ ਵਿੱਚ ਸੰਖੇਪ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਪੀਯੂਸ਼ ਪਹਿਲਵਾਨ ਵਾਸੀ ਫਿਰੋਜ਼ਪੁਰ ਅਤੇ ਪ੍ਰੀਤਮ ਸ਼ਾਹ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ .30 ਬੋਰ ਦਾ ਪੀਐਕਸ-5 ਪਿਸਤੌਲ, .30 ਕੈਲੀਬਰ ਦਾ ਚੀਨੀ ਪਿਸਤੌਲ ਅਤੇ .32 ਕੈਲੀਬਰ ਦੇ ਪਿਸਤੌਲ ਸਮੇਤ ਗੋਲੀ-ਸਿੱਕਾ ਸ਼ਾਮਲ ਹੈ।

ਜਾਣਕਾਰੀ ਅਨੁਸਾਰ, ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 9 ਵਿਖੇ ਪੀੜਤ ਚਰਨਪ੍ਰੀਤ ਸਿੰਘ ਉਰਫ਼ ਚੀਨੀ ਦਾ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬੰਬੀਹਾ ਗੈਂਗ ਦੇ ਭਗੌੜੇ ਗੈਂਗਸਟਰ ਲੱਕੀ ਪਟਿਆਲ ਦੇ ਮੁੱਖ ਸਹਿਯੋਗੀ ਹਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਰਾਜਨ ਉਰਫ਼ ਪੀਯੂਸ਼ ਪਹਿਲਵਾਨ ਜੀਵਨਜੋਤ ਸਿੰਘ ਉਰਫ਼ ਜੁਗਨੂੰ ਦੇ ਡਰਾਈਵਰ ਯਾਦਵਿੰਦਰ ਸਿੰਘ ਦੇ ਹਾਈ-ਪ੍ਰੋਫਾਈਲ ਕਤਲ ਵਿੱਚ ਵੀ ਲੋੜੀਂਦਾ ਹੈ।

ਡੀਜੀਪੀ ਨੇ ਦੱਸਿਆ ਕਿ ਏਜੀਟੀਐਫ ਪੰਜਾਬ ਨੇ ਪੂਰੇ ਮਾਡਿਊਲ ਦਾ ਪਰਦਾਫਾਸ਼ ਕਰ ਦਿੱਤਾ ਹੈ ਅਤੇ 30 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਏਜੀਟੀਐਫ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਘਟਨਾ ਤੋਂ ਬਾਅਦ, ਏਜੀਟੀਐਫ ਨੇ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੀਆਈਜੀ ਏਜੀਟੀਐਫ ਗੁਰਮੀਤ ਸਿੰਘ ਚੌਹਾਨ ਦੀ ਨਿਗਰਾਨੀ ਹੇਠ ਤੁਰੰਤ ਇੱਕ ਵਿਸ਼ੇਸ਼ ਆਪ੍ਰੇਸ਼ਨ "ਓਪੀਐਸ ਸਾਈਲੈਂਟ ਟ੍ਰਿਗਰ" ਸ਼ੁਰੂ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ, ਮੁਲਜ਼ਮਾਂ ਨੇ ਐਸਪੀ ਏਜੀਟੀਐਫ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਪੁਲਿਸ ਟੀਮਾਂ 'ਤੇ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਜਵਾਬੀ ਕਾਰਵਾਈ ਦੌਰਾਨ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ।

ਏਡੀਜੀਪੀ ਨੇ ਦੱਸਿਆ ਕਿ ਸ਼ੁਰੂਆਤੀ ਪੁੱਛਗਿੱਛ ਤੋਂ ਇਹ ਵੀ ਪਤਾ ਲੱਗਾ ਹੈ ਕਿ ਦੋਸ਼ੀ ਪੀਯੂਸ਼ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਕਤਲ ਨੂੰ ਅੰਜਾਮ ਦੇਣ ਲਈ ਮਲੇਸ਼ੀਆ ਤੋਂ ਨੇਪਾਲ ਰਾਹੀਂ ਆਇਆ ਸੀ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ