Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

March 19, 2026 08:56 PM
SehajTimes

ਚੰਡੀਗੜ੍ਹ,  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੀ ਨੁਹਾਰ ਬਦਲਣ ਲਈ ਵੱਡਾ ਯਤਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਪੂਰਥਲਾ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਦਾ ਐਲਾਨ ਕੀਤਾ। ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਤੋਂ ਬਾਅਦ ਇਸ ਮਹੀਨੇ ਐਲਾਨ ਕੀਤਾ ਜਾਣ ਵਾਲਾ ਇਹ ਦੂਜਾ ਅਜਿਹਾ ਸੰਸਥਾਨ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਦੇ ਰੂਪ ਵਿੱਚ ਇਹ ਨਵੀਂ ਸਹੂਲਤ ਕਪੂਰਥਲਾ ਦੇ ਮੌਜੂਦਾ ਜ਼ਿਲ੍ਹਾ ਹਸਪਤਾਲ ਕੰਪਲੈਕਸ ਵਿੱਚ ਬਣਾਈ ਜਾਵੇਗੀ।

ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਟੈਂਡਰਿੰਗ ਪ੍ਰਕਿਰਿਆ ਸਮੇਤ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਹੋ ਗਈਆਂ ਹਨ ਅਤੇ ਕਾਰਜਕਾਰੀ ਏਜੰਸੀਆਂ ਨੂੰ ਕੰਮ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਸਾਰੀ 25 ਮਾਰਚ, 2026 ਨੂੰ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਮਾਰਚ 2028 ਤੱਕ 24 ਮਹੀਨਿਆਂ ਦੇ ਅੰਦਰ-ਅੰਦਰ ਪੂਰੀ ਕਰਨ ਦਾ ਟੀਚਾ ਹੈ।”

ਉਨ੍ਹਾਂ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ, “275 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਸਥਾਪਿਤ ਕੀਤੇ ਜਾਣ ਵਾਲੇ ਇਸ ਪ੍ਰਾਜੈਕਟ ਵਿੱਚ 300 ਬਿਸਤਰਿਆਂ ਵਾਲਾ ਹਸਪਤਾਲ ਅਤੇ ਇੱਕ ਮੈਡੀਕਲ ਕਾਲਜ ਹੋਵੇਗਾ,ਜਿਸ ਵਿੱਚ ਸਾਲਾਨਾ ਐਮ.ਬੀ.ਬੀ.ਐਸ. ਲਈ 100 ਸੀਟਾਂ ਹੋਣਗੀਆਂ, ਜਿਸ ਨਾਲ ਨਾ ਕੇਵਲ ਸੂਬੇ ਦੀ ਮੈਡੀਕਲ ਸਿੱਖਿਆ ਸਮਰੱਥਾ ਵਿੱਚ ਵਾਧਾ ਹੋਵੇਗਾ ਸਗੋਂ ਪੰਜਾਬ ਦੇ ਵਿਦਿਆਰਥੀਆਂ ਨੂੰ ਡਾਕਟਰੀ ਦੀ ਮਹਿੰਗੀ ਪੜ੍ਹਾਈ ਲਈ ਵਿਦੇਸ਼ਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।”

ਇਸ ਪੇਸ਼ਕਦਮੀ ਦੇ ਸਾਕਾਰਤਮਕ ਪ੍ਰਭਾਵਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ, “ਇੱਕ ਵਾਰ ਚਾਲੂ ਹੋਣ ਤੋਂ ਬਾਅਦ, ਸੰਸਥਾ ਨਾ ਸਿਰਫ਼ 100 ਐਮ.ਬੀ.ਬੀ.ਐਸ. ਸੀਟਾਂ ਵਿੱਚ ਵਾਧਾ ਕਰੇਗੀ , ਸਗੋਂ ਖੇਤਰ ਦੇ ਲੋਕਾਂ ਨੂੰ ਅਤਿ-ਆਧੁਨਿਕ ਸੈਕੰਡਰੀ ਅਤੇ ਟਰਸ਼ਰੀ ਸਿਹਤ ਸੇਵਾਵਾਂ ਵੀ ਪ੍ਰਦਾਨ ਕਰੇਗੀ। ਇਹ ਸੰਸਥਾ ਰੁਜ਼ਗਾਰ ਦਾ ਇੱਕ ਵੱਡਾ ਸਰੋਤ ਹੋਵੇਗੀ, ਜਿਸ ਨਾਲ 1000 ਤੋਂ ਵੱਧ ਲੋਕਾਂ ਨੂੰ ਸਿੱਧੇ ਤੌਰ ’ਤੇ ਲਾਭ ਹੋਵੇਗਾ ਅਤੇ ਬਹੁਤਾਂ ਨੂੰ ਅਸਿੱਧੇ ਤੌਰ ’ਤੇ ਰੁਜ਼ਗਾਰ ਮਿਲੇਗਾ।”

ਸਿਹਤ ਸੰਭਾਲ ਦੇ ਖੇਤਰ ਵਿੱਚ ਹੋਰ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਕਿਹਾ,“ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ, ਸੁਲਤਾਨਪੁਰ ਲੋਧੀ ਦੇ ਸਰਕਾਰੀ ਹਸਪਤਾਲ ਨੂੰ ਸ਼ਹਿਰੀ ਕੇਂਦਰ ਵਜੋਂ ਅਪਗ੍ਰੇਡ ਕੀਤਾ ਜਾਵੇਗਾ ਅਤੇ ਬੇਗੋਵਾਲ ਦੇ ਸਰਕਾਰੀ ਹਸਪਤਾਲ ਨੂੰ ਪੇਂਡੂ ਕੇਂਦਰ ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਦੋਵੇਂ ਕਪੂਰਥਲਾ ਦੇ ਨਵੇਂ ਮੈਡੀਕਲ ਕਾਲਜ ਨਾਲ ਜੁੜਕੇ ਕੰਮ ਕਰਨਗੇ।”

5 ਲੱਖ ਵਰਗ ਫੁੱਟ ਤੋਂ ਵੱਧ ਦੇ ਖੇਤਰ ਵਿੱਚ ਸਥਾਪਿਤ ਕੀਤੇ ਜਾਣ ਵਾਲੇ ਇਸ ਪ੍ਰਾਜੈਕਟ ਵਿੱਚ ਛੇ ਵੱਡੇ ਆਪ੍ਰੇਸ਼ਨ ਥੀਏਟਰ, 500 ਦੀ ਸਮਰੱਥਾ ਵਾਲਾ ਆਡੀਟੋਰੀਅਮ, ਐਮਆਰਆਈ ਅਤੇ ਸੀਟੀ ਸਕੈਨ ਵਰਗੀਆਂ ਉੱਨਤ ਡਾਇਗਨੌਸਟਿਕ ਸਹੂਲਤਾਂ, ਇੱਕ ਕੇਂਦਰੀ ਲੈਬਾਰਿਟਰੀ, ਇੱਕ ਬਲੱਡ ਬੈਂਕ ਅਤੇ ਹੁਨਰ ਲੈਬਾਂ ਅਤੇ ਅਜਾਇਬ ਘਰਾਂ ਨਾਲ ਲੈਸ ਆਧੁਨਿਕ ਸਿੱਖਿਆ ਵਿਭਾਗ ਸ਼ਾਮਲ ਹੋਣਗੇ।

ਸਿਹਤ ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਅਤੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਪ੍ਰਬੰਧ ਨਿਰਦੇਸ਼ਕ ਅਮਿਤ ਤਲਵਾੜ ਵੀ ਮੌਜੂਦ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ