Friday, March 20, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

March 20, 2026 07:34 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ ਦੋ ਮਹੀਨੇ ਮੁਕੰਮਲ ਹੋ ਗਏ ਹਨ। ਇਸ ਦੌਰਾਨ ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 46,915 ਥਾਵਾਂ ‘ਤੇ ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਸਮੇਤ 15,683 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 309 ਹਥਿਆਰਾਂ ਸਮੇਤ 929 ਜ਼ਿੰਦਾ ਕਾਰਤੂਸ ਅਤੇ 94 ਮੈਗਜ਼ੀਨ, 132 ਤੇਜ਼ਧਾਰ ਹਥਿਆਰ ਅਤੇ ਛੇ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ, 7831 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 13,132 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 745 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਅੱਜ ਮੁਹਿੰਮ ਦੇ 59ਵੇਂ ਦਿਨ, ਪੁਲਿਸ ਟੀਮਾਂ ਨੇ 599 ਥਾਵਾਂ ‘ਤੇ ਛਾਪੇਮਾਰੀ ਕਰਕੇ 225 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਦੋਂ ਕਿ 59 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ 5 ਭਗੌੜੇ ਅਪਰਾਧੀਆਂ (ਪੀਓ) ਨੂੰ ਗ੍ਰਿਫ਼ਤਾਰ ਕੀਤਾ ਗਿਆ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 384ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 182 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.1 ਕਿਲੋਗ੍ਰਾਮ ਹੈਰੋਇਨ, 1717 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 88,603 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ 384 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 54,781 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 79 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 
 

Have something to say? Post your comment

 

More in Chandigarh

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ