Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

March 20, 2026 06:23 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੇ ਆਪਣੀ ਗੱਡੀ ਪਾਰਕ ਕਰਦੇ ਸਮੇਂ ਗਲੀ ਵਿੱਚ ਸਥਿਤ ਬਿਜਲੀ ਦੇ ਖੰਭੇ ਨਾਲ ਟੱਕਰ ਮਾਰ ਦਿੱਤੀ। ਗੱਡੀ ਖਰਾਬ ਹੋ ਗਈ ਅਤੇ ਖੰਭਾ ਵੀ ਟੁੱਟ ਗਿਆ। ਦੋਸ਼ੀ ਰੇਸ਼ਮ ਸਿੰਘ ਏ.ਐਲ.ਐਮ ਅਤੇ ਲਖਬੀਰ ਸਿੰਘ ਜੇ.ਈ. ਮੌਕੇ 'ਤੇ ਪਹੁੰਚੇ ਅਤੇ ਕਿਹਾ ਕਿ ਤੁਹਾਡੀ ਗੱਡੀ ਜ਼ਬਤ ਕਰ ਲਈ ਜਾਵੇਗੀ। ਦੋਵਾਂ ਦੋਸ਼ੀਆਂ ਨੇ ਮਾਮਲੇ ਨੂੰ ਸੁਲਝਾਉਣ ਲਈ 25000 ਰੁਪਏ ਰਿਸ਼ਵਤ ਮੰਗੀ। ਉਹ ਸ਼ਿਕਾਇਤਕਰਤਾ ਦੇ ਕਹਿਣ 'ਤੇ 25000 ਰੁਪਏ ਦੀ ਥਾਂ 15000 ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਏ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਜੂਨੀਅਰ ਇੰਜੀਨੀਅਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਦੇ ਸਹਿ-ਮੁਲਜ਼ਮ ਰੇਸ਼ਮ ਸਿੰਘ ਏ.ਐਲ.ਐਮ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
 

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ