Friday, September 25, 2026
BREAKING NEWS
• ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ' • ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨ

Malwa

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

March 20, 2026 09:32 PM
Rozana Sehaj times
ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। 'ਮੱਛੀ ਪਾਲਣ ਦੇ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ' ਵਿਸ਼ੇ 'ਤੇ ਹੋਏ ਇਸ ਸੈਮੀਨਾਰ ਦੇ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। 
ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਪਰ ਹੁਣ ਸਾਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਖੇਤੀ ਵਿਭਿੰਨਤਾ ਵਾਲ਼ੇ ਖੇਤਰਾਂ ਅਪਣਾਉਣ ਦੀ ਲੋੜ ਹੈ। ਮੱਛੀ ਪਾਲਣ ਇਸ ਲਈ ਸਭ ਤੋਂ ਵਧੀਆ ਵਿਕਲਪ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕਾਂ ਦੀ ਵਰਤੋਂ ਨਾਲ ਹੁਣ ਜਦੋਂ ਘੱਟ ਜ਼ਮੀਨ ਅਤੇ ਪਾਣੀ ਵਿੱਚ ਬਿਮਾਰੀ ਰਹਿਤ ਉੱਚ ਗੁਣਵੱਤਾ ਵਾਲੀ ਮੱਛੀ ਦਾ ਉਤਪਾਦਨ ਕੀਤਾ ਜਾ ਸਕਦਾ ਹੈ ਤਾਂ ਹੋਰ ਵਧੇਰੇ ਕਿਸਾਨਾਂ ਨੂੰ ਇਸ ਦਾ ਲਾਭ ਲੈਣਾ ਚਾਹੀਦਾ ਹੈ।
ਸਮਾਪਤੀ ਸਮਾਰੋਹ ਵਿੱਚ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਅਤੇ ਪ੍ਰਸਿੱਧ ਖੇਤੀਬਾੜੀ ਅਰਥਸ਼ਾਸਤਰੀ ਡਾ. ਸੁਖਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਖੇਤੀਬਾੜੀ ਨੀਤੀ ਵਿੱਚ ਮੱਛੀ ਪਾਲਣ ਨੂੰ ਵਿਸ਼ੇਸ਼ ਮਹੱਤਵ ਦਿੱਤਾ ਗਿਆ ਹੈ। ਉਨ੍ਹਾਂ ਮਾਲਵਾ ਖੇਤਰ ਦੇ ਸੇਮ ਪ੍ਰਭਾਵਿਤ ਇਲਾਕਿਆਂ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ।
ਵਿਸ਼ੇਸ਼ ਮਹਿਮਾਨ ਸ਼੍ਰੀ ਕਰਮਜੀਤ ਸਿੰਘ (ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ, ਪੰਜਾਬ) ਨੇ ਦੱਸਿਆ ਕਿ ਵਿਭਾਗ ਦੇ ਯਤਨਾਂ ਸਦਕਾ ਪੰਜਾਬ ਵਿੱਚ 42,031 ਏਕੜ ਰਕਬਾ ਮੱਛੀ ਪਾਲਣ ਹੇਠ ਲਿਆਂਦਾ ਗਿਆ ਹੈ, ਜੋ ਕਿ ਇੱਕ ਵੱਡੀ ਪ੍ਰਾਪਤੀ ਹੈ।
ਸੈਮੀਨਾਰ ਦੇ ਕਨਵੀਨਰ ਡਾ. ਉਂਕਾਰ ਸਿੰਘ ਬੜੈਚ ਨੇ ਵਿਸ਼ੇ ਦੀ ਜਾਣ-ਪਛਾਣ ਕਰਵਾਉਂਦਿਆਂ ਕਿਹਾ ਕਿ ਮੱਛੀ ਪਾਲਣ ਇੱਕ ਬਹੁਤ ਹੀ ਲਾਹੇਵੰਦ ਧੰਦਾ ਹੈ। ਉਨ੍ਹਾਂ ਨੇ ਮੱਛੀ ਪਾਲਕਾਂ ਨੂੰ ਰਵਾਇਤੀ ਤਰੀਕਿਆਂ ਦੀ ਬਜਾਏ ਨਵੀਂਆਂ ਤਕਨੀਕਾਂ ਜਿਵੇਂ ਕਿ ਆਰ.ਏ.ਐੱਸ. ਅਤੇ ਬਾਇਓਫਲੋਕ  ਅਪਣਾਉਣ 'ਤੇ ਜ਼ੋਰ ਦਿੱਤਾ। 
ਸਥਾਨਕ ਕੋਆਰਡੀਨੇਟਰ ਪ੍ਰੋ. ਹਿਮੇਂਦਰ ਭਾਰਤੀ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਨਵੀਂ ਖੋਜ ਨੂੰ ਸਮਾਜ ਤੱਕ ਪਹੁੰਚਾਉਣਾ ਜ਼ਰੂਰੀ ਹੈ ਤਾਂ ਜੋ ਲੋਕਾਂ ਦੀ ਆਰਥਿਕ ਸਥਿਤੀ ਸੁਧਾਰੀ ਜਾ ਸਕੇ।
ਵੱਖ-ਵੱਖ ਅਕਾਦਮਿਕ ਸੈਸ਼ਨਾਂ ਦੌਰਾਨ ਸ਼ਾਮਿਲ ਹੋਏ ਮਾਹਿਰਾਂ ਵਿੱਚ ਡਾ. ਸੂਰਿਆ ਨਰਾਇਣ ਦੱਤਾ ਨੇ 'ਮੱਛੀ ਪਾਲਣ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਡਾ. ਅਮਿਤ ਮੰਡਲ ਨੇ ਆਰ.ਏ.ਐੱਸ. ਅਤੇ ਬਾਇਓਫਲੋਕ ਤਕਨੀਕਾਂ ਦੀਆਂ ਬਾਰੀਕੀਆਂ ਸਮਝਾਈਆਂ। ਡਾ. ਮੁਕੇਸ਼ ਕੁਮਾਰ ਬੈਰਵਾ ਨੇ ਸਜਾਵਟੀ ਮੱਛੀਆਂ ਦੇ ਪਾਲਣ ਬਾਰੇ ਦੱਸਿਆ। ਡਾ. ਬਿਸ਼ਵਜੀਤ ਕੁਮਾਰ ਦਾਸ਼ ਨੇ ਪੰਜਾਬ ਵਿੱਚ ਕੈਟ-ਫਿਸ਼ ਦੇ ਪਾਲਣ ਦੀਆਂ ਸੰਭਾਵਨਾਵਾਂ 'ਤੇ ਚਰਚਾ ਕੀਤੀ।
ਇਸ ਮੌਕੇ 'ਪਹਿਲਾ ਪਾਣੀ ਜੀਉ ਹੈ' ਨਾਮਕ ਪੁਸਤਕ ਵੀ ਲੋਕ ਅਰਪਣ ਕੀਤੀ ਗਈ। ਅੰਤ ਵਿੱਚ ਡਾ. ਮਧੂ ਬਾਲਾ ਨੇ ਸਭ ਦਾ ਧੰਨਵਾਦ ਕੀਤਾ।
ਇਸ ਸੈਮੀਨਾਰ ਵਿੱਚ ਮੱਛੀ ਪਾਲਕਾਂ, ਅਧਿਆਪਕਾਂ, ਖੋਜਾਰਥੀਆਂ, ਸਰਕਾਰੀ ਅਧਿਕਾਰੀਆਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
 
 

Have something to say? Post your comment