Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ

March 20, 2026 06:11 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਢੁਕਵੇਂ ਅਤੇ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ, ਜੋ ਉਹਨਾਂ ਦੀ ਜ਼ਿੰਦਗੀ ਵਿੱਚ ਅਸਲ ਬਦਲਾਅ ਲਿਆ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2022-23 ਤੋਂ 2025-26 ਤੱਕ ਔਰਤਾਂ ਦੇ ਮੁਫ਼ਤ ਬਸ ਸਫਰ ਲਈ ਲਗਭਗ 2042 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਵਿੱਚ 2022-23 ਦੌਰਾਨ 495 ਕਰੋੜ, 2023-24 ਵਿੱਚ 497.50 ਕਰੋੜ, 2024-25 ਵਿੱਚ 450 ਕਰੋੜ ਅਤੇ 2025-26 ਵਿੱਚ 600 ਕਰੋੜ ਰੁਪਏ ਸ਼ਾਮਲ ਹਨ। ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਤਹਿਤ ਹਰ ਮਹੀਨੇ ਲਗਭਗ 1 ਕਰੋੜ 20 ਲੱਖ ਮੁਫ਼ਤ ਬਸ ਸਫਰ ਦਾ ਲਾਭ ਪੰਜਾਬ ਭਰ ਦੀਆਂ ਮਹਿਲਾਵਾਂ ਵੱਲੋਂ ਲਿਆ ਜਾ ਰਿਹਾ ਹੈ, ਜੋ ਇਸ ਯੋਜਨਾ ਦੀ ਲੋਕਪ੍ਰਿਯਤਾ ਅਤੇ ਪ੍ਰਭਾਵਸ਼ੀਲਤਾ ਨੂੰ ਸਪਸ਼ਟ ਤੌਰ ‘ਤੇ ਦਰਸਾਉਂਦਾ ਹੈ।

ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਇਹ ਸਹੂਲਤ ਸਿਰਫ਼ ਮੁਫ਼ਤ ਸਫਰ ਨਹੀਂ, ਸਗੋਂ ਮਹਿਲਾਵਾਂ ਦੀ ਜ਼ਿੰਦਗੀ ਵਿੱਚ ਆਜ਼ਾਦੀ ਅਤੇ ਵਿਸ਼ਵਾਸ ਦੀ ਨਵੀਂ ਲਹਿਰ ਹੈ। ਹੁਣ ਉਹ ਬਿਨਾਂ ਆਰਥਿਕ ਚਿੰਤਾ ਦੇ ਸਿੱਖਿਆ, ਰੋਜ਼ਗਾਰ ਅਤੇ ਸਿਹਤ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚ ਰਹੀਆਂ ਹਨ, ਜਿਸ ਨਾਲ ਉਹ ਹੋਰ ਖੁਦ-ਮੁਖਤਿਆਰ ਅਤੇ ਮਜ਼ਬੂਤ ਬਣ ਰਹੀਆਂ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮਹਿਲਾਵਾਂ ਦਾ ਸਸ਼ਕਤੀਕਰਨ ਹੀ ਤਰੱਕੀਸ਼ੀਲ ਸਮਾਜ ਦੀ ਬੁਨਿਆਦ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਮਹਿਲਾਵਾਂ ਦੀ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਅਤੇ ਲੋਕ-ਹਿਤੈਸ਼ੀ ਉਪਰਾਲੇ ਜਾਰੀ ਰਹਿਣਗੇ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ