Friday, March 20, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

March 20, 2026 06:33 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ  ਫਰਜ਼ੀ ਫੰਡਾਂ ਦੀ ਰੂਟਿੰਗ, ਲੇਅਰਿੰਗ ਅਤੇ ਸੈਟਲਮੈਂਟ ਕਰਨ ਲਈ ਚਾਲੂ ਬੈਂਕ ਖਾਤੇ (ਮਿਊਲ ਖਾਤੇ)- ਖੋਲ੍ਹਣ ਅਤੇ ਉਪਲਬਧ ਕਰਵਾਉਣ ਵਿੱਚ ਸ਼ਾਮਲ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਮਿਊਲ ਖਾਤਾ ਅਜਿਹਾ ਬੈਂਕ ਖਾਤਾ ਹੁੰਦਾ ਹੈ, ਜੋ ਅਪਰਾਧੀਆਂ ਵੱਲੋਂ ਖਾਤਾ ਧਾਰਕ ਦੀ ਜਾਣਕਾਰੀ ਤੋਂ ਬਿਨਾਂ ਜਾਂ ਕਈ ਵਾਰ ਉਸਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਫੰਡ ਪ੍ਰਾਪਤ ਕਰਨ, ਟ੍ਰਾਂਸਫਰ ਕਰਨ ਜਾਂ ਲਾਂਡਰਿੰਗ ਕਰਨ ਲਈ ਵਰਤਿਆ ਜਾਂਦਾ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ, ਰਮਨ ਰਾਏ ਅਤੇ ਸੁਖਦੇਵ ਸਿੰਘ ਵਜੋਂ ਹੋਈ ਹੈ, ਜੋ ਸਾਰੇ ਫਾਜ਼ਿਲਕਾ ਦੇ ਜਲਾਲਾਬਾਦ ਦੇ ਰਹਿਣ ਵਾਲੇ ਹਨ ਅਤੇ ਮੌਜੂਦਾ ਸਮੇਂ ਵਿੱਚ ਮੋਹਾਲੀ ਦੇ ਫੇਜ਼- 5 ਵਿਖੇ ਕਿਰਾਏ ਦੇ ਕਮਰੇ ਤੋਂ ‘ਬ੍ਰਦਰ ਟਰੇਡਰਜ਼’ ਦੇ ਨਾਮ ਹੇਠ ਚਾਲੂ ਬੈਂਕ ਖਾਤਿਆਂ ਰਾਹੀਂ ਸਾਈਬਰ ਧੋਖਾਧੜੀਆਂ ਕਰਨ ਵਿੱਚ ਸਰਗਰਮ ਸਨ।

ਪੁਲਿਸ ਟੀਮਾਂ ਨੇ ਗਿਰੋਹ ਨਾਲ ਜੁੜੇ ਬੈਂਕ ਖਾਤਿਆਂ ਵਿੱਚ ਲਗਭਗ 20 ਲੱਖ ਰੁਪਏ ਜ਼ਬਤ ਕੀਤੇ ਹਨ। ਇਸ ਤੋਂ ਇਲਾਵਾ  23 ਏ.ਟੀ.ਐਮ. ਕਾਰਡ, ਦੋ ਲੈਪਟਾਪ, ਸੱਤ ਮੋਬਾਈਲ ਫੋਨ, ਪੰਜ ਸਿਮ ਕਾਰਡ, ਜਾਅਲੀ ਬੈਂਕ/ਕੇ.ਵਾਈ.ਸੀ. ਦਸਤਾਵੇਜ਼ ਜਿਨ੍ਹਾਂ ਵਿੱਚ 14 ਚੈੱਕ ਬੁੱਕਾਂ ਅਤੇ ਉਦਯਮ ਸਰਟੀਫਿਕੇਟ, ਛੇ ਟਿਕਟਾਂ ਅਤੇ 5100 ਯੂਐਸਡੀਟੀ ਮੁੱਲ ਦੀ ਕ੍ਰਿਪਟੋਕਰੰਸੀ ਬਰਾਮਦ ਕੀਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਦੋਸ਼ੀ ਪਿਛਲੇ ਦੋ ਸਾਲਾਂ ਤੋਂ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਨ, ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ ਮਿਊਲ ਬੈਂਕ ਖਾਤੇ ਪ੍ਰਦਾਨ ਕਰਕੇ ਹੁਣ ਤੱਕ ਲਗਭਗ 50 ਲੱਖ ਰੁਪਏ ਦਾ ਕਮਿਸ਼ਨ ਕਮਾ ਚੁਕੇ ਹਨ।  ਉਨ੍ਹਾਂ ਅੱਗੇ ਕਿਹਾ, ‘‘ਬੈਂਕ ਖਾਤੇ ਜਾਅਲੀ ਢੰਗ ਅਤੇ ਫਰਜ਼ੀ ਦਸਤਾਵੇਜ਼ਾਂ ਨਾਲ ਖੋਲ੍ਹੇ ਗਏ ਸਨ ਅਤੇ ਜਾਂਚ ਤੋਂ ਬਚਣ ਲਈ, ਦੋਸ਼ੀਆਂ ਨੇ ਮੋਹਾਲੀ ਵਿੱਚ ਇੱਕ ਕਿਰਾਏ ਦੇ ਕਮਰੇ ਵਿੱਚ ਉਨ੍ਹਾਂ ਨੇ ਫਰਜ਼ੀ ਕਾਰੋਬਾਰ ਸੈੱਟ ਕੀਤਾ ਹੋਇਆ ਸੀ  ਅਤੇ ਸਮੇਂ -ਸਮੇਂ ’ਤੇ ਹੋਰਡਿੰਗ ਬਦਲਦੇ ਰਹਿੰਦੇ ਸਨ। ’’

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਕਿਹਾ ਕਿ ਇਹ ਕਾਰਵਾਈ ਸਾਈਬਰ ਅਪਰਾਧ ਨੂੰ ਰੋਕਣ ਲਈ ਚੱਲ ਰਹੇ ਆਪ੍ਰੇਸ਼ਨਾਂ ਤਹਿਤ ਕੀਤੀ ਗਈ ਹੈ।

ਉਨ੍ਹਾਂ ਕਿਹਾ,“ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਟੈਲੀਗ੍ਰਾਮ ਰਾਹੀਂ ਸਿੱਧੇ ਤੌਰ ’ਤੇ ਚੀਨੀ ਨਾਗਰਿਕਾਂ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਨੂੰ ਬੈਂਕ ਖਾਤੇ ਪ੍ਰਦਾਨ ਕਰਵਾ ਕੇ ਯੂਐਸਡੀਟੀ ਕ੍ਰਿਪਟੋਕਰੰਸੀ ਵਿੱਚ ਮੁਨਾਫਾ ਪ੍ਰਾਪਤ ਕਰਦੇ ਸਨ,।” ਉਨ੍ਹਾਂ ਇਹ ਵੀ ਕਿਹਾ ਕਿ ਆਈ4ਸੀ ਦੇ ਸਮਨਵੇ ਪੋਰਟਲ ’ਤੇ ਤਸਦੀਕ ਕੀਤੇ ਗਏ ਅੰਤਰ-ਰਾਜੀ ਲਿੰਕੇਜ ਰਾਹੀਂ ਇਹ ਮਿਊਲ ਖਾਤੇ 24 ਸਾਈਬਰ ਧੋਖਾਧੜੀ ਪੀੜਤਾਂ ਨਾਲ ਜੁੜੇ ਹੋਏ ਸਨ, ਜਿਨ੍ਹਾਂ ਵਿੱਚ 26.65 ਲੱਖ ਰੁਪਏ ਲੀਅਨ ਮਾਰਕ ਕਰ ਦਿੱਤੇ ਗਏ ਹਨ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਇਸ ਗਿਰੋਹ ਨਾਲ ਜੁੜੇ ਸਾਈਬਰ ਧੋਖਾਧੜੀ ਦੇ ਹੋਰ ਪੀੜਤਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦੀ ਪੜਤਾਲ ਲਈ ਬਰਾਮਦ ਕੀਤੇ ਗਏ ਏ.ਟੀ.ਐਮ. ਕਾਰਡਾਂ ਦੀ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ ਐਫਆਈਆਰ ਨੰਬਰ 16 17/3/2026 ਨੂੰ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਬੀਐਨਸੀ ਦੀ ਧਾਰਾ 318(4) ਅਤੇ 61(2) ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66ਡੀ ਤਹਿਤ  ਕੇਸ ਦਰਜ ਕੀਤਾ ਗਿਆ ਹੈ

 
 

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ