Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

March 20, 2026 08:38 PM
Rozana Sehaj times
ਸੁਨਾਮ : ਸ਼ਹਿਰ ਦੇ ਆਈ.ਟੀ.ਆਈ ਚੌਂਕ ਵਿੱਖੇ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਉਦਘਾਟਨ ਐਸਐਸਪੀ ਸਰਤਾਜ ਸਿੰਘ ਚਾਹਲ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਚੌਂਕ ਸ਼ਹਿਰ ਦਾ ਕੇਂਦਰੀ ਪੁਆਇੰਟ ਹੈ, ਜਿੱਥੇ ਚਾਰੋਂ ਪਾਸਿਆਂ ਤੋਂ ਆਵਾਜਾਈ ਹੁੰਦੀ ਹੈ ਅਤੇ ਬੱਸ ਸਟੈਂਡ ਦੇ ਕਾਰਨ ਵੱਡੀ ਗਿਣਤੀ ਵਿੱਚ ਲੋਕ ਇੱਥੇ ਪਹੁੰਚਦੇ ਹਨ। ਐਸਐਸਪੀ ਚਾਹਲ ਨੇ ਦੱਸਿਆ ਕਿ ਨਵੇਂ ਦਫਤਰ ਦੇ ਸ਼ੁਰੂ ਹੋਣ ਨਾਲ ਹੁਣ ਇੱਥੇ 24 ਘੰਟੇ ਟਰੈਫਿਕ ਪੁਲਿਸ ਤਾਇਨਾਤ ਰਹੇਗੀ, ਜਿਸ ਨਾਲ ਆਵਾਜਾਈ ਪ੍ਰਬੰਧਨ ਨੂੰ ਹੋਰ ਸੁਚਾਰੂ ਢੰਗ ਨਾਲ ਸੰਭਾਲਿਆ ਜਾ ਸਕੇਗਾ ਅਤੇ ਲੋਕਾਂ ਨੂੰ ਵਧੀਆ ਸੁਰੱਖਿਆ ਤੇ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਡੀਐਸਪੀ ਸੁਨਾਮ, ਐਸਐਚਓ ਸਿਟੀ ਅਤੇ ਟਰੈਫਿਕ ਇੰਚਾਰਜ ਸਮੇਤ ਹੋਰ ਅਧਿਕਾਰੀਆਂ ਦੀ ਮਿਹਨਤ ਨਾਲ ਇਹ ਸੰਭਵ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੇਂ ਦੇ ਨਾਲ ਟਰੈਫਿਕ ਵਧਿਆ ਹੈ ਪਰ ਕਰਮਚਾਰੀਆਂ ਦੀ ਘਾਟ ਇੱਕ ਚੁਣੌਤੀ ਰਹੀ ਹੈ। ਹੁਣ ਨਵੇਂ ਦਫਤਰ ਨਾਲ ਪੁਲਿਸ ਮੁਲਾਜ਼ਮਾਂ ਨੂੰ ਬੈਠਣ, ਆਰਾਮ ਕਰਨ ਅਤੇ ਮੀਟਿੰਗਾਂ ਕਰਨ ਲਈ ਵਧੀਆ ਸਹੂਲਤ ਮਿਲੇਗੀ। ਭਾਵੇਂ ਇਹ ਸਾਰੀਆਂ ਸੁਵਿਧਾਵਾਂ ਨਾਲ ਪੂਰੀ ਤਰ੍ਹਾਂ ਲੈਸ ਨਹੀਂ ਹੈ, ਫਿਰ ਵੀ ਇਹ ਪੁਲਿਸ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਹੈ। ਐਸਐਸਪੀ ਨੇ ਇਹ ਵੀ ਕਿਹਾ ਕਿ ਸਾਰੇ ਪੁਲਿਸ ਕਰਮਚਾਰੀਆਂ ਨੂੰ ਵਾਇਰਲੈੱਸ ਸੈੱਟ ਰੱਖਣ ਅਤੇ ਲੋੜ ਅਨੁਸਾਰ ਹਥਿਆਰ ਨਾਲ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਉਹ ਆਪਣੀ ਡਿਊਟੀ ਤੇ ਸੁਰੱਖਿਆ ਨੂੰ ਬਿਹਤਰ ਢੰਗ ਨਾਲ ਨਿਭਾ ਸਕਣ। ਕੈਮਰਿਆਂ ਅਤੇ ਟਰੈਫਿਕ ਲਾਈਟਾਂ ਬਾਰੇ ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਕਈ ਥਾਵਾਂ ‘ਤੇ ਕੈਮਰੇ ਲਗਾਉਣ ਲਈ ਪ੍ਰਸਤਾਵ ਭੇਜੇ ਗਏ ਹਨ ਅਤੇ ਉਮੀਦ ਹੈ ਕਿ ਅਗਲੇ ਵਿੱਤੀ ਸਾਲ ਵਿੱਚ ਇਹ ਮਨਜ਼ੂਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਟਰੈਫਿਕ ਲਾਈਟ ਸਿਸਟਮ ਟਰੈਫਿਕ ਦੇ ਪ੍ਰਵਾਹ ‘ਤੇ ਨਿਰਭਰ ਕਰਦਾ ਹੈ, ਇਸ ਲਈ ਕਈ ਥਾਵਾਂ ‘ਤੇ ਮੈਨੂਅਲ ਕੰਟਰੋਲ ਵੀ ਜ਼ਰੂਰੀ ਹੁੰਦਾ ਹੈ। ਐਸਐਸਪੀ ਚਹਿਲ ਨੇ ਸੜਕ ਸੁਰੱਖਿਆ ਫੋਰਸ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਦੇ ਆਉਣ ਨਾਲ ਸੜਕ ਹਾਦਸਿਆਂ ਵਿੱਚ ਕਾਫੀ ਕਮੀ ਆਈ ਹੈ ਅਤੇ ਲੋਕਾਂ ਨੂੰ ਸਮੇਂ ਸਿਰ ਮੈਡੀਕਲ ਮਦਦ ਮਿਲ ਰਹੀ ਹੈ। ਉਨ੍ਹਾਂ ਇੱਕ ਹਾਲੀਆ ਹਾਦਸੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੁਲਿਸ ਅਤੇ ਸੁਰੱਖਿਆ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਜ਼ਖਮੀਆਂ ਨੂੰ ਬਚਾਕੇ ਹਸਪਤਾਲ ਪਹੁੰਚਾਇਆ। ਅੰਤ ਵਿੱਚ ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸੰਬੰਧਿਤ ਏਜੰਸੀਆਂ ਦੇ ਵਧੀਆ ਤਾਲਮੇਲ ਨਾਲ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ।ਇਸ ਮੌਕੇ ਸ਼ਹਿਰ ਦੇ ਪਤਵੰਤੇ ਹਾਜਰ ਸਨ।
 
ਫੋਟੋ ਕੈਪਸਨ: ਟ੍ਰੈਫਿਕ ਪੁਲਿਸ ਦਫਤਰ ਦਾ ਉਦਘਾਟਨ ਕਰਨ ਪੁੱਜੇ ਐੱਸਐੱਸਪੀ ਦਾ ਸਵਾਗਤ ਕਰਦੇ ਹੋਏ ਡੀਐੱਸਪੀ ਸੁਨਾਮ ।

Have something to say? Post your comment

 

More in Malwa

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਆਮ ਆਦਮੀ ਪਾਰਟੀ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ- ਦਿਲਾਵਰ ਲਹਿਰਾ

ਦਸਵੀਂ ਕਲਾਸ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਪਿੰਡ ਸ਼ੰਕਰ ਦੀ ਪ੍ਰਭਸਿਮਰਨ ਕੌਰ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਯੋਗੇਸ਼ ਗਰਗ ਨੇ ਚੋਣ ਮੈਦਾਨ ਚੋਂ ਹਟਣ ਦਾ ਕੀਤਾ ਐਲਾਨ ਘਣਸ਼ਿਆਮ ਕਾਂਸਲ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ

ਭਾਈ ਲੌਂਗੋਵਾਲ ਨੇ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ

2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਸਿਮਕ, ਹਰਨਾਮਪੁਰਾ

ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀ.ਬੀ.ਐੱਸ.ਈ. ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ