Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

March 20, 2026 09:50 PM
Rozana Sehaj times
ਜ਼ੀਰਕਪੁਰ : ਹਲਕਾ ਵਿਧਾਇਕ ਸ਼੍ਰੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਨਗਰ ਕੌਂਸਲ ਅਧੀਨ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਰੰਧਾਵਾ ਨੇ ਦੱਸਿਆ ਕਿ ਵਾਰਡ ਨੰਬਰ 14 ਵਿੱਚ ਕਰੀਬ 131.95 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਅਤੇ ਨਿਕਾਸੀ ਪ੍ਰਕਿਰਿਆ (ਟਾਇਲਾਂ ਅਤੇ ਸਟਾਰਮ ਸੀਵਰ ਸਮੇਤ) ਦੇ ਨਿਰਮਾਣ ਦੇ ਨਾਲ-ਨਾਲ ਕਮਿਊਨਿਟੀ ਹਾਲ, ਬਾਊਂਡਰੀ ਵਾਲ ਅਤੇ ਸ਼ੈੱਡ ਦੀ ਤਾਮੀਰ ਲਈ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਵਾਰਡ ਨੰਬਰ 23 ਅਤੇ ਵਾਰਡ ਨੰਬਰ 28 ਵਿੱਚ ਕਰੀਬ 40.53 ਲੱਖ ਰੁਪਏ ਪ੍ਰਤੀ ਦੀ ਲਾਗਤ ਨਾਲ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟਾਂ ਦੀ ਵੀ ਨੀਂਹ ਰੱਖੀ ਗਈ ਹੈ, ਜਿਸ ਨਾਲ ਇਲਾਕੇ ਵਿੱਚ ਰਹਿਣ ਵਾਲਿਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਸੁਧਾਰ ਆਵੇਗਾ। ਵਿਧਾਇਕ ਰੰਧਾਵਾ ਨੇ ਕਿਹਾ ਕਿ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਜਲਦ ਤੋਂ ਜਲਦ ਮਿਲ ਸਕੇ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ