Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Malwa

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

March 20, 2026 09:27 PM
Rozana Sehaj times

ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਾਣੀ ਦੇ ਮੁੱਦੇ ‘ਤੇ ਗੱਲ ਕਰਦਿਆਂ ਰਾਜਸਥਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਪਾਣੀ ਦੀ ਵਰਤੋਂ ਦੇ ਬਦਲੇ ਪਿਛਲੇ 66 ਸਾਲਾਂ ਤੋਂ ਬਕਾਇਆ ਬਣਦੇ ਲਗਭਗ 1 ਲੱਖ 44 ਹਜ਼ਾਰ ਕਰੋੜ ਰੁਪਏ ਪੰਜਾਬ ਸਰਕਾਰ ਨੂੰ ਅਦਾ ਕਰੇ। ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਰਾਜਸਥਾਨ ਤੋਂ ਪੱਥਰ ਖਰੀਦਦਾ ਹੈ ਅਤੇ ਉਸਦਾ ਮੁੱਲ ਅਦਾ ਕਰਦਾ ਹੈ, ਠੀਕ ਉਸੇ ਤਰ੍ਹਾਂ ਪਾਣੀ ਵੀ ਇੱਕ ਕੀਮਤੀ ਕੁਦਰਤੀ ਸਾਧਨ ਹੈ, ਜਿਸਦਾ ਮੁੱਲ ਦੇਣਾ ਬਣਦਾ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਾਣੀ ਪੰਜਾਬ ਦਾ ਹੈ ਅਤੇ ਇਸ ਦੀ ਵਰਤੋਂ ਕਰਨ ਵਾਲੀ ਰਾਜਸਥਾਨ ਸਰਕਾਰ ਨੂੰ ਇਸ ਦੀ ਯੋਗ ਅਦਾਇਗੀ ਕਰਨੀ ਚਾਹੀਦੀ ਹੈ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰੱਖਿਆ ਲਈ ਇਹ ਮਸਲਾ ਬਹੁਤ ਮਹੱਤਵਪੂਰਨ ਹੈ ਅਤੇ ਇਸ ਸਬੰਧੀ ਕੇਂਦਰ ਸਰਕਾਰ ਨੂੰ ਵੀ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਸੂਬੇ ਨਾਲ ਨਿਆਂ ਹੋ ਸਕੇ।

 
 

Have something to say? Post your comment